
ਸਾਵਧਾਨ! ਜੇ ਤੁਸੀਂ ਵੀ ਠੇਕੇ ‘ਤੇ ਜਮੀਨ ਲੈ ਕੇ ਖੇਤੀ ਕਰਦੇ ਹੋ। ਕਿਉਂਕਿ ਸਰਕਾਰ ਦੇ ਨਵੇਂ ਨਿਯਮਾਂ...
ਚੰਡੀਗੜ੍ਹ: ਸਾਵਧਾਨ! ਜੇ ਤੁਸੀਂ ਵੀ ਠੇਕੇ ‘ਤੇ ਜਮੀਨ ਲੈ ਕੇ ਖੇਤੀ ਕਰਦੇ ਹੋ। ਕਿਉਂਕਿ ਸਰਕਾਰ ਦੇ ਨਵੇਂ ਨਿਯਮਾਂ ਅਨੁਸਾਰ ਹੁਣ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਠੇਕੇ ਤੇ ਜ਼ਮੀਨ ਨਹੀਂ ਮਿਲੇਗੀ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਕੋਲ ਪਹੁੰਚ ਕੀਤੀ ਹੈ ਅਤੇ ਪੰਚਾਇਤੀ ਜ਼ਮੀਨਾਂ ਵਿਚ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਭਵਿੱਖ ਵਿੱਚ ਪੰਚਾਇਤੀ ਜ਼ਮੀਨ ਲੈਣ ਦੇ ਹੱਕ ਤੋਂ ਵਾਂਝਾ ਕਰਨ ਦੀ ਮੰਗ ਕੀਤੀ ਹੈ ਅਤੇ ਨਿਯਮ ਨੂੰ ਜਲਦ ਤੋਂ ਜਲਦ ਅਮਲ ਵਿੱਚ ਲਿਆਉਣ ਲਈ ਕਿਹਾ ਹੈ।
Farming
ਪੰਜਾਬ ਦੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਇਸ ਵਿਸ਼ੇ ਤੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਲਗਭਗ 1.37 ਲੱਖ ਏਕੜ ਜ਼ਮੀਨ ਖੇਤੀ ਅਧੀਨ ਹੈ ਜਿਸ ਕਰਕੇ ਇਨ੍ਹਾਂ ਜ਼ਮੀਨਾਂ ਵਿੱਚ ਪਰਾਲੀ ਨੂੰ ਖੁੱਲ੍ਹੇ ਵਿੱਚ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਵਾਤਾਵਰਨ ਸਿਹਤਮੰਦ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ-1981 ਤਹਿਤ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਵਾਈ ਜਾਵੇ।
Kahan Singh Pannu
ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਪੰਚਾਇਤ ਵਿਭਾਗ ਨੂੰ ਜਰੂਰੀ ਹਦਾਇਤਾਂ ਜਾਰੀ ਕਰਨ ਲਈ ਪੱਤਰ ਵੀ ਲਿਖਿਆ ਹੈ ਤਾਂ ਜੋ ਜਿਹੜੇ ਕਿਸਾਨ ਪੰਚਾਇਤੀ ਜ਼ਮੀਨਾਂ ਵਿੱਚ ਵਾਹੀ ਕਰ ਰਹੇ ਹਨ ਉਨ੍ਹਾਂ ਨੂੰ ਇਨ੍ਹਾਂ ਨਿਯਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਕਿ ਜੇਕਰ ਝੋਨੇ ਦੀ ਵਾਢੀ ਤੋਂ ਬਾਅਦ ਉਨ੍ਹਾਂ ਨੇ ਪਰਾਲੀ ਨੂੰ ਖੇਤਾਂ ਵਿਚ ਹੀ ਸਾੜਨ ਦਾ ਕੰਮ ਕੀਤਾ ਤਾਂ ਉਹ ਪੰਚਾਇਤੀ ਜ਼ਮੀਨ ਦੀ ਬੋਲੀ ਦੀ ਪ੍ਰਕ੍ਰਿਆ ਵਿੱਚ ਹਿੱਸਾ ਲੈਣ ਦੇ ਹੱਕ ਤੋਂ ਵਾਂਝੇ ਹੋ ਜਾਣਗੇ।
Farmer
ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਪਹਿਲਾਂ ਹੀ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਹੁਣ ਸੂਬੇ ਵਿੱਚ ਕਿਸੇ ਵੀ ਕੰਬਾਈਨ ਨੂੰ ਸਟਰਾਅ ਮੈਨੇਜਮੈਂਟ ਸਿਸਟਮ ਤੋਂ ਬਿਨਾਂ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਐਸਐਮਐਸ ਸਿਸਟਮ ਨਾਲ ਪਰਾਲੀ ਦਾ ਕੁਤਰਾ ਹੋ ਕੇ ਖੇਤਾਂ ਵਿੱਚ ਖਿੱਲਰ ਜਾਂਦਾ ਹੈ ਅਤੇ ਇਸ ਤਰੀਕੇ ਨਾਲ ਕਿਸਾਨ ਬਿਨਾ ਪਰਾਲੀ ਨੂੰ ਅੱਗ ਲਾਏ ਅਗਲੀ ਫਸਲ ਦੀ ਬਿਜਾਈ ਕਰ ਸਕਦੇ ਹਨ।