Farmers protests: ਅੱਜ ਹੋਵੇਗਾ ਸ਼ੁਭਕਰਨ ਸਿੰਘ ਦਾ ਅੰਤਿਮ ਸਸਕਾਰ; ਪੁਲਿਸ ਵਲੋਂ ਧਾਰਾ 302 ਅਤੇ 114 ਤਹਿਤ ਅਣਪਛਾਤਿਆਂ ਵਿਰੁਧ ਕੇਸ ਦਰਜ
Published : Feb 29, 2024, 8:17 am IST
Updated : Feb 29, 2024, 2:12 pm IST
SHARE ARTICLE
Farmers protests: Punjab Police registers murder case in Shubhkaran Singh's death
Farmers protests: Punjab Police registers murder case in Shubhkaran Singh's death

ਦੇਹ ਨੂੰ ਮੋਰਚੇ ਵਾਲੀ ਥਾਂ ’ਤੇ ਰੱਖ ਕੇ ਦਿਤੀ ਜਾਵੇਗੀ ਸ਼ਰਧਾਂਜ਼ਲੀ

Farmers protests: ਪੰਜਾਬ ਅਤੇ ਹਰਿਆਣਾ ਦੀ ਖਨੌਰੀ ਹੱਦ 'ਤੇ 21 ਫਰਵਰੀ ਨੂੰ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਅਣਪਛਾਤਿਆਂ ਵਿਰੁਧ ਐਫਆਈਆਰ ਦਰਜ ਕਰ ਲਈ ਹੈ। ਕਿਸਾਨ ਜਥੇਬੰਦੀਆਂ ਲਗਾਤਾਰ ਮਾਮਲੇ ਵਿਚ ਐਫਆਈਆਰ ਦਰਜ ਕਰਵਾਉਣ ਦੀ ਮੰਗ ਕਰ ਰਹੀਆਂ ਸਨ। ਪੁਲਿਸ ਨੇ ਆਈਪੀਐਸ ਦੀ ਧਾਰਾ 302 (ਕਤਲ) ਅਤੇ 114 ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ ਵਿਚ ਅਜੇ ਤਕ ਕਿਸੇ ਨੂੰ ਵੀ ਨਾਮਜ਼ਦ ਨਹੀਂ ਕੀਤਾ ਗਿਆ।

ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਅਤੇ ਵੀਡੀਉਜ਼ ਇਕੱਠੀਆਂ ਕਰੇਗੀ, ਜਿਸ ਦੇ ਆਧਾਰ 'ਤੇ ਮਾਮਲੇ 'ਚ ਨਾਂ ਸ਼ਾਮਲ ਕੀਤੇ ਜਾਣਗੇ। ਇਹ ਮਾਮਲਾ ਪਟਿਆਲਾ ਦੇ ਪਾਤੜਾਂ ਥਾਣੇ ਵਿਚ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਦੇਰ ਰਾਤ ਨਿਊਰੋ ਸਰਜਨ ਸਮੇਤ 5 ਡਾਕਟਰਾਂ ਦੇ ਬੋਰਡ ਨੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦੇਹ ਦਾ ਪੋਸਟਮਾਰਟਮ ਕੀਤਾ। ਪੂਰੇ ਪੋਸਟਮਾਰਟਮ ਦੀ ਵੀਡੀਉਗ੍ਰਾਫੀ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਦਸਿਆ ਕਿ ਸਵੇਰੇ 9 ਵਜੇ ਸ਼ੁਭਕਰਨ ਸਿੰਘ ਦੀ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਖਨੌਰੀ ਬਾਰਡਰ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਬਠਿੰਡਾ ਦੇ ਪਿੰਡ ਬੱਲੋਂ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।

ਸ਼ੁਭਕਰਨ ਦੇ ਪਿਤਾ ਚਰਨਜੀਤ ਸਿੰਘ (45) ਨੇ ਦਸਿਆ, ‘ਮੈਂ ਖੇਤੀ ਦਾ ਕੰਮ ਕਰਦਾ ਹਾਂ। ਮੇਰਾ 21 ਸਾਲ ਦਾ ਬੇਟਾ ਸ਼ੁਭਕਰਨ ਸਿੰਘ ਕਿਸਾਨਾਂ ਦੇ ਕਰਜ਼ਾ ਮੁਆਫੀ ਲਈ ਅੰਦੋਲਨ ਦਾ ਹਿੱਸਾ ਬਣਨ ਲਈ ਉਨ੍ਹਾਂ ਨਾਲ ਜਾਂਦਾ ਸੀ। 13 ਫਰਵਰੀ ਨੂੰ ਕਿਸਾਨ ਅੰਦੋਲਨ ਦੇ ਐਲਾਨ ਦੇ ਮੱਦੇਨਜ਼ਰ ਸ਼ੁਭਕਰਨ ਕਿਸਾਨ ਜਥੇਬੰਦੀਆਂ ਨਾਲ ਗਿਆ ਸੀ। ਸ਼ੁਭਕਰਨ ਦੇ ਜਾਣ ਤੋਂ ਦੋ ਦਿਨ ਬਾਅਦ, ਮੈਂ ਵੀ ਅੰਦੋਲਨ ਦਾ ਹਿੱਸਾ ਬਣਨ ਲਈ ਉਥੇ ਪਹੁੰਚ ਗਿਆ’।

Photo

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਚਰਨਜੀਤ ਸਿੰਘ ਨੇ ਕਿਹਾ, ‘ਜਦੋਂ ਮੈਂ ਅੰਦੋਲਨ ਵਿਚ ਪਹੁੰਚਿਆ ਤਾਂ ਮੈਂ ਅਪਣੇ ਪੁੱਤਰ ਅਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਮਿਲਿਆ। ਸਾਰੇ ਖਨੌਰੀ ਬਾਰਡਰ 'ਤੇ ਮੌਜੂਦ ਸਨ। ਹਰਿਆਣਾ ਤੋਂ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਅਸੀਂ ਹਰਿਆਣਾ ਸਰਕਾਰ ਦੇ ਬੈਰੀਕੇਡਿੰਗ ਤੋਂ ਕਰੀਬ ਦੋ ਕਿਲੋਮੀਟਰ ਦੂਰ ਅਪਣੀਆਂ ਟਰਾਲੀਆਂ ਰੱਖ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸੀ’।

21 ਫਰਵਰੀ ਨੂੰ ਇਹ ਐਲਾਨ ਕੀਤਾ ਗਿਆ ਕਿ ਮੋਰਚਾ ਦਿੱਲੀ ਵੱਲ ਵਧੇਗਾ। ਇਸ ਦੌਰਾਨ ਸ਼ੁਭਕਰਨ ਅਤੇ ਉਸ ਦੇ ਸਾਥੀ ਦਿੱਲੀ ਵੱਲ ਵਧਣ ਲੱਗੇ, ਪਰ ਹਰਿਆਣਾ ਸਰਕਾਰ ਦੁਆਰਾ ਉਨ੍ਹਾਂ ਨੂੰ ਰੋਕ ਦਿਤਾ ਗਿਆ ਅਤੇ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਗੋਲੀਆਂ ਵੀ ਚਲਾਈਆਂ ਗਈਆਂ। ਸਰਕਾਰ ਦੀ ਕਾਰਵਾਈ ਨੂੰ ਦੇਖਦੇ ਹੋਏ ਕਿਸਾਨ ਤਾਂ ਰੁਕ ਗਏ ਸਨ ਪਰ ਫਿਰ ਵੀ ਪੁਲਿਸ ਅਧਿਕਾਰੀਆਂ ਵਲੋਂ ਕਾਰਵਾਈ ਨੂੰ ਰੋਕਿਆ ਨਹੀਂ ਗਿਆ।

ਚਰਨਜੀਤ ਨੇ ਕਿਹਾ, ‘ਮੈਂ ਸ਼ੁਭਕਰਨ ਤੋਂ ਅਜੇ ਪੰਜ ਕਦਮ ਦੀ ਦੂਰੀ 'ਤੇ ਹੀ ਸੀ ਕਿ ਗੋਲੀ ਉਸ ਦੇ ਸਿਰ ਦੇ ਪਿੱਛੇ ਤੋਂ ਲੱਗੀ। ਜਿਸ ਤੋਂ ਬਾਅਦ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਸਰਕਾਰੀ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਕਰੀਬ ਇਕ ਘੰਟੇ ਬਾਅਦ ਪਿੰਡ ਵਿਚ ਫ਼ੋਨ ਆਇਆ ਕਿ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ’।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ- ਪੰਜਾਬ ਸਰਕਾਰ ਨੇ ਹੁਣ ਮ੍ਰਿਤਕ ਕਿਸਾਨ ਦੇ ਪਰਵਾਰ ਨੂੰ 1 ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ-ਨਾਲ ਐਫਆਈਆਰ ਦਰਜ ਕਰਨ ਦੀ ਸ਼ਰਤ ਵੀ ਮੰਨ ਲਈ ਹੈ। ਇਸ ਤੋਂ ਬਾਅਦ ਹੀ ਸ਼ੁਭਕਰਨ ਸਿੰਘ ਦੀ ਦੇਹ ਦਾ ਦੇਰ ਰਾਤ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਪੋਸਟ ਮਾਰਟਮ ਕੀਤਾ ਗਿਆ। ਇਹ ਪੋਸਟਮਾਰਟਮ ਪੰਜ ਡਾਕਟਰਾਂ ਦੇ ਬੋਰਡ ਨੇ ਕੀਤਾ ਹੈ।

(For more Punjabi news apart from Farmers protests: Punjab Police registers murder case in Shubhkaran Singh's death, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM

'ਸੁਖਪਾਲ ਖਹਿਰਾ ਮੇਰਾ ਹੱਕ ਖਾ ਗਿਆ, ਇਹ ਬੰਦਾ ਤਿਤਲੀਆਂ ਨਾਲੋਂ ਵੀ ਵੱਡੀ ਕੈਟਾਗਰੀ 'ਚ ਆਉਂਦਾ'

04 May 2024 11:31 AM

patiala 'ਚ ਭਿੜ ਗਏ ਆਪ, Congress ਤੇ BJP ਦੇ ਵਰਕਰ, ਕਹਿੰਦੇ ਹੁਣ ਲੋਟਸ ਨਹੀਂ ਪੰਜਾ ਅਪ੍ਰੇਸ਼ਨ ਚੱਲੂ

04 May 2024 11:12 AM

ਕੌਣ ਪਾਵੇਗਾ ਗੁਰਦਾਸਪੁਰ ਦੀ ਗੇਮ, ਕਿਸ ਨੂੰ ਜਿਤਾਉਣਗੇ ਮਾਝੇ ਵਾਲ਼ੇ, ਕੌਣ ਬਣੇਗਾ ਮਾਝੇ ਦਾ ਜਰਨੈਲ, ਵੇਖੋ ਖ਼ਾਸ ਪੇਸ਼ਕਸ਼

04 May 2024 10:06 AM
Advertisement