
ਕੇਂਦਰ ਅਤੇ ਸੂਬਾ ਸਰਕਾਰਾਂ ਨਿਸ਼ਾਨੇ ’ਤੇ, 11, 12 ਤੇ 13 ਸਤੰਬਰ ਨੂੰ ‘ਆਪ’ ਅਤੇ ਭਾਜਪਾ ਆਗੂਆਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਗਣਗੇ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇਥੇ ਕਿਸਾਨ ਭਵਨ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਸੂਬੇ ਵਿਚ ਦੋ ਵਾਰ ਆਏ ਹੜ੍ਹਾਂ ਦੌਰਾਨ ਕਿਸਾਨਾਂ ਦੇ ਨੁਕਸਾਨ ’ਤੇ ਵਿਚਾਰ ਕੀਤਾ ਗਿਆ। ਕੇਂਦਰ ਅਤੇ ਸੂਬਾ ਸਰਕਾਰ ਵਲੋਂ ਨੁਕਸਾਨ ਦੀ ਭਰਪਾਈ ਲਈ ਗੰਭੀਰ ਨਾ ਹੋਣ ਤੇ ਬਣਦਾ ਮੁਆਵਜ਼ਾ ਹਾਲੇ ਤਕ ਨਾ ਦੇਣ ਅਤੇ ਬਾਰੇ ਰੋਸ ਪ੍ਰਗਟ ਕਰਦਿਆਂ ਸੂਬਾ ਪਧਰੀ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਏਸ਼ੀਆ ਕੱਪ ਅੱਜ ਤੋਂ ਸ਼ੁਰੂ: ਭਾਰਤ-ਪਾਕਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਸੰਭਾਵਨਾ
ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਤੋਂ ਹੜ੍ਹਾਂਦਾ ਬਣਦਾ ਮੁਆਵਜ਼ਾ ਪ੍ਰਾਪਤ ਕਰਨ ਲਈ ਸੰਘਰਸ਼ ਦੇ ਪ੍ਰੋਗਰਾਮ ਤਹਿਤ 11, 12 ਅਤੇ 13 ਮਾਰਚ ਨੂੰ ਪੰਜਾਬ ਭਰ ਵਿਚ ‘ਆਪ’ ਅਤੇ ਭਾਜਪਾ ਦੇ ਸੂਬਾਈ ਆਗੂਆਂ ਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। 13 ਸਤਬਰ ਨੂੰ ਹੀ ਅਗਲੇ ਐਕਸ਼ ਦਾ ਐਲਾਨ ਕਰ ਦਿਤਾ ਜਾਵੇਗਾ।
ਇਹ ਵੀ ਪੜ੍ਹੋ: ਨੌਜੁਆਨਾਂ ਨੂੰ ਰੁਜ਼ਗਾਰ ਨਹੀਂ ਮਿਲਦਾ ਤੇ ਉਹ ਖ਼ੁਦਕੁਸ਼ੀਆਂ ਕਰਨ ਲੱਗ ਜਾਂਦੇ ਹਨ...
ਉਨ੍ਹਾਂ ਦਸਿਆ ਕਿ ਅੱਜ ਦੀ ਮੀਟਿੰਗ ਵਿਚ ਵਿਚਾਰ ਬਾਅਦ 15000 ਰੁਪਏ ਪ੍ਰਤੀ ਏਕੜ ਅਤੇ ਬਿਜਾਈ ਦੇ ਨੁਕਸਾਨ ਲਈ 6800 ਰੁਪਏ ਮੁਆਵਜ਼ੇ ਨੂੰ ਨਾ ਕਾਫ਼ੀ ਦਸਦਿਆਂ ਰੱਦ ਕਰ ਦਿਤਾ ਗਿਆ। ਘੱਟੋ ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਗਈ। ਮਰਨ ਵਾਲੇ ਦੁਧਾਰੂ ਪਸ਼ੂਆਂ ਲਈ ਘੱਟੋ ਘੱਟ 1 ਲੱਖ ਪ੍ਰਤੀ ਪਸ਼ੂ ਮੁਆਵਜ਼ਾ ਦੇਣ ਦੀ ਮੰਗ ਰੱਖੀ ਹੈ। ਕੇਂਦਰ ਸਰਕਾਰ ਤੋਂ ਵੀ ਵੱਡੇ ਪੈਕੇਜ ਦੀ ਮੰਗ ਰੱਖੀ ਗਈ ਹੈ।