Advertisement

ਕੈਪਟਨ ਸਰਕਾਰ ਨੇ ਕਣਕ-ਝੋਨੇ ਦੇ ਫਸਲੀ ਚੱਕਰ ਨੂੰ ਖ਼ਤਮ ਕਰਨ ਲਈ ਚੁੱਕੇ ਕਦਮ

ਸਪੋਕਸਮੈਨ ਸਮਾਚਾਰ ਸੇਵਾ
Published Jul 30, 2019, 5:20 pm IST
Updated Jul 30, 2019, 5:20 pm IST
ਫਸਲੀ ਵੰਨ-ਸੁਵੰਨਤਾ ਲਈ ਵਿਆਪਕ ਮਾਡਲ ਤਿਆਰ ਕਰਨ ਦੇ ਹੁਕਮ
CM Captain Amarinder Singh formulation of comprehensive crop diversification model
 CM Captain Amarinder Singh formulation of comprehensive crop diversification model

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕਣਕ-ਝੋਨੇ ਦੇ ਫਸਲੀ ਚੱਕਰ ਨੂੰ ਖ਼ਤਮ ਕਰਨ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਆਪਣੇ ਏਜੰਡੇ ਨੂੰ ਅੱਗੇ ਤੋਰਦਿਆਂ ਸੂਬਾਈ ਯੋਜਨਾ ਬੋਰਡ ਨੂੰ ਫਸਲੀ ਵੰਨ-ਸੁਵੰਨਤਾ ਲਈ ਵਿਆਪਕ ਮਾਡਲ ਉਲੀਕਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਬੋਰਡ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਵਿਸਥਾਰ ਵਿਚ ਸਮੀਖਿਆ ਕਰਨ ਦੀ ਹਦਾਇਤ ਕੀਤੀ ਤਾਂ ਕਿ ਇਸ ਖੇਤਰ ਵਿਚ ਅਤਿ-ਲੋੜੀਂਦੇ ਸੁਧਾਰ ਲਿਆਂਦੇ ਜਾ ਸਕਣ।

Captain Amarinder Singh meeting with State Planning Board membersCaptain Amarinder Singh meeting with State Planning Board members

Advertisement

ਖੇਤੀਬਾੜੀ ਖੇਤਰ 'ਚ ਬਦਲਾਅ ਲਿਆਉਣ ਲਈ ਸੁਝਾਅ ਦੇਣ ਵਾਸਤੇ ਗਠਿਤ ਬੋਰਡ ਦੇ ਮੈਂਬਰਾਂ ਨਾਲ ਵਿਚਾਰ-ਚਰਚਾ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਯੋਜਨਾਬੰਦੀ ਵਿਭਾਗ ਨੂੰ ਸੂਬੇ ਵਿਚ ਵੱਖ-ਵੱਖ ਖੇਤੀ ਸਕੀਮਾਂ ਨਾਲ ਸਬੰਧਤ ਸਾਰੇ ਅੰਕੜਿਆਂ ਦੇ ਮਿਲਾਨ ਲਈ ਕੇਂਦਰੀ ਅੰਕੜਾ ਅਧਿਐਨ ਅਤੇ ਨਿਰੀਖਣ ਡਵੀਜ਼ਨ ਕਾਇਮ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਸ ਨਾਲ ਠੋਸ ਨੀਤੀ ਨੂੰ ਯਕੀਨੀ ਬਣਾਉਣ ਅਤੇ ਫ਼ੈਸਲੇ ਕਰਨ ਵਿਚ ਸਹਾਈ ਹੋਵੇਗਾ। ਇਸੇ ਤਰ੍ਹਾਂ ਇਹ ਕਦਮ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੇ ਮੁਲਾਂਕਣ ਅਤੇ ਨਿਰੀਖਣ ਨੂੰ ਯਕੀਨੀ ਬਣਾਉਣ ਲਈ ਵੀ ਮਦਦਗਾਰ ਸਾਬਤ ਹੋਵੇਗਾ।

CropsCrops

ਪਾਣੀ ਦੇ ਡਿੱਗ ਰਹੇ ਪੱਧਰ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੱਕੀ, ਕਪਾਹ ਅਤੇ ਗੰਨਾ ਦੀ ਕਾਸ਼ਤ ਵਾਲੀਆਂ ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਨੂੰ ਤਰਜੀਹ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨਾਂ ਨੇ ਬੋਰਡ ਨੂੰ ਆਖਿਆ ਕਿ ਕਿਸਾਨਾਂ ਨੂੰ ਕਣਕ-ਝੋਨੇ ਦੀਆਂ ਰਵਾਇਤਾਂ ਫਸਲਾਂ ਤੋਂ ਇਨਾਂ ਫਸਲਾਂ ਵੱਲ ਮੋੜਣ ਲਈ ਰਣਨੀਤੀ ਉਲੀਕੀ ਜਾਵੇ। ਮੁੱਖ ਮੰਤਰੀ ਨੇ ਬੋਰਡ ਮੈਂਬਰਾਂ ਨੂੰ ਖੇਤੀਬਾੜੀ ਪਾਸਾਰ ਸੇਵਾਵਾਂ ਬਿਊੂਰੋ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਵੀ ਆਖਿਆ ਤਾਂ ਜੋ ਕਿਸਾਨਾਂ ਨੂੰ ਫਸਲਾਂ ਸਬੰਧੀ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਦੇਣ ਤੋਂ ਇਲਾਵਾ ਕੀਟਨਾਸ਼ਕਾਂ ਆਦਿ ਦੇ ਸਮੇਂ ਬਾਰੇ ਸੇਧ ਦਿਤੀ ਜਾ ਸਕੇ।

Captain Amarinder Singh meeting with State Planning Board membersCaptain Amarinder Singh meeting with State Planning Board members

ਖੇਤੀ ਉਤਪਾਦਨ ਲਈ ਭਵਿੱਖੀ ਮੰਡੀਕਰਨ ਰਣਨੀਤੀ ਘੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧ ਵਿੱਚ ਸੁਝਾਅ ਦੇਣ ਲਈ ਆਖਿਆ ਤਾਂ ਕਿ ਸਾਂਝਾ ਡਿਜੀਟਲ ਪਲੇਟਫਾਰਮ ਕਾਇਮ ਕਰਕੇ ਖੇਤੀ ਉਤਪਾਦਨ ਲਈ ਲਾਹੇਵੰਦ ਭਾਅ ਨਿਸ਼ਚਤ ਕੀਤਾ ਜਾ ਸਕੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀ ਮੰਤਵਾਂ ਲਈ ਨਿਲਾਮ ਹੁੰਦੀ ਪੰਚਾਇਤ ਵਿਭਾਗ ਦੀ ਜ਼ਮੀਨ ਵਿੱਚ ਝੋਨਾ ਲਾਉਣ ’ਤੇ ਪਾਬੰਦੀ ਲਾਉਣ ਦਾ ਵੀ ਸੁਝਾਅ ਦਿੱਤਾ। ਯੋਜਨਾ ਬੋਰਡ ਦੇ ਉਪ ਚੇਅਰਮੈਨ ਰਾਜਿੰਦਰ ਗੁਪਤਾ ਨੇ ਉਤਪਾਦਨ ਦੇ ਮਿਆਰੀਕਰਨ ’ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਸੁਝਾਅ ਦਿੱਤਾ ਤਾਂ ਕਿ ਕੌਮਾਂਤਰੀ ਮੰਡੀ ਵਿੱਚ ਹੋਰ ਮੁਕਾਬਲੇਬਾਜ਼ੀ ਲਿਆਂਦੀ ਜਾ ਸਕੇ।

Captain Amarinder Singh meeting with State Planning Board membersCaptain Amarinder Singh meeting with State Planning Board members

ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈ ਵੀਰ ਜਾਖੜ ਨੇ ਤਾਜ਼ਾ ਸਬਜ਼ੀਆਂ ਦੀ ਪੈਦਾਵਾਰ ਦੇ ਮੰਡੀਕਰਨ ਲਈ ਮਾਰਕਫੈੱਡ ਅਤੇ ਪੰਜਾਬ ਐਗਰੋ ਨੂੰ ਹੋਰ ਵੱਧ ਤਾਕਤਾਂ ਦੇਣ ਦੀ ਜ਼ਰੂਰਤ ਦਾ ਜ਼ਿਕਰ ਕੀਤਾ। ਪਟਿਆਲਾ ਬਾਗਬਾਨੀ ਦੇ ਕੇ.ਵੀ.ਐਸ. ਸਿੱਧੂ ਨੇ ਖੇਤੀਬਾੜੀ ਦੇ ਵਿਕਾਸ ਲਈ ਸੂਬੇ ਦੇ ਵਸੀਲਿਆਂ ਦੀ ਨਿਰਪੱਖ ਵੰਡ ਨੂੰ ਯਕੀਨੀ ਬਣਾਉਣ ਲਈ ਖੇਤੀ ਸਬਸਿਡੀਆਂ ਦੇ ਤਰਕਸੰਗਤ ਹੋਣ ਦਾ ਵਿਚਾਰ ਪੇਸ਼ ਕੀਤਾ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ, ਪ੍ਰਮੁੱਖ ਸਕੱਤਰ ਯੋਜਨਾਬੰਦੀ ਜਸਪਾਲ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਰਾਜਿੰਦਰ ਕੌਰ ਭੱਠਲ ਆਦਿ ਹਾਜ਼ਰ ਸਨ।

Advertisement

 

Advertisement
Advertisement