ਕਿਸਾਨਾਂ ਦੇ ਕਰਜ਼ੇ ਮਾਫ਼ ਕਰ ਕੇ ਪੰਜਾਬ ਸਰਕਾਰ ਨੇ ਅਪਣਾ ਵਾਅਦਾ ਨਿਭਾਇਆ : ਅਰੋੜਾ
Published : May 29, 2018, 12:29 am IST
Updated : May 29, 2018, 12:29 am IST
SHARE ARTICLE
Sunder Sham Arora with others
Sunder Sham Arora with others

ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਰਾਜ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ...

ਹੁਸ਼ਿਆਰਪੁਰ, ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਰਾਜ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਦਿਖਾਇਆ ਹੈ। ਪੰਜਾਬ ਸਰਕਾਰ ਵਲੋਂ ਹੁਣ ਤਕ ਜ਼ਿਲ੍ਹੇ ਦੇ 10481 ਕਿਸਾਨਾਂ ਦੇ 96.38 ਕਰੋੜ ਰੁਪਏ ਦੇ ਕਰਜ਼ੇ ਮਾਫ਼ ਕੀਤੇ ਜਾ ਚੁਕੇ ਹਨ। ਉਹ ਅੱਜ ਗਾਰਡਨ ਕੋਰਟ ਪੈਲਸ ਵਿਖੇ ਕਿਸਾਨਾਂ ਦੇ ਕਰਜ਼ਾ ਮਾਫ਼ੀ ਸਬੰਧੀ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਸ਼ਾਮਚੁਰਾਸੀ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਤੇ ਚੇਅਰਮੈਨ ਐਸ.ਸੀ. ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। 

ਸਮਾਗਮ ਨੂੰ ਸੰਬੋਧਨ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਰਾਜ ਵਿੱਚ ਕਰਜ਼ਾ ਮਾਫ਼ੀ ਸਕੀਮ ਤਹਿਤ 2,02,111 ਕਿਸਾਨਾਂ ਨੂੰ 999.67 ਕਰੋੜ ਰੁਪਏ ਦੀ ਰਾਹਤ ਦਿਤੀ ਗਈ ਹੈ,

ਉਥੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਚੱਕਰ 'ਚੋ ਕੱਢ ਕੇ ਆਧੁਨਿਕ ਢੰਗ ਨਾਲ ਖੇਤੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸਬ-ਡਵੀਜ਼ਨਾਂ ਪੱਧਰ 'ਤੇ ਹੋਏ ਸਮਾਗਮਾਂ ਵਿਚ ਜ਼ਿਲ੍ਹੇ ਦੇ 6830 ਕਿਸਾਨਾਂ ਦੇ 74.81 ਕਰੋੜ ਰੁਪਏ ਦੇ ਕਰਜ਼ਾ ਮਾਫ਼ੀ ਦੇ ਸਰਟੀਫ਼ੀਕੇਟ ਵੰਡੇ ਗਏ ਹਨ। ਹਲਕਾ ਵਿਧਾਇਕ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਰਜ਼ਾ ਮਾਫ਼ੀ ਰਾਹਤ ਸਕੀਮ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਨੂੰ ਅਪਣੀ ਸਰਕਾਰ ਵਲੋਂ ਕਿਸਾਨਾਂ ਦੇ ਮਾਫ਼ ਕੀਤੇ ਗਏ ਕਰਜ਼ਿਆਂ 'ਤੇ ਮਾਣ ਹੈ।

ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਸਕੀਮ ਬਿਨਾਂ ਕਿਸੇ ਭੇਦਭਾਵ 'ਤੇ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਚੰਗੀ ਸੋਚ ਦਾ ਨਤੀਜਾ ਹੈ ਕਿ ਲੋੜਵੰਦ ਕਿਸਾਨਾਂ ਦੇ ਕਰਜ਼ਿਆਂ ਨੂੰ ਮਾਫ਼ ਕਰਨ ਲਈ ਉਪਰਾਲੇ ਕੀਤੇ ਗਏੇ ਹਨ। ਇਸ ਉਪਰੰਤ ਕੈਬਨਿਟ ਮੰਤਰੀ ਅਰੋੜਾ,

ਵਿਧਾਇਕ ਸ਼ਾਮਚੁਰਾਸੀ ਪਵਨ ਕੁਮਾਰ ਆਦੀਆ ਅਤੇ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਸਾਂਝੇ ਤੌਰ 'ਤੇ ਅਪਣੇ-ਅਪਣੇ ਹਲਕੇ ਨਾਲ ਸਬੰਧਤ ਕਿਸਾਨਾਂ ਨੂੰ ਕਰਜ਼ਾ ਮਾਫ਼ੀ ਸਬੰਧੀ ਸਰਟੀਫ਼ੀਕੇਟ ਵੀ ਵੰਡੇ। ਅੰਤ ਵਿਚ ਮੁੱਖ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰ ਕੇ ਸਨਮਾਨਤ ਵੀ ਕੀਤਾ ਗਿਆ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement