
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਵਿਧਾਨ ਸਭਾ ਹਲਕਾ
ਫ਼ਿਰੋਜ਼ਪੁਰ, 28 ਮਈ (ਬਲਬੀਰ ਸਿੰਘ ਜੋਸਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਕਿਸਾਨਾਂ ਦਾ ਫ਼ਸਲੀ ਕਰਜ਼ਾ ਮਾਫ਼ ਕਰਨ ਲਈ ਮਿਤੀ 29 ਮਈ ਨੂੰ ਸਵੇਰੇ 10 ਵਜੇ ਰਿਜੀ ਰਿਜ਼ੋਰਟਸ ਗੁਰੂਹਰਸਹਾਏ ਵਿਖੇ ਪਹਿਲੇ ਪੜਾਅ ਅਧੀਨ ਕਰਜ਼ਾ ਮੁਕਤੀ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
Punjab Farmers ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਦਿਤੀ। ਉਨ੍ਹਾਂ ਦਸਿਆ ਕਿ ਕਰਜ਼ਾ ਮੁਕਤੀ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਗੁਰਹਰਸਹਾਏ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਸੀਮਾਂਤ ਕਿਸਾਨ ਜਿਨ੍ਹਾਂ ਵਲੋਂ ਕੇਂਦਰੀ ਸਹਿਕਾਰੀ ਬੈਂਕ ਨਾਲ ਲੱਗਦੀਆਂ ਖੇਤੀਬਾੜੀ ਸਭਾਵਾਂ ਪਾਸੋਂ 2 ਲੱਖ ਰੁਪਏ ਤਕ ਦਾ ਫ਼ਸਲੀ ਕਰਜ਼ਾ ਲਿਆ ਗਿਆ ਸੀ, ਨੂੰ ਕਰਜ਼ਾ ਮਾਫ਼ੀ ਦਾ ਲਾਭ ਦਿਤਾ ਜਾਵੇਗਾ।
ਉਨ੍ਹਾਂ ਦਸਿਆ ਕਿ ਅੱਜ ਹਲਕੇ ਦੇ 2100 ਕਿਸਾਨਾਂ ਦੇ ਕਰੀਬ 15 ਕਰੋੜ ਰੁਪਏ ਦੇ ਕਰਜ਼ੇ ਮਾਫ਼ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਨੇ ਸੀਮਾਂਤ ਕਿਸਾਨ ਦਾ ਕਰਜ਼ਾ ਮਾਫ਼ ਕਰਨ ਲਈ ਇਤਿਹਾਸਕ ਫ਼ੈਸਲਾ ਕੀਤਾ ਹੈ ਤਾਂ ਜੋ ਉਨ੍ਹਾਂ ਦੀ ਵਿੱਤੀ ਮਦਦ ਕੀਤੀ ਜਾ ਸਕੇ।