ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਵੇਗੀ ਮਾਨ ਸਰਕਾਰ
Published : Apr 30, 2022, 4:54 pm IST
Updated : Apr 30, 2022, 7:17 pm IST
SHARE ARTICLE
Bhagwant mann
Bhagwant mann

ਸੀਐਮ ਮਾਨ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ।

ਚੰਡੀਗੜ੍ਹ: ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕਿਸਾਨ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨੇ ਦੀ ਲੁਆਈ ਦੀ ਸ਼ੁਰੂਆਤ 20 ਮਈ, 2022 ਤੋਂ ਕਰ ਸਕਦੇ ਹਨ।

Bhagwant mannBhagwant mann

ਇਕ ਵੀਡੀਓ ਸੰਦੇਸ਼ ਰਾਹੀਂ ਕਿਸਾਨਾਂ ਨੂੰ ਇਸ ਸੀਜ਼ਨ ਦੌਰਾਨ ਰਵਾਇਤੀ ਢੰਗ ਨਾਲ ਝੋਨਾ ਲਾਉਣ ਦੀ ਬਜਾਏ ਵੱਧ ਤੋਂ ਵੱਧ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਦਾ ਸੱਦਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਨਾ ਸਿਰਫ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਏਗੀ ਸਗੋਂ ਖੇਤੀਬਾੜੀ ਵਿਭਾਗ ਇਸ ਤਕਨੀਕ ਨੂੰ ਅਪਣਾਉਣ ਵਿਚ ਕਿਸਾਨਾਂ ਨੂੰ ਲੋੜੀਂਦਾ ਸਹਿਯੋਗ ਵੀ ਦੇਵੇਗਾ।

Paddy Paddy

ਮੌਜੂਦਾ ਸਮੇਂ ਧਰਤੀ ਹੇਠਲੇ ਪਾਣੀ ਦੀ ਚਿੰਤਾਜਨਕ ਸਥਿਤੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਢੰਗ ਨਾਲ ਝੋਨੇ ਦੀ ਲੁਆਈ ਕਾਰਨ ਪਾਣੀ ਦੀ ਵੱਧ ਖਪਤ ਹੁੰਦੀ ਹੈ ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਥੱਲ੍ਹੇ ਜਾ ਚੁੱਕਾ ਹੈ ਅਤੇ ਸਥਿਤੀ ਏਨੀ ਗੰਭੀਰ ਹੋ ਚੁੱਕੀ ਹੈ ਕਿ ਕਈ ਜ਼ਿਲ੍ਹੇ ਤਾਂ ਰੈੱਡ ਜ਼ੋਨ ਵਿਚ ਆ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ, “ਇਸ ਵਾਰ ਨਾ ਸਿਰਫ ਤੁਸੀਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਓ ਸਗੋਂ ਆਪਣੇ ਰਿਸ਼ਤੇਦਾਰਾਂ ਅਤੇ ਖੇਤੀ ਨਾਲ ਜੁੜੇ ਦੋਸਤਾਂ-ਮਿੱਤਰਾਂ ਨੂੰ ਵੀ ਇਹ ਤਕਨੀਕ ਅਪਣਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰੋ ਤਾਂ ਕਿ ਆਪਾਂ ਸਾਰੇ ਇਕਜੁਟ ਹੋ ਕੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਰਲ-ਮਿਲ ਕੇ ਹੰਭਲਾ ਮਾਰ ਸਕੀਏ।”

Bhagwant Mann Bhagwant Mann

ਖੇਤੀ ਵਿਗਿਆਨੀਆਂ ਵੱਲੋਂ ਈਜਾਦ ਕੀਤੀਆਂ ਨਵੀਂਆਂ ਖੋਜਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਜਿੱਥੇ ਵਾਤਾਵਰਣ ਪੱਖੀ ਹੈ, ਉਥੇ ਹੀ ਕਿਸਾਨਾਂ ਲਈ ਆਰਥਿਕ ਤੌਰ `ਤੇ ਵੀ ਲਾਹੇਵੰਦ ਹੈ ਕਿਉਂਕਿ ਇਸ ਬਿਜਾਈ ਨਾਲ ਝੋਨੇ ਦੇ ਝਾੜ ਉਤੇ ਕੋਈ ਅਸਰ ਨਹੀਂ ਪੈਂਦਾ ਸਗੋਂ ਉਸ ਤੋਂ ਬਾਅਦ ਉਸੇ ਖੇਤ ਵਿਚ ਬੀਜੀ ਜਾਣ ਵਾਲੀ ਕਣਕ ਜਾਂ ਹੋਰ ਫਸਲ ਦਾ ਝਾੜ ਵੀ ਵੱਧ ਨਿਕਲਦਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਲੰਘੀ 17 ਅਪ੍ਰੈਲ ਨੂੰ 24 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਅਪਣਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ ਸੀ ਤਾਂ ਕਿ ਸੂਬੇ ਦੇ ਬਹੁਮੁੱਲੇ ਵਸੀਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਸੀ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਪਿੰਡ-ਪਿੰਡ ਜਾ ਕੇ ਪ੍ਰੇਰਿਤ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement