
ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਰਾਸ਼ਟਰਪਤੀ ਦੇ ਨਾਂਅ ਦਿੱਤੇ ਮੰਗ ਪੱਤਰ ਅਤੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿਚ ਕੇਂਦਰ ਸਰਕਾਰ ਖਿਲਾਫ ਵਿਸ਼ਵਾਸਘਾਤ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀਕੇਯੂ ਸਿੱਧੂਪੁਰ, ਬੀਕੇਯੂ ਕ੍ਰਾਂਤੀਕਾਰੀ, ਬੀਕੇਯੂ ਮਾਨਸਾ, ਬੀਕੇਯੂ ਬਹਿਰਾਮ ਕੇ, ਬੀਕੇਯੂ ਖੋਸਾ,ਦਸੂਹਾ ਗੰਨਾ ਕਿਸਾਨ ਕਮੇਟੀ, ਆਜ਼ਾਦ ਕਿਸਾਨ ਕਮੇਟੀ ਦੋਆਬਾ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਦੋਆਬਾ ਕਿਸਾਨ ਵੈੱਲਫੇਅਰ ਕਮੇਟੀ (ਹਰਸੁਲਿੰਦਰ), ਪੱਗੜੀ ਸੰਭਾਲ ਲਹਿਰ, ਕੰਢੀ ਕਿਸਾਨ ਸੰਘਰਸ਼ ਕਮੇਟੀ, ਬਾਰਡਰ ਏਰੀਆ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ(ਸਿਰਸਾ), ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਕਿਸਾਨ ਸੰਘਰਸ਼ ਕਮੇਟੀ, ਕੁਲ ਹਿੰਦ ਕਿਸਾਨ ਸਭਾ(ਪੁੰਨਾਵਾਲ) ਬੀਕੇਯੂ ਲੱਖੋਵਾਲ, ਜੈ ਕਿਸਾਨ ਅੰਦੋਲਨ ਆਦਿ ਜਥੇਬੰਦੀਆਂ ਦੀ ਅਗਵਾਈ ਵਿਚ ਹਜ਼ਾਰਾਂ ਕਿਸਾਨਾਂ ਨੇ ਭਾਗ ਲਿਆ।
Farmers across state celebrated betrayal day
ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਕਿਸਾਨਾਂ ਵੱਲੋਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇ ਗਏ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਕਿਸਾਨ ਆਗੂ ਦਰਸ਼ਪਾਲ ਨੇ ਦੱਸਿਆ ਕਿ ਦਿੱਲੀ ਦੀਆਂ ਬਰੂਹਾਂ ’ਤੇ ਮੋਰਚਾ ਸਮਾਪਤ ਕਰਨ ਵੇਲੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਲਿਖਤੀ ਵਾਅਦਾ ਕੀਤਾ ਗਿਆ ਸੀ ਕਿ ਐੱਮਐੱਸਪੀ ਸਬੰਧੀ ਕਮੇਟੀ ਬਣਾਈ ਜਾਵੇਗੀ । ਇਸ ਦੇ ਨਾਲ ਹੀ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਕੀਤੇ ਗਏ ਵੱਖ ਵੱਖ ਸੂਬਿਆਂ ਅੰਦਰ ਸਾਰੇ ਕੇਸ ਵਾਪਸ ਲਏ ਜਾਣਗੇ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਪਰ ਅੰਦੋਲਨ ਸਮਾਪਤੀ ਤੋਂ ਦੋ ਮਹੀਨੇ ਦੇ ਕਰੀਬ ਸਮਾਂ ਬੀਤਣ ਦੇ ਬਾਵਜੂਦ ਵੀ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ।
Farmers across state celebrated betrayal day
ਇਸ ਦੇ ਨਾਲ ਹੀ ਲਖੀਮਪੁਰ ਖੇੜੀ ਮਾਮਲੇ ਵਿਚ ਸਿੱਟ ਦੀ ਰਿਪੋਰਟ ਆਉਣ ਦੇ ਬਾਵਜੂਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖਾਸਤ ਨਹੀਂ ਕੀਤਾ ਗਿਆ ਅਤੇ ਸਰਕਾਰ ਉਲਟਾ ਮੰਤਰੀ ਨੂੰ ਬਚਾ ਕੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਬੰਦ ਕਰ ਰਹੀ ਹੈ । ਜਿਸ ਦੇ ਚਲਦਿਆਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਨ ਦੇ ਮੱਦੇਨਜ਼ਰ ਕਿਸਾਨਾਂ ਵੱਲੋਂ ਅੱਜ ਵਿਸ਼ਵਾਸਘਾਤ ਦਿਹਾੜਾ ਪੂਰੇ ਭਾਰਤ ਵਿਚ ਮਨਾਇਆ ਜਾ ਰਿਹਾ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 3 ਫਰਵਰੀ ਤੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਯੂ ਪੀ ਉੱਤਰਾਖੰਡ ਮਿਸ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
Farmers across state celebrated betrayal day
ਇਸ ਮੌਕੇ ਵੱਖ ਵੱਖ ਥਾਂਵਾਂ ’ਤੇ ਕਿਸਾਨ ਆਗੂ ਡਾ ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਸਿੰਘ ਫੂਲ, ਬਲਦੇਵ ਜ਼ੀਰਾ, ਗੁਰਮੀਤ ਮਹਿਮਾ, ਸੁਖਵਿੰਦਰ ਸਿੰਘ ਖੋਸਾ, ਹਰਪਾਲ ਸਿੰਘ ਸੰਘਾ, ਸੁਖਪਾਲ ਸਿੰਘ ਡੱਫਰ, ਇੰਦਰਜੀਤ ਸਿੰਘ ਕੋਟਬੁੱਢਾ, ਸਤਨਾਮ ਸਿੰਘ ਬਾਗੜੀ, ਡਾ ਰਘਬੀਰ ਸਿੰਘ, ਗੁਰਪ੍ਰੀਤ ਸਿੰਘ, ਹਰਦੇਵ ਸਿੰਘ ਸੰਧੂ, ਡਾ ਬਲਦੇਵ ਸਿੰਘ ਸਿਰਸਾ, ਡਾ ਗੁਰਬਖ਼ਸ਼ ਬਰਨਾਲਾ, ਗੁਰਿੰਦਰ ਸਿੰਘ ਭੰਗੂ, ਮੇਜਰ ਸਿੰਘ ਪੁੰਨਾਂਵਾਲ, ਹਰਿੰਦਰ ਸਿੰਘ ਲੱਖੋਵਾਲ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਕੀ ਮੰਗਾਂ ਦੀ ਪੂਰਤੀ ਤੱਕ ਅੰਦੋਲਨ ਜਾਰੀ ਰਹੇਗਾ।
Farmers across state celebrated betrayal day
ਕਿਸਾਨ ਆਗੂ ਰਜਿੰਦਰ ਸਿੰਘ ਨੇ ਕੇਂਦਰ ਨੂੰ ਯਾਦ ਕਰਵਾਏ ਵਾਅਦੇ
ਕਿਸਾਨ ਆਗੂ ਰਜਿੰਦਰ ਦੀਪ ਸਿੰਘ ਵਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਖਤਮ ਹੋਣ ਸਮੇਂ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਅਪਣੇ ਕਿਸੇ ਵਾਅਦੇ ਉੱਤੇ ਖਰੀ ਨਹੀਂ ਉਤਰੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਅਜੇ ਵੀ ਅਪਣੇ ਵਾਅਦੇ ਪੂਰੇ ਨਹੀਂ ਕੀਤੇ ਜਾਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੇਂਦਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂ ਨੇ ਚੋਣ ਲੜ ਲਈਆਂ ਕਿਸਾਨ ਜਥੇਬੰਦੀਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ।
ਦੇਸ਼ ਦਾ ਕਿਸਾਨ ਇਕ ਲੰਬੇ ਸੰਘਰਸ਼ ਲਈ ਤਿਆਰ ਰਹੇ- ਰਾਕੇਸ਼ ਟਿਕੈਤ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਕਰ ਕੇ ਕਿਸਾਨਾਂ ਦੇ ਜ਼ਖਮਾਂ ਉੱਤੇ ਨਮਕ ਛਿੜਕਣ ਦਾ ਕੰਮ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਨਾਲ ਹੋਏ ਇਸ ਵਿਸ਼ਵਾਸ਼ਘਾਤ ਤੋਂ ਇਹ ਸਪੱਸ਼ਟ ਹੈ ਕਿ ਦੇਸ਼ ਦਾ ਕਿਸਾਨ ਇਕ ਲੰਬੇ ਸੰਘਰਸ਼ ਲਈ ਤਿਆਰ ਰਹੇ। ਇਕ ਹੋਰ ਟਵੀਟ ਕਰਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਲਿਖਿਆ ਕਿਸਾਨ ਦੇ ਨਾਲ ਇਹ ਵਿਸ਼ਵਾਸ਼ਘਾਤ ਹੈ। ਅੰਦੋਲਨ ਦੇ ਮੁਕੱਦਮੇ ਵਾਪਸ ਨਹੀਂ ਹੋਏ, ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਨਹੀਂ, ਐਮਐਸਪੀ 'ਤੇ ਕਮੇਟੀ ਨਹੀਂ, ਬਿਜਲੀ ਬਿੱਲ ਬਾਰੇ ਗੱਲਬਾਤ ਨਹੀਂ। ਭਾਰਤ ਸਰਕਾਰ ਇਹਨਾਂ ਸਵਾਲਾਂ ਦਾ ਜਵਾਬ ਦੇਵੇ।