ਖ਼ਬਰਾਂ |

ਤਾਜ਼ਾ |

ਤਰਨਤਾਰਨ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਪਹੁੰਚੇ ਕਲੱਸਟਰ ਅਧਿਕਾਰੀ 'ਤੇ ਹਮਲਾ, ਹਸਪਤਾਲ ਦਾਖਲ
Published : Oct 30, 2026, 8:51 am IST
Updated : Oct 30, 2026, 8:51 am IST
SHARE ARTICLE
photo
photo

ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਵਾਪਰੀ ਘਟਨਾ

ਤਰਨ ਤਾਰਨ:  ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਲਾਕ ਖਡੂਰ ਸਾਹਿਬ ਵਿਖੇ ਲਗਾਏ ਕਲੱਸਟਰ ਅਫ਼ਸਰ ਮਨਿੰਦਰ ਸਿੰਘ (ਭੂਮੀ ਅਤੇ ਜਲ ਸੰਭਾਲ ਅਫ਼ਸਰ, ਖਡੂਰ ਸਾਹਿਬ) ਨੂੰ ਪਿੰਡ ਕੰਗ ਵਿਖੇ ਡਿਊਟੀ ਦੌਰਾਨ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।

ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਡਿਪਟੀ ਕਮਿਸ਼ਨਰ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਿੰਦਰ ਸਿੰਘ ਨੂੰ ਕੰਗ, ਹੋਠੀਆਂ, ਹੰਸਾਵਾਲਾ, ਭਰੋਵਾਲ, ਪਿੰਡੀਆਂ, ਖੱਖ, ਗੋਇੰਦਵਾਲ ਸਾਹਿਬ ਅਤੇ ਮਿਆਣੀ ਦਾ ਕਲੱਸਟਰ ਅਫ਼ਸਰ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੇ ਹੇਠਾਂ 3 ਨੋਡਲ ਅਫ਼ਸਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਜ਼ਿਕਰਯੋਗ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਇਸ ਵੇਲੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫੀਲਡ ਵਿੱਚ ਨਿੱਤਰਿਆ ਹੋਇਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਦੀ ਪੈਟਰੋਲਿੰਗ ਕਰਕੇ ਜਿੱਥੇ ਅੱਗ ਨੂੰ ਬੁਝਾਇਆ ਜਾ ਰਿਹਾ ਹੈ, ਉਥੇ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਾਤਾਵਰਣ ਦੀ ਸੰਭਾਲ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | 16 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

16 Nov 2026 1:45 PM

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM
Advertisement