
ਲਾਸ਼ ਨੂੰ ਪੋਸਟਮਾਰਟਮ ਲਈ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ।
ਸਰਹਿੰਦ: ਜੀਟੀ ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਦੱਸੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਰਕੇ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਹਨਾਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਰਜਾ ਮੁਆਫ਼ ਕਰਨ, ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਮੁਆਵਜੇ ਦੀ ਮੰਗ ਕੀਤੀ ਹੈ।