Farmers Protest: ਹਰਿਆਣਾ ’ਚ 31 ਮਾਰਚ ਦੀ ਕਿਸਾਨ ਮਹਾਂਪੰਚਾਇਤ ਤੋਂ ਘਬਰਾਈ ਸਰਕਾਰ! ਕਈ ਆਗੂ ਕੀਤੇ ਗ੍ਰਿਫ਼ਤਾਰ
Published : Mar 30, 2024, 7:44 am IST
Updated : Mar 30, 2024, 10:47 am IST
SHARE ARTICLE
Sarwan Singh Pandher
Sarwan Singh Pandher

ਪੁਲਿਸ ਵਲੋਂ 50 ਦੇ ਕਰੀਬ ਕਿਸਾਨ ਆਗੂਆਂ ਦੇ ਘਰਾਂ ਦੇ ਬਾਹਰ ਪੇਸ਼ ਹੋਣ ਦੇ ਨੋਟਿਸ ਚਿਪਕਾਏ

Farmers Protest: ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਪੁਰਜ਼ੋਰ ਤਰੀਕੇ ਨਾਲ ਜਾਰੀ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿਤੀ ਕਿ ਹਰਿਆਣਾ ਵਿਚ ਜਾਰੀ ਸ਼ਹੀਦ ਸ਼ੁਭਕਰਨ ਸਿੰਘ ਦੀ ਕਲਸ਼ ਯਾਤਰਾ ਲੋਕਾਂ ਵਲੋਂ ਬਹੁਤ ਸਤਕਾਰ ਮਿਲ ਰਿਹਾ ਹੈ ਅਤੇ ਸੈਂਕੜੇ ਲੋਕ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ।

ਉਨ੍ਹਾਂ ਦਸਿਆ ਕਿ 31 ਮਾਰਚ ਨੂੰ ਅੰਬਾਲਾ ਦੀ ਸ਼ਾਹਪੁਰ ਮੌੜ ਅਨਾਜ ਮੰਡੀ ਵਿਖੇ ਹੋਣ ਵਾਲੇ ਸ਼ਰਧਾਂਜਲੀ ਪ੍ਰੋਗਰਾਮ ਵਿਚ ਲੱਖਾਂ ਕਿਸਾਨ ਮਜ਼ਦੂਰ ਸ਼ਾਮਲ ਹੋਣ ਜਾ ਰਹੇ ਹਨ ਜਿਸ ਤੋਂ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਮੱਥੇ ਤੇ ਤਰੇਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਸ ਦੇ ਸਿੱਟੇ ਵੱਜੋਂ ਘਬਰਾਹਟ ਵਿਚ ਹਰਿਆਣਾ ਪੁਲਿਸ ਨੇ ਪੰਜਾਬ ਸਰਹੱਦ ’ਤੇ ਮੋਹਾਲੀ ਏਅਰਪੋਰਟ ਤੋਂ ਬੀ.ਕੇ.ਯੂ. (ਸ਼ਹੀਦ ਭਗਤ ਸਿੰਘ) ਦੇ ਕਿਸਾਨ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਗੁਰਕੀਰਤ ਸਿੰਘ ਪੁੱਤਰ ਜਸਵੀਰ ਸਿੰਘ ਪਿੰਡ ਸਾਹਪੁਰ ਜ਼ਿਲ੍ਹਾ ਅੰਬਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ 50 ਦੇ ਕਰੀਬ ਕਿਸਾਨ ਆਗੂਆਂ ਦੇ ਘਰਾਂ ਦੇ ਬਾਹਰ ਪੇਸ਼ ਹੋਣ ਦੇ ਨੋਟਿਸ ਚਿਪਕਾਏ ਜਾ ਚੁਕੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਪਿੰਡਾਂ ਵਿਚ ਔਰਤਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਇਕਜੁੱਟ ਹੋ ਕੇ ਪੁਲਿਸ ਨੂੰ ਪਿੰਡਾਂ ਵਿਚ ਵੜਨ ਤੋਂ ਰੋਕਣ ਦੀ ਜਾਣਾਕਰੀ ਹੈ। ਉਨ੍ਹਾਂ ਹਰਿਆਣਾ ਪੁਲਿਸ ਨੂੰ ਚਿਤਾਵਨੀ ਦਿਤੀ ਹੈ ਕਿ ਜੇਕਰ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਜਲਦੀ ਰਿਹਾਅ ਨਾ ਕੀਤਾ ਗਿਆ ਜਾਂ ਸ਼ਰਧਾਂਜਲੀ ਪ੍ਰੋਗਰਾਮ ਨੂੰ ਰੋਕਣ ਲਈ ਅਪਣੀਆਂ ਭੈੜੀਆਂ ਹਰਕਤਾਂ ਤੋਂ ਗੁਰੇਜ ਨਾ ਕੀਤਾ ਤਾਂ ਜਥੇਬੰਦੀਆਂ ਤਿੱਖੇ ਐਕਸ਼ਨ ਦਾ ਐਲਾਨ ਕਰਨਗੀਆਂ ਅਤੇ ਜਿਸਦੇ ਸਿੱਟੇ ਵਜੋਂ ਆਮ ਜਨਤਾ ਨੂੰ ਆਉਣ ਵਾਲੀਆਂ ਮੁਸ਼ਕਲਾਂ ਦੀ ਜ਼ਿੰਮੇਵਾਰ ਹਰਿਆਣਾ ਤੇ ਕੇਂਦਰ ਸਰਕਾਰ ਹੋਵੇਗੀ। ਉਨ੍ਹਾਂ 31 ਮਾਰਚ ਨੂੰ ਸ਼ਰਧਾਂਜਲੀ ਸਮਾਗਮ ਦੌਰਾਨ ਲੋਕਾਂ ਨੂੰ ਜੋਰਦਾਰ ਸਮੂਲੀਅਤ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਜਾਣਕਾਰੀ ਦਿਤੀ ਕਿ 30 ਮਾਰਚ ਨੂੰ ਜਥੇਬੰਦੀ ਦੇ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਮ੍ਰਿਤਸਰ ਵਿਚੋਂ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦੇ ਜੱਥੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਅਤੇ ਟ੍ਰੈਕਟਰ ਟਰਾਲੀਆਂ ਦੇ ਕਾਫ਼ਲੇ ਬਿਆਸ ਪੁਲ ਤੋਂ ਸੰਭੂ ਬਾਰਡਰ ਮੋਰਚੇ ਵਿਚ ਸਮੂਲੀਅਤ ਕਰਨ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਦਾ 1961 ਦੇ ਐਕਟ ਵਿਚ ਸੋਧ ਕਰ ਕੇ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿਜੀ ਸੈਲੋ ਗੋਦਾਮਾਂ ਨੂੰ ਦੇ ਦੇਣਾ ਅਤਿ ਨਿੰਦਣਯੋਗ ਕਦਮ ਹੈ ਅਤੇ ਜੇ ਸਰਕਾਰ ਇਸ ਕਦਮ ਨੂੰ ਵਾਪਸ ਨਹੀਂ ਲੈਦੀ ਤਾਂ ਜਥੇਬੰਦੀ ਇਸਤੇ ਤਿੱਖਾ ਐਕਸ਼ਨ ਪ੍ਰੋਗਰਾਮ ਤਹਿ ਕਰ ਕੇ ਸੰਘਰਸ਼ ਕਰੇਗੀ।

(For more Punjabi news apart from 'Bad parenting fee' at Georgia restaurant, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement