Mansa Farmer Suicide News: ਕਰਜ਼ੇ ਤੋਂ ਪੀੜਤ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Published : Aug 30, 2024, 5:28 pm IST
Updated : Aug 30, 2024, 5:42 pm IST
SHARE ARTICLE
Mansa Farmer Suicide News in punjabi
Mansa Farmer Suicide News in punjabi

Mansa Farmer Suicide News: ਠੇਕੇ 'ਤੇ ਜ਼ਮੀਨ ਲੈ ਕੇ ਕਰ ਰਿਹਾ ਸੀ ਖੇਤੀ

Mansa Farmer Suicide News in punjabi :  ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੋ ਰਹੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖ਼ੁਦਕੁਸ਼ੀਆਂ ਕਰ ਰਹੇ ਹਨ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸੱਪ ਦੇ ਡੰਗਣ ਨਾਲ ਦਸ ਮਹੀਨਿਆਂ ਦੇ ਬੱਚੇ ਦੀ ਮੌਤ  

ਇਸੇ ਕੜੀ ਵਿਚ ਅੱਜ ਜ਼ਿਲ੍ਹਾ ਮਾਨਸਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਮਾਨਸਾ ਦੇ ਨੇੜਲੇ ਪਿੰਡ ਨੰਗਲ ਕਲਾਂ ਵਿਖੇ ਕਰਜ਼ੇ ਤੋਂ ਤੰਗ ਆ ਕੇ ਗਰੀਬ ਕਿਸਾਨ ਵੱਲੋਂ ਸਲਫਾਸ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਗਈ।

​ਇਹ ਵੀ ਪੜ੍ਹੋ: Andhra Pradesh Hidden Camera: ਗਰਲਜ਼ ਹੋਸਟਲ ਦੇ ਵਾਸ਼ਰੂਮ 'ਚ ਲੱਗਿਆ ਸੀ ਗੁਪਤ ਕੈਮਰਾ, ਮੁਲਜ਼ਮ ਨੇ ਲੀਕ ਕੀਤੀਆਂ 300 ਫੋਟੋਆਂ ਤੇ ਵੀਡੀਓਜ਼ 

ਮ੍ਰਿਤਕ ਕਿਸਾਨ ਦੀ ਪਹਿਚਾਣ ਜਗਤਾਰ ਸਿੰਘ (36) ਪੁੱਤਰ ਮੱਘਰ ਸਿੰਘ ਵਜੋਂ ਹੋਈ ਹੈ। ਪੇਸ਼ੇ ਵਜੋਂ ਕਿਸਾਨੀ ਦੇ ਨਾਲ-ਨਾਲ ਬਿਜਲੀ ਦੀਆਂ ਮੋਟਰਾਂ ਦੀ ਮੁਰੰਮਤ ਦਾ ਵੀ ਕੰਮ ਕਰਦਾ ਸੀ। ਪਰਿਵਾਰ ਦੀ ਇਕ ਪੀੜ੍ਹੀ ਲਗਾਤਾਰ ਕਰਜ਼ਾ ਉਤਾਰਦਿਆਂ ਆਪਣੀ ਜ਼ਮੀਨ ਵੀ ਖੋ ਚੁੱਕੀ ਹੈ ਤੇ ਹੁਣ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰ ਰਹੀ ਹੈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਤੇ ਘਰਵਾਲੀ ਸਮੇਤ ਪੰਜ ਲੱਖ ਦਾ ਸਰਕਾਰੀ ਤੇ ਗ਼ੈਰ-ਸਰਕਾਰੀ ਕਰਜ਼ ਛੱਡ ਗਿਆ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Mansa Farmer Suicide News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:19 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:17 PM

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM
Advertisement