ਕਿਸਾਨ ਖੁਦਕੁਸ਼ੀਆਂ: PAU ਤੇ NCRB ਦੇ ਵੱਖੋ-ਵੱਖਰੇ ਅੰਕੜੇ, 1805 ਜਾਂ ਫਿਰ 9291?   
Published : Jul 28, 2022, 1:51 pm IST
Updated : Jul 28, 2022, 1:51 pm IST
SHARE ARTICLE
 Farmer suicide
Farmer suicide

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੁਤਾਬਿਕ 2000 ਤੋਂ 2018 ਦਰਮਿਆਨ 9,291 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਸਨ।

 

ਚੰਡੀਗੜ੍ਹ - ਪੰਜਾਬ ਵਿਚ ਪਿਛਲੇ 18 ਸਾਲਾਂ ਵਿਚ 1805 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿਚ ਕਾਂਗਰਸ ਦੇ ਸੰਸਦ ਮੈਂਬਰ ਸੁਰੇਸ਼ ਨਾਰਾਇਣ ਧਨੋਰਕਰ ਦੇ ਸਵਾਲ ਦਾ ਜਵਾਬ ਦਿੰਦਿਆਂ ਸਦਨ ਵਿਚ ਦੱਸਿਆ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਵੱਲੋਂ 2000 ਤੋਂ 2018 ਦਰਮਿਆਨ ਕਿਸਾਨ ਖੁਦਕੁਸ਼ੀਆਂ ਦੇ 1805 ਮਾਮਲੇ ਦਰਜ ਕੀਤੇ ਗਏ। ਕਾਂਗਰਸ ਦੇ ਸੰਸਦ ਮੈਂਬਰ ਸੁਰੇਸ਼ ਨਰਾਇਣ ਧਨੋਰਕਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਅਧਿਐਨ ਦੇ ਆਧਾਰ 'ਤੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਸਦਨ 'ਚ ਇਹ ਸਵਾਲ ਉਠਾਇਆ ਸੀ, ਜਿਸ ਮੁਤਾਬਕ 2000 ਤੋਂ 2018 ਦਰਮਿਆਨ 9,291 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਸਨ।

Narendra Singh TomarNarendra Singh Tomar

ਤੋਮਰ ਨੇ ਜਵਾਬ ਦਿੱਤਾ ਕਿ ਐਨਸੀਆਰਬੀ ਦੀ ਰਿਪੋਰਟ ਅਨੁਸਾਰ 2000-2018 ਦੌਰਾਨ ਪੰਜਾਬ ਵਿਚ 1805 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। NCRB ਸਿਰਫ਼ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਬੰਧ ਵਿਚ ਲਿੰਗ-ਅਧਾਰਿਤ ਅੰਕੜੇ ਰੱਖਦਾ ਹੈ। ਮਤਲਬ ਕਿ ਕੇਂਦਰ ਸਰਕਾਰ ਨੇ NCRB ਦੇ ਅੰਕੜਿਆਂ ਮੁਤਾਬਿਕ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਗਿਣਤੀ 1805 ਦੱਸੀ ਹੈ ਤੇ ਉਧਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਜੋ ਅਧਿਐਨ ਕੀਤਾ ਗਿਆ ਹੈ ਉਸ ਮੁਤਾਬਿਕ ਕੁੱਲ਼ 9291 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਸੰਗਰੂਰ, ਬਠਿੰਡਾ, ਲੁਧਿਆਣਾ, ਮਾਨਸਾ, ਮੋਗਾ ਤੇ ਬਰਨਾਲਾ 'ਚ ਸਰਵੇ ਕੀਤਾ ਹੈ। 

Farmer SuicidesFarmer Suicides

ਕਾਂਗਰਸੀ ਸੰਸਦ ਮੈਂਬਰ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਕਾਰਨਾਂ ਬਾਰੇ ਪੁੱਛਿਆ ਅਤੇ ਕੁਝ ਅਹਿਮ ਸਵਾਲ ਵੀ ਉਠਾਏ। ਉਨ੍ਹਾਂ ਪੁੱਛਿਆ ਕਿ ਕੀ ਕੁੱਲ ਮੌਤਾਂ ਵਿਚ ਸੀਮਾਂਤ ਅਤੇ ਛੋਟੇ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੈ। ਕੀ ਖੁਦਕੁਸ਼ੀਆਂ ਕਰਕੇ ਮਰਨ ਵਾਲੇ 75 ਫੀਸਦੀ ਕਿਸਾਨ 19-35 ਸਾਲ ਦੀ ਉਮਰ ਦੇ ਸਨ? 
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਕੋਕਰੀਕਲਾਂ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਸੂਬੇ ਵਿਚ ਕਿਸਾਨ ਵਰਗ ਦੀ ਮਾੜੀ ਹਾਲਤ ਨੂੰ ਦੂਰ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ ਪੇਸ਼ ਕੀਤੇ ਗਏ ਅੰਕੜਿਆਂ ਵਿਚ ਹੇਰਾਫੇਰੀ ਕੀਤੀ ਗਈ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਅੰਕੜਿਆਂ ਨੂੰ ਭਰੋਸੇਮੰਦ ਮੰਨਿਆ ਹੈ। ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਕੋਈ ਐਕਸ਼ਨ ਪਲਾਨ ਬਣਾਉਣ ਤੋਂ ਪਹਿਲਾਂ ਕਿਸਾਨ ਖੁਦਕੁਸ਼ੀਆਂ ਦੀ ਵਿਆਪਕ ਤਸਵੀਰ ਪ੍ਰਾਪਤ ਕਰੇਗੀ।

SHARE ARTICLE

ਏਜੰਸੀ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement