
90 ਤੋਂ ਵੱਧ ਟਰੇਨਾਂ ਪ੍ਰਭਾਵਤ
ਮੋਹਾਲੀ: ਪੰਜਾਬ ਵਿਚ ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿਤਾ ਹੈ। ਮੁਹਾਲੀ ਦੇ ਲਾਲੜੂ ਵਿਚ ਚੰਡੀਗੜ੍ਹ ਤੋਂ ਅੰਬਾਲਾ ਜਾਣ ਵਾਲੇ ਹਾਈਵੇਅ ’ਤੇ ਕਿਸਾਨਾਂ ਵਲੋਂ ਧਰਨਾ ਦਿਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਧੱਕਾਮੁੱਕੀ ਦੀ ਖ਼ਬਰ ਵੀ ਮਿਲੀ ਹੈ, ਜਿਸ ਤੋਂ ਬਾਅਦ ਕਿਸਾਨ ਰੋਹ ਵਿਚ ਆ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ ਹੁਣ ਤਕ ਇਨ੍ਹਾਂ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਵਿਰੁਧ ਕੀਤੀ ਗਈ ਕਾਰਵਾਈ, ਜਾਣੋ ਵੇਰਵੇ
ਅਪਣੀਆਂ ਮੰਗਾਂ ਨੂੰ ਲੈ ਕੇ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਬੀਤੇ ਦਿਨ ਤੋਂ ਪੰਜਾਬ ਵਿਚ ਰੇਲ ਰੋਕੋ ਅੰਦੋਲਨ ਚੱਲ ਰਿਹਾ ਹੈ। ਪੰਜਾਬ ਭਰ ਵਿਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਦੇ ਸਾਰੇ ਰਸਤੇ ਪੂਰੀ ਤਰ੍ਹਾਂ ਬੰਦ ਹੋ ਗਏ ਹਨ।
ਇਹ ਵੀ ਪੜ੍ਹੋ: ਦਿੱਲੀ ਹਾਈ ਕੋਰਟ ਨੇ ਆਈ.ਸੀ.ਸੀ. ਕ੍ਰਿਕੇਟ ਵਿਸ਼ਵ ਕੱਪ ਦੇ ਨਾਜਾਇਜ਼ ਪ੍ਰਸਾਰਣ ’ਤੇ ਰੋਕ ਲਗਾਈ
ਟਰੇਨਾਂ ਦੇ ਜਾਮ ਕਾਰਨ ਸੈਂਕੜੇ ਯਾਤਰੀ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਫਸੇ ਹੋਏ ਹਨ। ਸ਼ੁਕਰਵਾਰ ਨੂੰ 90 ਤੋਂ ਵੱਧ ਟਰੇਨਾਂ ਪ੍ਰਭਾਵਤ ਹੋਈਆਂ ਹਨ, ਜਿਨ੍ਹਾਂ ਵਿਚੋਂ 80 ਤੋਂ ਵੱਧ ਟਰੇਨਾਂ ਰੱਦ ਕਰ ਦਿਤੀਆਂ ਗਈਆਂ। ਵੀਰਵਾਰ ਸਵੇਰੇ ਹੀ ਕਿਸਾਨ ਰੇਲਵੇ ਲਾਈਨਾਂ ਨੇੜੇ ਵੱਡੀ ਗਿਣਤੀ ਵਿਚ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਤਿੰਨ ਦਿਨਾਂ ਲਈ ਪੂਰੀ ਤਿਆਰੀ ਨਾਲ ਆਏ ਹਨ। ਖਾਣ-ਪੀਣ ਅਤੇ ਬੈਠਣ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਟਰਾਲੀਆਂ ਵਿਚ ਸੌਣ ਲਈ ਗੱਦੇ ਵੀ ਲੈ ਕੇ ਆਏ ਹਨ।
ਇਹ ਵੀ ਪੜ੍ਹੋ: ਨੇਪਾਲ ਦੇ ਬੱਲੇਬਾਜ਼ ਨੇ 9 ਗੇਂਦਾਂ ’ਚ ਜੜਿਆ ਅਰਧ ਸੈਂਕੜਾ, ਤੋੜਿਆ ਯੁਵਰਾਜ ਦਾ ਰਿਕਾਰਡ
19 ਜਥੇਬੰਦੀਆਂ ਨੇ 17 ਥਾਵਾਂ 'ਤੇ ਰੇਲਵੇ ਟਰੈਕ ਜਾਮ ਕਰ ਦਿਤੇ ਹਨ। ਇਸ ਵਿਚ ਮੋਗਾ ਰੇਲਵੇ ਸਟੇਸ਼ਨ, ਅਜੀਤਵਾਲ ਅਤੇ ਡਗਰੂ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ, ਜਲੰਧਰ ਛਾਉਣੀ, ਤਰਨਤਾਰਨ, ਸੰਗਰੂਰ ਦੇ ਸੁਨਾਮ, ਪਟਿਆਲਾ ਦੇ ਨਾਭਾ, ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂਵਾਲੀ ਅਤੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾ ਫੂਲ, ਦੇਵੀਦਾਸਪੁਰਾ ਅਤੇ ਮਜੀਠਾ, ਅੰਮ੍ਰਿਤਸਰ, ਫਾਜ਼ਿਲਕਾ, ਮਲੇਰਕੋਟਲਾ ਦੇ ਅਹਿਮਦਗੜ੍ਹ ਸ਼ਾਮਲ ਹਨ।
ਇਹ ਵੀ ਪੜ੍ਹੋ: 25 ਕਰੋੜ ਦੇ ਸੋਨੇ ਦੀ ਲੁੱਟ ਦਾ ਮਾਮਲਾ: 2 ਮੁਲਜ਼ਮ 25 ਕਿਲੋ ਸੋਨੇ ਸਮੇਤ ਗ੍ਰਿਫ਼ਤਾਰ
ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਅਤੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਕਿਸਾਨਾਂ ਦੀ ਨਾ ਤਾਂ ਗਿਰਦਾਵਰੀ ਹੋਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਮੁਆਵਜ਼ਾ ਮਿਲਿਆ ਹੈ। ਜਿਨ੍ਹਾਂ ਨੂੰ ਮਿਲਿਆ ਹੈ ਉਹ ਬਹੁਤ ਘੱਟ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।