
ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਕੀਤੀ ਜਾ ਰਹੀ ਏ ਨਾਅਰੇਬਾਜ਼ੀ
ਜੰਡਿਆਲਾ ਗੁਰੂ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 37ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ।
Farmers Protest
ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਦੁਸਹਿਰੇ ਵਾਲੇ ਦਿਨ ਵੀ ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਜਮ ਕੇ ਭੜਾਸ ਕੱਢੀ ਤੇ ਮੋਦੀ ਸਰਕਾਰ ਮੁਰਦਾਬਦ ਦੇ ਨਾਅਰੇ ਵੀ ਲਗਾਏ।
Pollution
ਜ਼ਿਕਰਯੋਗ ਹੈ ਕਿ ਦਿੱਲੀ-ਐਨ. ਸੀ. ਆਰ. ਅਤੇ ਇਸ ਦੇ ਨਾਲ ਲੱਗਦੇ ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ ਤੇ ਉੱਤਰ ਪ੍ਰਦੇਸ਼ 'ਚ ਗੰਭੀਰ ਹੁੰਦੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੱਲ੍ਹ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਕ ਕਮਿਸ਼ਨ ਦੇ ਗਠਨ ਸਬੰਧੀ ਆਦੇਸ਼ ਨੂੰ ਮਨਜ਼ੂਰੀ ਦਿੱਤੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੀਤੇ ਦਿਨ ਇਕ ਅਧਿਆਦੇਸ਼ ਰਾਹੀਂ ਹਵਾ ਪ੍ਰਦੂਸ਼ਣ ਦੇ ਖ਼ਤਰੇ ਨਾਲ ਨਜਿੱਠਣ ਲਈ ਇਸ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ।
Farmers Protest
ਦੱਸ ਦਈਏ ਕਿ ਹਵਾ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਬਣਾਏ ਇਸ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ 5 ਸਾਲ ਦੀ ਕੈਦ ਅਤੇ ਇਕ ਕਰੋੜ ਰੁਪਏ ਤੱਕ ਦਾ ਜੁਰਮਾਨਾ ਲਾਉਣ ਦਾ ਆਦੇਸ਼ ਹਨ। ਕਮਿਸ਼ਨ ਵਲੋਂ ਬਣਾਏ ਗਏ ਨਿਯਮਾਂ 'ਚ ਬਦਲਾਅ ਕਰਨ ਦਾ ਅਧਿਕਾਰ ਸਿਰਫ਼ ਸੰਸਦ ਕੋਲ ਹੋਵੇਗਾ ਅਤੇ ਕਮਿਸ਼ਨ ਦੇ ਹੁਕਮਾਂ ਨੂੰ ਸਿਰਫ਼ ਐਨ. ਜੀ. ਟੀ. 'ਚ ਹੀ ਚੁਣੌਤੀ ਦਿੱਤੀ ਜਾ ਸਕੇਗੀ।