
ਕਿਹਾ : ਦਿੱਲੀ ਤੋਂ ਹੀ ਐਲਾਨ ਕਰਾਂਗੇ ਕਿ ਮੋਰਚਾ ਕਿੱਥੇ ਮੋਰਚਾ ਲਾਉਣਾ ਹੈ
ਚੰਡੀਗੜ੍ਹ: ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਮਾਰਚ ਨੂੰ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਪੰਜ ਜਥੇਬੰਦੀਆਂ ਦੀਆਂ ਮੰਗਾਂ ਵਿਚ ਪੰਜਾਬ ਨੂੰ ਪਾਣੀ ਦੇ ਗੰਭੀਰ ਸੰਕਟ ਤੋਂ ਬਚਾਉਣਾ ਸ਼ਾਮਲ ਹੈ।
ਇਹ ਵੀ ਪੜ੍ਹੋ: ਨਰਮਾ ਪੱਟੀ ਦੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਮਿਲੇਗਾ ਨਹਿਰੀ ਪਾਣੀ, CM ਨੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਕੀਤੀ ਮੀਟਿੰਗ
ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ 'ਚ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਦੇ ਪਾਣੀਆਂ ਦੇ ਮੁੱਦੇ ਅਤੇ ਵਾਤਾਵਰਨ ਨੂੰ ਲੈ ਕੇ ਚਰਚਾ ਕੀਤੀ ਗਈ ਅਤੇ ਕਈ ਅਹਿਮ ਫੈਸਲੇ ਵੀ ਲਏ ਗਏ ਹਨ। ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਪ੍ਰੇਮ ਸਿੰਘ ਨੇ ਕਿਹਾ ਕਿ ਅਜਿਹਾ ਮਹਿਸੂਸ ਹੁੰਦਾ ਹੈ ਕਿ ਨਾ ਕੇਂਦਰ ਸਰਕਾਰ ਅਤੇ ਨਾ ਹੀ ਸੂਬਾ ਸਰਕਾਰ ਖੇਤੀ ਸੈਕਟਰ ਅਤੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਗੰਭੀਰ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ: ਹੁਣ ਸਵੇਰੇ 8:30 ਵਜੇ ਖੁੱਲ੍ਹਣਗੇ ਸਕੂਲ
ਕੇਂਦਰੀ ਬਜਟ ਅਤੇ ਖੇਤੀਬਾੜੀ ਨੂੰ ਦਰਪੇਸ਼ ਬੁਨਿਆਦੀ ਮੁੱਦਿਆਂ ਅਤੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਦੋਵਾਂ ਸਰਕਾਰਾਂ ਦੇ ਰੁਖ ਤੋਂ ਇਹ ਸਪੱਸ਼ਟ ਹੈ। ਉਹਨਾਂ ਕਿਹਾ ਕਿ ਇਸ ਸੰਦਰਭ ਵਿਚ ਖੇਤੀਬਾੜੀ ਲਈ ਵੱਖਰੇ ਬਜਟ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਂ ਕੇਂਦਰ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ: ਦਾਖਲਾ ਮੁਹਿੰਮ 2023 ਸੰਬੰਧੀ ਓਰੀਅਨਟੇਸ਼ਨ ਵਰਕਸ਼ਾਪ ਵਿੱਚ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ
ਕਿਸਾਨ ਆਗੂ ਨੇ ਦੱਸਿਆ 13 ਮਾਰਚ ਨੂੰ ਦਿੱਲੀ ਜਾ ਕੇ ਗੁਰਦੁਵਾਰਾ ਸ੍ਰੀ ਬੰਗਲਾ ਸਾਹਿਬ ਤੋਂ ਵੱਡੀ ਗਿਣਤੀ ਵਿਚ ਪਾਰਲੀਮੈਂਟ ਵੱਲ ਨੂੰ ਮਾਰਚ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੇ ਪਾਣੀਆਂ ਦੇ ਮੁੱਦੇ, ਵਾਤਾਵਰਨ ਦੇ ਨਾਲ ਨਾਲ ਐਮਐਸਪੀ ਦੀ ਗਾਰੰਟੀ ਅਤੇ ਕੇਂਦਰੀ ਬਜਟ ਦਾ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਇਸ ਦੇ ਲਈ ਮੈਮੋਰੇਂਡਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕਰਜ਼ਾ ਮੁਆਫ਼ੀ, ਕਿਸਾਨ ਉੱਤੇ ਕੀਤੇ ਗਏ ਪਰਚਿਆਂ ਦਾ ਮੁੱਦਾ ਵੀ ਚੁੱਕਿਆ ਜਾਵੇਗਾ। ਉਹਨਾਂ ਨੇ ਅੱਗੇ ਕਿਹਾ ਕਿ ਇਸ ਕਾਰਵਾਈ ਤੋਂ ਬਾਅਦ ਅਸੀਂ ਦਿੱਲੀ ਤੋਂ ਹੀ ਐਲਾਨ ਕਰਾਂਗੇ ਕਿ ਮੋਰਚਾ ਕਿੱਥੇ ਮੋਰਚਾ ਲਾਉਣਾ ਹੈ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ 20 ਮਾਰਚ ਨੂੰ "ਦਿੱਲੀ ਵੱਲ ਵਧਣ" ਦਾ ਸੱਦਾ ਦਿੱਤਾ ਹੈ।