
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ ਉਹਾਨਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿਤਾ ਹੈ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਕਿਸੇ ਵੀ ਕੀਮਤ 'ਤੇ ਬੰਦ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹ ਅਜਿਹਾ ਕਰਨ ਬਾਰੇ ਕਦੀ ਸੋਚ ਵੀ ਨਹੀਂ ਸਕਦੇ।
Tweet
ਮੁੱਖ ਮੰਤਰੀ ਨੇ ਇਸ ਸਬੰਧੀ ਫੇਸਬੁੱਕ ਅਤੇ ਟਵਿਟਰ 'ਤੇ ਪੋਸਟ ਸ਼ੇਅਰ ਕੀਤੀ ਸੀ। ਉਹਨਾਂ ਨੇ ਲਿਖਿਆ, 'ਮੈਂ ਆਪਣੇ ਕਿਸਾਨ ਵੀਰਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਜੋ ਤੁਹਾਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ ਉਹ ਕਿਸੇ ਕੀਮਤ ‘ਤੇ ਬੰਦ ਨਹੀਂ ਕੀਤੀ ਜਾਵੇਗੀ ਤੇ ਨਾ ਅਜਿਹਾ ਕਰਨ ਬਾਰੇ ਅਸੀਂ ਕਦੀਂ ਸੋਚ ਸਕਦੇ ਹਾਂ।
Capt. Amrinder Singh
ਮੈਂ, ਤੁਹਾਡੀ ਆਰਥਿਕ ਸਥਿਤੀ ਨੂੰ ਸਮਝਦਾ ਹਾਂ ਅਤੇ ਤੁਸੀਂ ਜੋ ਆਪਣੀ ਅਣਥੱਕ ਮਿਹਨਤ ਨਾਲ ਦੇਸ਼ ਦਾ ਢਿੱਡ ਭਰਨ ਲਈ ਅਨਾਜ ਉਗਾਉਂਦੇ ਹੋ ਉਸ ਲਈ ਤੁਹਾਡੀ ਤਹਿ ਦਿਲੋਂ ਸ਼ਲਾਘਾ ਕਰਦਾ ਹਾਂ।'
Punjab Govt.
ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਅਣਥੱਕ ਮਿਹਤਨ ਅਤੇ ਲਗਨ ਸਕਦਾ ਹੀ ਦੇਸ਼ ਦਾ ਢਿੱਡ ਭਰਨ ਲਈ ਅਨਾਜ ਦੀ ਪੈਦਾਵਾਰ ਹੋ ਰਹੀ ਹੈ। ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਵਿਚ ਮੁਫ਼ਤ ਬਿਜਲੀ ਸਪਲਾਈ ਦੇ ਬੰਦ ਹੋਣ ਦੀਆਂ ਅਫ਼ਵਾਹਾਂ 'ਤੇ ਵਿਰਾਮ ਲੱਗ ਗਿਆ ਹੈ।
Farmer
ਕੈਪਟਨ ਨੇ ਭਾਵੇਂ ਮੁਫ਼ਤ ਬਿਜਲੀ ਜਾਰੀ ਰੱਖਣ ਦੀ ਤਾਂ ਗੱਲ ਆਖੀ ਹੈ ਪਰ ਕਿਸਾਨਾਂ ਨੂੰ ਸਿੱਧੀ ਸਬਸਿਡੀ ਦੇਣ ਵਾਲੇ ਸਿਸਟਮ ਨੂੰ ਲਾਗੂ ਕਰਨ ਬਾਰੇ ਕੁੱਝ ਨਹੀਂ ਕਿਹਾ ਜਿਸ ਦੇ ਆਧਾਰ 'ਤੇ ਵਿਰੋਧੀ ਪਾਰਟੀਆਂ ਨੇ ਸੂਬਾ ਸਰਕਾਰ 'ਤੇ ਦੋਸ਼ ਲਾਏ ਹਨ।