ਗੰਨਾ ਕਿਸਾਨਾਂ ਲਈ ਖੁਸ਼ਖ਼ਬਰੀ, ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਜਾਰੀ
Published : Jul 30, 2022, 9:22 pm IST
Updated : Jul 30, 2022, 9:22 pm IST
SHARE ARTICLE
Sugarcane Farmers
Sugarcane Farmers

ਸਰਕਾਰੀ ਖੰਡ ਮਿੱਲਾਂ ਦੇ ਰਹਿੰਦੇ ਬਕਾਏ 15 ਸਤੰਬਰ ਤੱਕ ਅਦਾ ਕੀਤੇ ਜਾਣਗੇ

 

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ 100 ਕਰੋੜ ਰੁਪਏ ਜਮ੍ਹਾ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਸ਼ੂਗਰਫੈੱਡ ਵੱਲੋਂ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਫੰਡ ਟਰਾਂਸਫਰ ਕੀਤੇ ਗਏ।

CM Bhagwant MannCM Bhagwant Mann

ਸ਼ੂਗਰਫੈੱਡ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਅਦਾ ਕੀਤੀ ਜਾਣ ਵਾਲੀ ਬਕਾਇਆ ਰਾਸ਼ੀ ਹੁਣ 195.60 ਕਰੋੜ ਰੁਪਏ ਹੈ। ਇਸ ਵਿੱਚੋਂ 100 ਕਰੋੜ ਰੁਪਏ ਇਸ ਸਾਲ 31 ਅਗਸਤ ਤੱਕ ਅਦਾ ਕੀਤੇ ਜਾਣਗੇ ਅਤੇ ਬਾਕੀ 95.60 ਕਰੋੜ ਰੁਪਏ  ਦੀ ਅਦਾਇਗੀ 15 ਸਤੰਬਰ ਤੱਕ  ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵਿਖੇ ਸਰਕਾਰੀ ਮਾਲਕੀ ਵਾਲੀਆਂ 9 ਖੰਡ ਮਿੱਲਾਂ ਵੱਲ ਕੋਈ ਬਕਾਇਆ ਨਹੀਂ ਹੋਵੇਗਾ।

Sugarcane farmersSugarcane farmers

ਜ਼ਿਕਰਯੋਗ ਹੈ ਕਿ ਇਸ 100 ਕਰੋੜ ਰੁਪਏ ਦੀ ਅਦਾਇਗੀ ਨਾਲ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ 619.62 ਕਰੋੜ ਰੁਪਏ ਦੀ ਬਕਾਇਆ ਗੰਨੇ ਦੀ ਅਦਾਇਗੀ ਵਿੱਚੋਂ 424.02 ਕਰੋੜ ਰੁਪਏ ਪਹਿਲਾਂ ਹੀ ਅਦਾ ਕਰ ਚੁੱਕੀ ਹੈ। ਇਹ ਅਦਾਇਗੀਆਂ 2021-22 ਸੀਜ਼ਨ ਦੀਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਕਿ 2022-23 ਦੇ ਆਗਾਮੀ ਗੰਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਦੀਆਂ ਬਕਾਇਆ ਅਦਾਇਗੀਆਂ ਬਿਨਾਂ ਕਿਸੇ ਦੇਰੀ ਤੋਂ ਕਰ ਦਿੱਤੀਆਂ ਜਾਣ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement