
ਪਿਛਲੇ ਕਰੀਬ ਛੇ ਸਾਲ ਤੋਂ ਬੰਦ ਨਰਮੇ ਦੀ ਖ਼ਰੀਦ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ
ਬਠਿੰਡਾ- ਤਲਵੰਡੀ ਸਾਬੋ 'ਚ ਪਿਛਲੇ ਲੰਬੇ ਅਰਸੇ ਤੋਂ ਬੰਦ ਪਈ ਨਰਮੇ ਦੀ ਖ਼ਰੀਦ ਅੱਜ ਫਿਰ ਤੋਂ ਸ਼ੁਰੂ ਹੋਣ ਨਾਲ ਕਿਸਾਨਾਂ 'ਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ। ਇਸ ਦੌਰਾਨ ਇਹ ਨਰਮੇ ਦੀ ਫ਼ਸਲ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਨਵਇੰਦਰ ਸਿੰਘ ਨਵੀਂ ਨੇ ਰਸਮੀ ਤੌਰ 'ਤੇ ਖ਼ਰੀਦ ਸ਼ੁਰੂ ਕਰਵਾ ਦਿੱਤੀ ਹੈ।
ਇਸ ਮੌਕੇ ਸੀ. ਸੀ. ਆਈ. ਅਧਿਕਾਰੀ ਰਜਨੀਸ਼ ਕੁਮਾਰ ਵੀ ਮੌਜੂਦ ਸਨ। ਚੇਅਰਮੈਨ ਨੇ ਦੱਸਿਆ ਕਿ ਪਿਛਲੇ ਕਰੀਬ ਛੇ ਸਾਲ ਤੋਂ ਬੰਦ ਨਰਮੇ ਦੀ ਖ਼ਰੀਦ ਸ਼ੁਰੂ ਹੋਣ ਨਾਲ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਇਲਾਕੇ ਦੇ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ।