ਪੰਜਾਬ ਸਿੰਚਾਈ ਵਿਭਾਗ ਨੇ ਨਹਿਰੀ ਪ੍ਰੋਗਰਾਮ ਦਾ ਕੀਤਾ ਐਲਾਨ
Published : Mar 30, 2018, 5:22 pm IST
Updated : Mar 30, 2018, 5:22 pm IST
SHARE ARTICLE
canal
canal

ਬੁਲਾਰੇ ਨੇ ਦੱਸਿਆ ਕਿ ਸਰਹਿੰਦ ਫੀਡਰ 'ਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਕਿ ਗਰੁੱਪ 'ਏ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ।

ਚੰਡੀਗੜ੍ਹ (ਬਿਊਰੋ) -ਅੱਜ ਪੰਜਾਬ ਦੇ ਸਿੰਚਾਈ ਵਿਭਾਗ ਨੇ ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ | ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 30 ਮਾਰਚ ਤੋਂ 6 ਅਪ੍ਰੈਲ ਤੱਕ ਰੋਪੜ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬ੍ਰਾਂਚਾਂ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ  ਦੱਸਿਆ ਕਿ ਸਰਹਿੰਦ ਫੀਡਰ 'ਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਕਿ ਗਰੁੱਪ 'ਏ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ 'ਬੀ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਸਨੇ ਦੱਸਿਆ ਕਿ ਭਾਖੜਾ ਮੇਨ ਲਾਈਨ 'ਚੋਂ ਨਿਕਲਦੀਆਂ ਨਹਿਰਾਂ, ਜੋ ਕਿ ਗਰੁੱਪ 'ਏ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ।
 ਬੁਲਾਰੇ ਅਨੁਸਾਰ ਘੱਗਰ ਲਿੰਕ ਅਤੇ ਇਸ 'ਚੋਂ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਗਰੁੱਪ 'ਬੀ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ। ਅੱਪਰਬਾਰੀ ਦੋਆਬ ਕੈਨਾਲ ਵਿਚੋਂ ਨਿਕਲਦੀ ਸਭਰਾਓ ਬ੍ਰਾਂਚ ਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿੱਤਾ ਜਾਵੇਗਾ, ਜਦਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ, ਲਾਹੌਰ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।  
 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement