Farmers' Protest ends: ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ; ਪੰਜਾਬ ਸਰਕਾਰ ਅਤੇ ਰਾਜਪਾਲ ਨਾਲ ਮੀਟਿੰਗ ਮਗਰੋਂ ਲਿਆ ਫ਼ੈਸਲਾ
Published : Nov 28, 2023, 3:34 pm IST
Updated : Nov 28, 2023, 3:34 pm IST
SHARE ARTICLE
Farmers' Protest ends in Chandigarh
Farmers' Protest ends in Chandigarh

ਕਿਸਾਨਾਂ ਨੇ ਘਰਾਂ ਨੂੰ ਚਾਲੇ ਪਾਉਣੇ ਕੀਤੇ ਸ਼ੁਰੂ

Farmers' Protest ends:  ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿਤਾ ਹੈ। ਕਿਸਾਨ ਆਗੂਆਂ ਨੇ ਦਸਿਆ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੀਟਿੰਗ ਵਿਚ ਐਮ.ਐਸ.ਪੀ. ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਵੇਰੇ ਗੱਲਬਾਤ ਲਈ ਬੁਲਾਇਆ ਸੀ। ਇਸ ਦੌਰਾਨ ਕਿਸਾਨਾਂ ਨੇ ਖੁਸ਼ੀ-ਖੁਸ਼ੀ ਘਰਾਂ ਨੂੰ ਚਾਲੇ ਪਾ ਦਿਤੇ ਹਨ।

ਇਥੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਸਾਹਮਣੇ ਅਪਣੀਆਂ ਮੰਗਾਂ ਰੱਖੀਆਂ। ਕਿਸਾਨਾਂ ਦੀ 19 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ।

ਇਸ ਦੇ ਨਾਲ ਹੀ ਪੰਚਕੂਲਾ ਵਿਚ ਕਿਸਾਨਾਂ ਨੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕਰ ਕੇ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। 11 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਆਗੂ ਮੀਟਿੰਗ ਕਰਕੇ ਰਣਨੀਤੀ ਤਿਆਰ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤਕ ਉਡੀਕ ਕਰਨਗੇ।

ਸੰਯੁਕਤ ਕਿਸਾਨ ਮੋਰਚੇ ਨੇ ਰਾਜਪਾਲ ਕੋਲ ਰੱਖੀਆਂ ਇਹ ਮੰਗਾਂ

1.ਸਾਰੀਆਂ ਫਸਲਾਂ ਦੀ ਐਮ.ਐਸ.ਪੀ. C2+50% ਫਾਰਮੂਲੇ ਨਾਲ ਖਰੀਦ ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ। ਲਾਗਤ ਖਰਚੇ ਘਟਾਉਣ ਲਈ ਬੀਜ,ਖਾਦ ਅਤੇ ਬਿਜਲੀ ਸਬਸਿਡੀ ਵਿਚ ਵਾਧਾ ਕੀਤਾ ਜਾਵੇ।
2.ਕਿਸਾਨਾਂ ਅਤੇ ਮਜ਼ਦੂਰਾ ਦੀਆਂ ਖੁਦਕੁਸ਼ੀਆਂ ਇਕ ਕੌੜਾ ਸੱਚ ਹੈ ਇਸ ਦੀ ਰੋਕਥਾਮ ਲਈ ਕਿਸਾਨਾਂ ਤੇ ਮਜ਼ਦੂਰਾਂ ਸਿਰ ਚੜ੍ਹੇ ਸਮੁਚੇ ਕਰਜ਼ੇ ਤੇ ਲੀਕ ਮਾਰੀ ਜਾਵੇ।

3.ਬਿਜਲੀ ਖੇਤਰ ਦਾ ਨਿਜੀਕਰਨ ਕਰਨ ਵਾਲਾ ਬਿਜਲੀ (ਸੋਧ) ਬਿੱਲ-2022   ਰੱਦ ਕੀਤਾ ਜਾਵੇ। ਇਸ ਨੀਤੀ ਅਧੀਨ ਲਗਾਏ ਜਾ ਰਹੇ ਪ੍ਰੀਪੇਡ ਮੀਟਰ (ਸਮਾਰਟ ਚਿੱਪ ਮੀਟਰ) ਲਗਾਉਣੇ ਬੰਦ ਕੀਤੇ ਜਾਣ।

4.ਦੇਸ਼ ਭਰ ਵਿਚ ਅਨਾਜ ਸੁਰੱਖਿਆ ਦੀ ਗਾਰੰਟੀ ਕਰਨ ਦੇ ਨਾਲ ਨਾਲ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇ।

5.ਕਾਰਪੋਰੇਟ ਪੱਖੀ ਪ੍ਰਧਾਨ ਮੰਤਰੀ ਫਸਲ ਬੀਮਾਂ ਯੋਜਨਾ ਦੀ ਥਾਂ ’ਤੇ ਸੋਕਾ, ਹੜ, ਗੜੇਮਾਰੀ ਜਾਂ ਬਿਮਾਰੀ ਕਾਰਨ ਖਰਾਬ ਹੋਈਆਂ ਫ਼ਸਲਾਂ ਦੇ ਖਰਾਬੇ ਸਬੰਧੀ ਸਰਲ ਅਤੇ ਕਿਸਾਨ ਪੱਖੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ ਜਿਸ ਦੀਆ ਸਾਰੀਆਂ ਕਿਸ਼ਤਾਂ ਸਰਕਾਰ ਅਦਾ ਕਰੇ ।

6. 60 ਸਾਲ ਤੋਂ ਉੱਪਰ ਕਿਸਾਨ ਮਰਦ ਔਰਤਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿਤੀ ਜਾਵੇ।

7.ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦਾਂ ਨੂੰ ਇਨਸਾਫ ਦਿਤਾ ਜਾਵੇ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਮੁੱਕਦਮਾ ਚਲਾਇਆ ਜਾਵੇ।

8.ਕਿਸਾਨੀ ਸੰਘਰਸ਼ਾਂ ਦੌਰਾਨ ਰੇਲਵੇ ਸਮੇਤ ਕਿਸਾਨਾਂ ਅਤੇ ਆਗੂਆਂ ਤੇ ਦਰਜ਼ ਕੀਤੇ ਸਾਰੇ ਕੇਸ ਰੱਦ ਕੀਤੇ ਜਾਣ।

9.ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਰਹਿ ਗਏ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਿਤੀ ਜਾਵੇ।

10.ਨਿਊਜ਼ਕਲਿਕ ਵਿਰੁਧ ਦਰਜ ਕੇਸ ਰੱਦ ਕੀਤਾ ਜਾਵੇ। ਯੂਏਪੀਏ ਨੂੰ ਖਤਮ ਕੀਤਾ ਜਾਵੇ।

 (For more news apart from Farmers' Protest ends in Chandigarh, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement