ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ
Published : Sep 28, 2023, 7:44 pm IST
Updated : Sep 28, 2023, 7:49 pm IST
SHARE ARTICLE
PUNJAB GOVT TO RESOLVE ALL ISSUES OF FARMERS LINKED WITH PHAGWARA SUGAR MILL SOON, SAYS GURMEET SINGH KHUDIAN
PUNJAB GOVT TO RESOLVE ALL ISSUES OF FARMERS LINKED WITH PHAGWARA SUGAR MILL SOON, SAYS GURMEET SINGH KHUDIAN

ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ, ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ: ਖੇਤੀਬਾੜੀ ਮੰਤਰੀ

 

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ।

ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਨੇ ਅੱਜ ਇਥੇ ਖੇਤੀ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਆਏ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ।

ਗੰਨਾ ਕਾਸ਼ਤਕਾਰਾਂ ਵੱਲੋਂ ਉਠਾਠੇ ਮਸਲਿਆਂ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਡਿਫਾਲਟਰ ਮਿੱਲ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਲਈ ਹਰ ਸੰਭਵ ਕਦਮ ਚੁੱਕੇ ਜਾਣ ਕਿਉਂਕਿ ਕਿਸਾਨਾਂ ਦੀ ਭਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਨੇ ਜ਼ਿਲ੍ਹਾ ਕਪੂਰਥਲਾ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਸਮਾਂਬੱਧ ਢੰਗ ਨਾਲ ਕਲੀਅਰ ਕੀਤੇ ਜਾਣ।

ਇਹ ਦੁਹਰਾਉਂਦਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਫਾਲਟਰ ਮਿੱਲ ਮਾਲਕਾਂ ਦੇ ਹੱਥੋਂ ਕਿਸਾਨਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵੇਗੀ, ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਡਿਫਾਲਟਰ ਮਿੱਲ ਮਾਲਕ, ਜੋ ਗੰਨਾ ਕਾਸ਼ਤਕਾਰਾਂ ਦਾ 40.72 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

BIG BREAKING : BSP ਉਮੀਦਵਾਰ Surinder Singh Kamboj 'ਤੇ ਹੋਇਆ Action, ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਕੰਬੋਜ..

01 Jun 2024 3:45 PM

Big Breaking : 5 ਪਿੰਡਾਂ ਨੇ ਕਰ ਦਿੱਤਾ ਚੋਣਾਂ ਦਾ Boycott, ਪੋਲਿੰਗ ਬੂਥਾਂ ਨੂੰ ਲਗਾ ਦਿੱਤੇ ਤਾਲੇ, ਪ੍ਰਸ਼ਾਸਨ ਨੂੰ..

01 Jun 2024 3:38 PM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 10:19 AM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 9:49 AM

Punjab Weather Upadate: ਗਰਮੀ ਤੋਂ ਅੱਕੇ ਮਜ਼ਦੂਰਾਂ ਨੇ ਕੈਮਰੇ ਅੱਗੇ ਸੁਣਾਏ ਆਪਣੇ ਦੁੱਖ!Live"

01 Jun 2024 8:55 AM
Advertisement