ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਮਿਲੇਗੀ 50 ਫ਼ੀ ਸਦੀ ਸਬਸਿਡੀ
Published : Sep 30, 2023, 4:23 pm IST
Updated : Sep 30, 2023, 4:23 pm IST
SHARE ARTICLE
Farmers of Punjab will get 50 percent subsidy on certified wheat seeds
Farmers of Punjab will get 50 percent subsidy on certified wheat seeds

ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ

 

ਚੰਡੀਗੜ੍ਹ,: ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬੀਜਾਂ ਦੀ ਕੁੱਲ ਕੀਮਤ ‘ਤੇ 50 ਫੀਸਦੀ ਸਬਸਿਡੀ ਜਾਂ ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਸਬਸਿਡੀ ਦੇ ਹਿਸਾਬ ਨਾਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਕਿਸਾਨਾਂ ਨੂੰ ਕਣਕ ਦੇ ਬੀਜ ਦੀ ਖਰੀਦ ਸਮੇਂ ਕੀਮਤ ‘ਚੋਂ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਹੋਈ ਰਕਮ ਹੀ ਅਦਾ ਕਰਨੀ ਹੋਵੇਗੀ।

ਇਹ ਵੀ ਪੜ੍ਹੋ: ਨੌਜਵਾਨ ਦੀ ਸ਼ੱਕੀ ਮੌਤ ਮਾਮਲੇ ਵਿਚ ਖੁਲਾਸਾ; ਨਸ਼ੇ ਦੀ ਓਵਰਡੋਜ਼ ਦੇ ਕੇ ਉਤਾਰਿਆ ਗਿਆ ਮੌਤ ਦੇ ਘਾਟ

ਖੇਤੀਬਾੜੀ ਮੰਤਰੀ ਨੇ ਦਸਿਆ ਕਿ ਇੱਕ ਕਿਸਾਨ ਨੂੰ ਸਬਸਿਡੀ ਵਾਲਾ ਬੀਜ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਬਸਿਡੀ ਵਾਲੇ ਬੀਜਾਂ ਦੀ ਵੰਡ ਸਮੇਂ ਅਨੁਸੂਚਿਤ ਜਾਤੀਆਂ, ਛੋਟੇ (2.5 ਏਕੜ ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਤਰਜੀਹ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ 31 ਅਕਤੂਬਰ, 2023 ਤੱਕ ਆਨਲਾਈਨ ਪੋਰਟਲ http://agrimachinerypb.com 'ਤੇ ਆਪਣੀਆਂ ਅਰਜ਼ੀਆਂ ਨਿਰਧਾਰਿਤ ਪ੍ਰੋਫਾਰਮੇ ਵਿਚ ਜਮ੍ਹਾਂ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ: ਸੂਬਾ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਖਣਨ ਖਿਲਾਫ ਚੁੱਕਿਆ ਅਹਿਮ ਤੇ ਕਾਰਗਾਰ ਕਦਮ

ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਕੇ.ਏ.ਪੀ. ਸਿਨਹਾ ਨੂੰ ਸੂਬੇ ਵਿਚ ਵੇਚੇ ਜਾ ਰਹੇ ਬੀਜਾਂ ‘ਤੇ ਪੂਰੀ ਨਿਗਰਾਨੀ ਰੱਖਣ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਬੀਜ ਹੀ ਮੁਹੱਈਆ ਕਰਵਾਏ ਜਾਣ। ਖੁੱਡੀਆਂ ਨੇ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਫ਼ਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਬੀਜਾਂ ਦੀ ਵੰਡ ਦੌਰਾਨ ਹੇਰਾਫੇਰੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅਤਿਵਾਦੀ ਹਲਾਕ

ਕੇ.ਏ.ਪੀ.ਸਿਨਹਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਸਾਰੀਆਂ ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਅਤੇ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਵੇਚਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਪੋਰਟਲ 'ਤੇ ਵੀ ਰਜਿਸਟਰ ਹੋਣਗੇ। ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਜਾਂ ਉਨ੍ਹਾਂ ਦੇ ਡੀਲਰ ਪੋਰਟਲ 'ਤੇ ਵੇਚੇ ਗਏ ਬੀਜ ਦੇ ਥੈਲੇ ਦੇ ਟੈਗ ਨੰਬਰ ਸਮੇਤ ਬਿੱਲ ਅਪਲੋਡ ਕਰਨਗੇ।

ਇਹ ਵੀ ਪੜ੍ਹੋ: ਜਥੇਦਾਰ ਸਹਿਬ, ਪੰਥ ਦੋਖੀ ਗੁਰਪਤਵੰਤ ਪੰਨੂ ਵਿਰੁਧ ਹੁਕਮਨਾਮਾ ਕਦੋਂ ਜਾਰੀ ਕਰੋਗੇ: ਭਾਜਪਾ ਆਗੂ ਆਰਪੀ ਸਿੰਘ

ਕਣਕ ਦੇ ਬੀਜਾਂ ਦੀਆਂ ਪ੍ਰਮਾਣਿਤ ਕਿਸਮਾਂ

ਇਹ ਸਬਸਿਡੀ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਉਪਲਬਧ ਹੋਵੇਗੀ, ਜਿਨ੍ਹਾਂ ਵਿਚ ਉੱਨਤ ਪੀ.ਬੀ.ਡਬਲਿਊ 343, ਉੱਨਤ ਪੀ.ਬੀ.ਡਬਲਿਊ  550, ਪੀ.ਬੀ.ਡਬਲਿਊ 1 ਜ਼ਿੰਕ, ਪੀ.ਬੀ.ਡਬਲਿਊ  725, ਪੀ.ਬੀ.ਡਬਲਿਊ  677, ਐਚ.ਡੀ. 3086, ਡਬਲਿਊ.ਐਚ. 1105, ਪੀ.ਬੀ.ਡਬਲਿਊ  1 ਚਪਾਤੀ, ਪੀ.ਬੀ.ਡਬਲਿਊ  766, ਡੀ.ਬੀ.ਡਬਲਿਊ  303, ਡੀ.ਬੀ.ਡਬਲਿਊ 187, ਡੀ.ਬੀ.ਡਬਲਿਊ 222 , ਪੀ.ਬੀ.ਡਬਲਿਊ  803, ਪੀ.ਬੀ.ਡਬਲਿਊ  824, ਪੀ.ਬੀ.ਡਬਲਿਊ  826, ਪੀ.ਬੀ.ਡਬਲਿਊ  869 ਅਤੇ ਪੀ.ਬੀ.ਡਬਲਿਊ  752 ਸ਼ਾਮਲ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement