ਕਰਜ਼ਾ ਮੁਆਫੀ ਕਿਸਾਨਾਂ ਨੇ ਲਾਇਆ ਧਰਨਾ
Published : Mar 29, 2019, 5:56 pm IST
Updated : Mar 29, 2019, 5:56 pm IST
SHARE ARTICLE
Farmer protest in Firozpur
Farmer protest in Firozpur

ਕਿਸਾਨਾਂ ਨੇ ਕਿਹਾ ਕਿ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਸਿਰਫ ਤੇ ਸਿਰਫ ਕਿਸਾਨਾਂ ਨੂੰ ਲਾਰੇ ਲਾ ਰਹੀ ਹੈ।

ਫ਼ਿਰੋਜਪੁਰ: ਕਿਸਾਨਾਂ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ ਦਿੱਤਾ। ਕਿਸਾਨਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਰੋਸ ਮੁਜ਼ਾਹਰਾ ਕਰਦਿਆਂ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਗੁਹਾਰ ਲਾਈ ਤੇ ਪੂਰੇ ਕਰਜ਼ਿਆਂ `ਤੇ ਲਕੀਰ ਫੇਰਨ ਦੀ ਮੰਗ ਕੀਤੀ।
 

FarmerFarmer

ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਾਂ ਤਾਂ ਸਰਕਾਰ ਕਿਸਾਨਾਂ ਨਾਲ ਕੀਤਾ ਸਾਰਾ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਕਰੇ ਨਹੀਂ ਤਾਂ ਉਹ ਗ੍ਰਿਫ਼ਤਾਰੀਆਂ ਦੇਣਗੇ। ਜੇ ਅਜਿਹਾ ਨਹੀਂ ਹੁੰਦਾ ਤਾਂ ਉਹ ਵਿਧਾਇਕ ਦੇ ਘਰ ਮੂਹਰੇ ਧਰਨੇ ਦੇਣਗੇ। ਇਸ ਦੌਰਾਨ ਰੋਹ ਵਿਚ ਆਏ ਕਿਸਾਨਾਂ ਨੇ ਕਿਹਾ ਕਿ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਸਿਰਫ ਤੇ ਸਿਰਫ ਕਿਸਾਨਾਂ ਨੂੰ ਲਾਰੇ ਲਾ ਰਹੀ ਹੈ। ਜੇ ਕਾਂਗਰਸ ਸਰਕਾਰ ਉਨ੍ਹਾਂ ਨੂੰ ਕਰਜ਼ੇ ਮੁਆਫੀ ਸਮੇਤ ਹੋਰ ਕਿਸਾਨੀ ਸਹੂਲਤਾਂ ਨਹੀਂ ਦਿੰਦੀ ਤਾਂ ਉਹ ਗ੍ਰਿਫਤਾਰੀਆਂ ਦੇਣ ਲਈ ਤਿਆਰ ਹਨ।

ਕਿਸਾਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਜੇ ਜਲਦ ਕੋਈ ਨਿਬੇੜਾ ਨਾ ਹੋਇਆ ਤਾਂ ਉਹ ਸਰਕਾਰ ਵਿਰੁੱਧ ਹੋਰ ਸਖਤ ਸਟੈਂਡ ਲੈਣ ਲਈ ਮਜਬੂਰ ਹੋਣਗੇ। ਜਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਸਰਕਾਰ ਇਸ ਲਈ ਸਿੱਧੇ ਜ਼ਿੰਮੇਵਾਰ ਹੋਣਗੇ। ਕਿਸਾਨਾਂ ਨੇ 'ਕਰਜ਼ਾ ਮੁਆਫ ਕਰੋ ਜਾਂ ਫਿਰ ਸਾਨੂੰ ਗ੍ਰਿਫ਼ਤਾਰ ਕਰਕੇ ਜੇਲ੍ਹੀਂ ਡੱਕੋ' ਦੇ ਨਾਅਰੇ ਲਾਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement