ਨਰਮਾ ਪੱਟੀ ਦੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਮਿਲੇਗਾ ਨਹਿਰੀ ਪਾਣੀ, CM ਨੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਕੀਤੀ ਮੀਟਿੰਗ
Published : Feb 28, 2023, 9:00 pm IST
Updated : Feb 28, 2023, 9:00 pm IST
SHARE ARTICLE
CM MEETING WITH IRRIGATION DEPARTMENT
CM MEETING WITH IRRIGATION DEPARTMENT

31 ਮਾਰਚ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਨ ਦੇ ਦਿੱਤੇ ਹੁਕਮ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇੱਥੇ ਆਪਣੇ ਦਫਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਪਾਹ ਦੀ ਫਸਲ ਦੀ ਕਾਸਤ ਲਈ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਜਰੂਰ ਯਕੀਨੀ ਬਣਾਈ ਜਾਵੇ ਤਾਂ ਜੋ ਕਪਾਹ ਉਤਪਾਦਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਯਕੀਨੀ ਬਣੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਸੀਜਨ ਦੌਰਾਨ ਕਪਾਹ ਉਤਪਾਦਕਾਂ ਲਈ ਪਾਣੀ ਮੁਹੱਈਆ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਲਕੁੱਲ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਵੀ ਕਪਾਹ ਦੀ ਫਸਲ ਲਈ ਢੁਕਵੀਂ ਮਾਤਰਾ ਵਿੱਚ ਪਾਣੀ ਪੁੱਜਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਵਾਰੀ ਸਿਰ ਨਹਿਰੀ ਪਾਣੀ ਮਿਲਣਾ ਯਕੀਨੀ ਬਣੇ, ਜਿਸ ਨਾਲ ਪੂਰੀ ਕਪਾਹ ਪੱਟੀ ਨੂੰ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਉਤੇ ਨਿਗਰਾਨੀ ਰੱਖਣ ਲਈ ਪੁਲਿਸ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੂਰੇ ਨਹਿਰੀ ਸਿਸਟਮ ਦੀ ਢੁਕਵੀਂ ਸਫਾਈ ਵੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਕੰਮ ਪੇਸੇਵਰ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸਮੁੱਚੀ ਨਹਿਰੀ ਪ੍ਰਣਾਲੀ ਦੀ ਸਫਾਈ 31 ਮਾਰਚ ਤੱਕ ਜਰੂਰ ਮੁਕੰਮਲ ਹੋਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।   
 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement