ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਹੋਵੇਗੀ ਆਰੰਭ
Published : Sep 30, 2021, 7:59 am IST
Updated : Sep 30, 2021, 7:59 am IST
SHARE ARTICLE
Paddy procurement in Punjab starts from tomorrow
Paddy procurement in Punjab starts from tomorrow

ਪੰਜਾਬ ਦੀਆਂ ਮੰਡੀਆਂ ਵਿਚ ਖ਼ਰੀਦ ਸੀਜ਼ਨ 2021-22 ਦੌਰਾਨ ਮੰਡੀਆਂ ਵਿਚ ਆਉਣ ਵਾਲੇ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਆਰੰਭ ਕਰਨ ਦਾ ਰਸਮੀ ਐਲਾਨ ਕਰ ਦਿਤਾ ਗਿਆ ਹੈ।

ਸਨੌਰ (ਰਾਜਿੰਦਰ ਸਿੰਘ ਥਿੰਦ): ਬੇਸ਼ਕ ਪੰਜਾਬ ਦੀਆਂ ਅਨਾਜ ਮੰਡੀਆਂ ਅੰਦਰ ਝੋਨੇ ਦੀ ਆਮਦ ਨਾ ਦੇ ਬਰਾਬਰ ਹੈ ਪ੍ਰੰਤੂ ਪੰਜਾਬ ਸਰਕਾਰ ਪੰਜਾਬ ਦੀਆਂ ਮੰਡੀਆਂ ਵਿਚ ਖ਼ਰੀਦ ਸੀਜ਼ਨ 2021-22 ਦੌਰਾਨ ਮੰਡੀਆਂ ਵਿਚ ਆਉਣ ਵਾਲੇ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਆਰੰਭ ਕਰਨ ਦਾ ਰਸਮੀ ਐਲਾਨ ਕਰ ਦਿਤਾ ਗਿਆ ਹੈ। ਇਸ ਸਬੰਧੀ ਸਰਕਾਰ ਅਤੇ ਮੰਡੀ ਬੋਰਡ ਵਲੋਂ ਖ਼ਰੀਦ ਨਾਲ ਸਬੰਧਤ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। 

Paddy ProcurementPaddy Procurement

ਹੋਰ ਪੜ੍ਹੋ: ਚੰਨੀ ਸਰਕਾਰ ਦੀ ਪ੍ਰੀਖਿਆ ਦਾ ਨਤੀਜਾ ਨਿਕਲਣ 'ਚ 90 ਦਿਨ ਬਾਕੀ ਪਰ ਕਾਂਗਰਸੀ ਆਪਸ 'ਚ ਹੀ ਉਲਝੇ ਨੇ...

ਸਰਕਾਰ ਵਲੋਂ ਜਾਰੀ ਖ਼ਰੀਦ ਨੀਤੀ ਅਨੁਸਾਰ ਪੰਜਾਬ ਦੀਆਂ ਖ਼ਰੀਦ ਏਜੰਸੀਆਂ ਪਨਗ੍ਰੇਨ, ਮਾਰਕਫ਼ੈੱਡ, ਵੇਅਰ ਹਾਊਸ ਅਤੇ ਪਨਸਪ ਤੋਂ ਇਲਾਵਾ ਕੇਂਦਰੀ ਖ਼ਰੀਦ ਏਜੰਸੀ ਐਫ਼. ਸੀ. ਆਈ. ਭਾਰਤ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ’ਤੇ ਗ੍ਰੇਡ-ਏ ਝੋਨੇ ਦੀ ਖ਼ਰੀਦ 1960 ਰੁਪਏ ਅਤੇ ਕਾਮਨ ਝੋਨੇ ਦੀ ਖ਼ਰੀਦ 1940 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟੋ-ਘੱਟ ਸਮਰਥਨ ਮੁਲ ’ਤੇ ਕਰਨਗੀਆਂ। ਇਨ੍ਹਾਂ ਸਾਰੀਆਂ ਖ਼ਰੀਦ ਏਜੰਸੀਆਂ ਨੂੰ ਮੰਡੀਆਂ ਦੀ ਵੰਡ ਵੀ ਕਰ ਦਿਤੀ ਗਈ ਹੈ ਜਿਥੋਂ ਇਹ ਅਪਣੇ ਹਿੱਸੇ ਦਾ ਬਣਦਾ ਝੋਨਾ ਖ਼ਰੀਦ ਕਰਨਗੀਆਂ। 

Paddy ProcurementPaddy Procurement

ਸਰਕਾਰ ਵਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਕਿਸਾਨ ਝੋਨੇ ਦੀ ਫ਼ਸਲ, ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਘੱਟੋ ਘੱਟ ਰੇਟਾਂ ’ਤੇ ਨਾ ਵਿਕਣ ਦੇਣ ਅਤੇ ਕਿਸਾਨਾਂ ਦੇ ਮਾਪਦੰਡਾਂ ’ਤੇ ਖਰਾ ਉਤਰਨ ਵਾਲੇ ਝੋਨੇ ਦੀ ਖ਼ਰੀਦ ਏਜੰਸੀਆਂ ਤੋਂ ਕਰਵਾਉਣ ਨੂੰ ਯਕੀਨੀ ਬਣਾਉਣ। ਸਰਕਾਰ ਵਲੋਂ ਜਾਰੀ ਕੀਤੀ ਗਈ ਖ਼ਰੀਦ ਨੀਤੀ ਅਨੁਸਾਰ ਪੰਜਾਬ ਅੰਦਰ ਪੰਜਾਬ ਬੋਰਡ ਵਲੋਂ ਝੋਨੇ ਦੀ ਖ਼ਰੀਦ ਲਈ 1806 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ।

Paddy ProcurementPaddy Procurement

ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਮਾਜਕ ਦੂਰੀ ਬਣਾਏ ਰੱਖਣ ਅਤੇ ਝੋਨੇ ਦੇ ਗਲੱਟ ਤੋਂ ਬਚਣ ਲਈ ਰਾਈਸ ਮਿੱਲਾਂ ਅਤੇ ਜਨਤਕ ਥਾਵਾਂ ਦੀ ਵਰਤੋਂ ਆਰਜ਼ੀ ਖ਼ਰੀਦ ਕੇਂਦਰਾਂ ਵਜੋਂ ਕਰਨ ਲਈ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਦਿਤੇ ਗਏ ਹਨ। ਸਰਕਾਰ ਵਲੋਂ ਇਸ ਸਾਲ ਵੀ ਪਿਛਲੇ ਸਾਲ 2020-21 ਦੌਰਾਨ ਹੋਈ 191 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖ਼ਰੀਦ ਬਰਾਬਰ ਇਸ ਸਾਲ ਝੋਨੇ ਦੀ ਅੰਦਾਜਨ ਖ਼ਰੀਦ 191 ਲੱਖ ਮੀਟਰਿਕ ਟਨ ਦੀ ਝੋਨੇ ਦੀ ਖ਼ਰੀਦ ਦਾ ਟੀਚਾ ਮਿਥਿਆ ਹੈ। ਪੰਜਾਬ ਦੀਆਂ ਖ਼ਰੀਦ ਏਜੰਸੀਆਂ ਨੂੰ ਦਿਤੇ ਟੀਚੇ ਅਨੁਸਾਰ ਪਨਗ੍ਰੇਨ 34 ਪ੍ਰਤੀਸ਼ਤ, ਮਾਰਕਫ਼ੈੱਡ 26 ਪ੍ਰਤੀਸ਼ਤ, ਪਨਸਪ 22 ਪ੍ਰਤੀਸ਼ਤ, ਵੇਅਰ ਹਾਊਸ 13 ਪ੍ਰਤੀਸ਼ਤ ਝੋਨੇ ਦੀ ਖ਼ਰੀਦ ਕਰਨਗੀਆਂ ਜਦੋਂ ਕਿ ਕੇਂਦਰੀ ਏਜੰਸੀ ਐਫ਼. ਸੀ. ਆਈ. 5 ਪ੍ਰਤੀਸ਼ਤ ਫ਼ਰੀਦ ਕਰੇਗਾ।

Paddy procurementPaddy procurement

ਹੋਰ ਪੜ੍ਹੋ: ਅੱਜ ਦਾ ਹੁਕਮਨਾਮਾ (30 ਸਤੰਬਰ 2021)

ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਹੀ ਝੋਨੇ ਦੀ ਅਦਾਇਗੀ ਪਾਈ ਜਾਵੇਗੀ। ਸੂਬੇ ਦੀਆਂ ਸਮੂਹ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਕਰਨ ਅਨੁਸਾਰ 50. 25 ਪ੍ਰਤੀਸ਼ਤ ਅਨੁਪਾਤ ਅਨੁਸਾਰ ਨਵੀਆਂ ਗੱਠਾਂ ਸਬੰਧਤ ਏਜੰਸੀਆਂ ਮੁਹਈਆ ਕਰਵਾਉਣਗੀਆਂ ਜਦੋਂ ਕਿ ਬਾਕੀ ਦੀਆਂ 49. 75 ਪ੍ਰਤੀਸ਼ਤ ਬਾਰਦਾਨਾ ਮਿੱਲਰ ਸਪਲਾਈ ਕਰਨਗੇ।  ਝੋਨੇ ਦੀ ਖ਼ਰੀਦ, ਲਿਫ਼ਟਿੰਗ, ਬਾਰਦਾਨੇ ਅਤੇ ਖ਼ਰੀਦ ਸਬੰਧੀ ਮੁਸ਼ਕਲਾਂ ਨੂੰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਖ਼ਰੀਦ ਏਜੰਸੀਆਂ ਦੇ ਮੁਖੀਆਂ ਦੀਆਂ ਕਮੇਟੀਆਂ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement