Farmer makes land fertile with straw: ਕਿਸਾਨ ਫ਼ਤਿਹ ਸਿੰਘ ਪਰਾਲੀ ਨਾਲ ਬਣਾਉਂਦੈ ਜ਼ਮੀਨ ਨੂੰ ਉਪਜਾਊ
Published : Oct 30, 2023, 1:54 pm IST
Updated : Oct 30, 2023, 1:54 pm IST
SHARE ARTICLE
Farmer Fateh Singh makes the land fertile with straw
Farmer Fateh Singh makes the land fertile with straw

ਪਿੰਡ ਕਬੂਲਸ਼ਾਹ ਖੁੱਬਣ ਦੇ ਅਗਾਂਹਵਧੂ ਕਿਸਾਨ ਫ਼ਤਿਹ ਸਿੰਘ ਇਲਾਕੇ ਲਈ ਇਕ ਉਦਾਹਰਣ ਹੈ

Farmer makes land fertile with straw: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵਲੋਂ ਖੇਤੀਬਾੜੀ ਸੰਦ ਸਬਸਿਡੀ ’ਤੇ ਮੁਹਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਕਾਫ਼ੀ ਗਿਣਤੀ ਵਿਚ ਅਗਾਂਹਵਧੂ ਕਿਸਾਨ ਵੀਰਾਂ ਵਲੋਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰ ਕੇ ਜਿਥੇ ਫ਼ਸਲ ਨੂੰ ਅਗ ਨਹੀਂ ਲਗਾਈ ਉਥੇ ਸਿੱਧੀ ਫ਼ਸਲ ਦੀ ਬਿਜਾਈ ਕਰ ਕੇ ਵਧ ਝਾੜ ਪ੍ਰਾਪਤ ਕੀਤਾ ਗਿਆ।

ਪਿੰਡ ਕਬੂਲਸ਼ਾਹ ਖੁੱਬਣ ਦੇ ਅਗਾਂਹਵਧੂ ਕਿਸਾਨ ਫ਼ਤਿਹ ਸਿੰਘ ਇਲਾਕੇ ਲਈ ਇਕ ਉਦਾਹਰਣ ਹੈ ਜੋ ਕਿ ਪਿਛਲੇ ਪੰਜ ਸਾਲਾਂ ਤੋਂ  ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਸਗੋਂ  ਵੱਖ ਵੱਖ ਮਸ਼ੀਨਾਂ ਦੀ ਵਰਤੋਂ ਕਰ ਕੇ ਪਰਾਲੀ ਨੂੰ ਜ਼ਮੀਨ ਦੇ ਅੰਦਰ ਜਜਬ ਕਰ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾ ਕੇ ਜ਼ਮੀਨ ਦੀ ਬਣਤਰ ਅਤੇ ਸਿਹਤ ਨੂੰ ਸੁਧਾਰ ਕੇ ਕਿਸਾਨੀ ਨੂੰ ਲਾਹੇਵੰਦ ਬਣਾ ਰਹੇ ਹਨ।

ਇਸ ਵਾਰੀ ਵੀ ਫ਼ਤਿਹ ਸਿੰਘ ਅਪਣੀ 18 ਏਕੜ ਝੋਨੇ ਦੀ ਪਰਾਲੀ ਨੂੰ ਮੱਲਚਰ ਦੀ ਵਰਤੋਂ ਤੋਂ ਬਾਅਦ ਰਿਵਰਸੀਬਲ ਪਲਟਾਊ ਹਲ ਦਾ ਪ੍ਰਯੋਗ ਕਰ ਕੇ ਪਰਾਲੀ ਨੂੰ ਜ਼ਮੀਨ  ਵਿਚ ਹੀ ਮਿਲਾ ਰਹੇ ਹਨ। ਉਨ੍ਹਾਂ ਨੇ ਅੱਜ ਅਪਣੇ ਖੇਤ ਵਿਚ ਡੈਮੋਂਸਟ੍ਰੇਸ਼ਨ ਦੌਰਾਨ ਦਸਿਆ ਕਿ ਪਰਾਲੀ ਨੂੰ ਜ਼ਮੀਨ ਦੇ ਅੰਦਰ ਵਾਹੁਣ ਨਾਲ ਜ਼ਮੀਨ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ ਅਤੇ ਉਪਜ ਵਧ ਮਿਲਦੀ ਹੈ।

ਉਨ੍ਹਾਂ ਨੇ ਸਾਰੇ ਕਿਸਾਨ ਭਰਾਵਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਿਚ ਕੁੱਝ ਮਿਹਨਤ ਜ਼ਰੂਰ ਜ਼ਿਆਦਾ ਕਰਨੀ ਪੈਂਦੀ ਹੈ ਪ੍ਰੰਤੂ ਇਸ ਦੇ ਫ਼ਾਇਦੇ ਵੀ ਬਹੁਤ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਫ਼ਸਰ ਰਾਜਿੰਦਰ ਕੁਮਾਰ ਵਰਮਾ ਅਤੇ ਖੇਤੀਬਾੜੀ ਉਪ ਨਿਰੀਖਕ ਸੁਨੀਲ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਦਸਿਆ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਵੀ ਦੁਸÇ?ਤ ਹੁੰਦਾ ਹੈ ਜਿਸ ਨਾਲ ਮਨੁਖੀ ਸਿਹਤ ਉਤੇ ਮਾੜਾ ਅਸਰ ਪੈਂਦਾ ਹੈ ਇਸ ਲਈ ਸਾਨੂੰ ਪਰਾਲੀ ਨੂੰ ਨਹੀਂ ਸਾੜਨਾ ਚਾਹੀਦਾ। ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਵਰਤਨ ਵਾਲਿਆਂ ਵੱਖ ਵੱਖ ਮਸੀਨਾਂ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਨੂੰ ਵਰਤ ਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ।

 (For more news apart from Farmer makes land fertile with straw, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement