ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਭੇਜੀ

By : KOMALJEET

Published : Jun 28, 2023, 6:46 pm IST
Updated : Jun 28, 2023, 6:46 pm IST
SHARE ARTICLE
Punjab Agriculture and Farmers Welfare Minister Mr. Gurmeet Singh Khuddian
Punjab Agriculture and Farmers Welfare Minister Mr. Gurmeet Singh Khuddian

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਭੇਜੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ 'ਤੇ 33 ਫ਼ੀ ਸਦੀ ਸਬਸਿਡੀ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਖੇਤੀਬਾੜੀ ਵਿਭਾਗ ਵਲੋਂ ਇਹ ਫ਼ੰਡ ਕਿਸਾਨਾਂ ਨੂੰ ਡੀ.ਬੀ.ਟੀ. ਜ਼ਰੀਏ ਟਰਾਂਸਫਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਤਹਿਤ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਯੋਗ ਕਿਸਾਨਾਂ ਨੂੰ ਬਾਕੀ ਦੀ ਰਾਸ਼ੀ ਟਰਾਂਸਫਰ ਕਰ ਦਿਤੀ ਜਾਵੇਗੀ।

ਇਹ ਵੀ ਪੜ੍ਹੋ:  ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਣ ਵਾਲੇ ਭਾਰਤੀਆਂ ਦੀ ਮਦਦ ਕਰਨ ਦੇ ਦੋਸ਼ ਵਿਚ ਪੰਜਾਬੀ ਨੂੰ ਜੇਲ

ਕਿਸਾਨਾਂ ਦੀ ਭਲਾਈ ਸੰਬਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫ਼ਸਲ ਵੱਲ ਰੁਝਾਨ ਘਟਾਉਣ ਲਈ ਵੱਧ ਝਾੜ ਦੇਣ ਵਾਲੇ ਨਰਮੇ ਦਾ ਬੀਜ ਸਸਤੇ ਭਾਅ 'ਤੇ ਉਪਲਬਧ ਕਰਵਾਇਆ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਵੀ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਖੇਤਾਂ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਲਈ ਜਾਗਰੂਕ ਕਰਨ।

ਇਹ ਵੀ ਪੜ੍ਹੋ:  ਅਮਨ ਅਰੋੜਾ ਵਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼

ਵਿਭਾਗ ਨੇ ਕਿਸਾਨਾਂ ਨੂੰ ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement