ਬੀਬੀ ਭੱਠਲ ਨੇ 1235 ਕਿਸਾਨਾਂ ਨੂੰ ਕਰਜ਼ਾ ਮਾਫ਼ੀ ਸਰਟੀਫ਼ੀਕੇਟ ਦਿਤੇ
Published : May 31, 2018, 12:17 am IST
Updated : May 31, 2018, 12:17 am IST
SHARE ARTICLE
Bibi Bhathal Giving Loan relief  Certificates
Bibi Bhathal Giving Loan relief Certificates

ਅੱਜ ਸਥਾਨਕ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਕਰਜਾ ਮੁਆਫੀ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ 1235 ਕਿਸਾਨਾਂ ਦੇ 863 ਕਰੋੜ ਰੁਪਏ ਦੇ ਕਰਜਾ ਮੁਆਫੀ...

ਮੂਨਕ: ਅੱਜ ਸਥਾਨਕ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਕਰਜਾ ਮੁਆਫੀ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ 1235 ਕਿਸਾਨਾਂ ਦੇ 863 ਕਰੋੜ ਰੁਪਏ ਦੇ ਕਰਜਾ ਮੁਆਫੀ ਸਬੰਧੀ ਸਰਟੀਫਿਕੇਟ ਅਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਚੈਕ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਤਕਸੀਮ ਕੀਤੇ ਗਏ। ਇਸ ਮੌਕੇ ਬੀਬੀ ਰਾਜਿੰਦਰ ਕੌਰ ਭੱਠਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ 2.5 ਏਕੜ ਤਕ ਦੇ ਕਿਸਾਨਾਂ ਦਾ ਕੋਆਪਰੇਟਿਵ ਅਦਾਰਿਆਂ ਦਾ ਕਰਜ਼ਾ ਮਾਫ਼ ਕੀਤਾ ਜਾ ਰਿਹਾ ਹੈ,

ਇਸ ਤੋਂ ਬਾਅਦ ਪੜਾਅ-ਵਾਰ 5 ਅਤੇ 7 ਏਕੜ ਦੇ ਕਿਸਾਨਾਂ ਦਾ ਕਰਜ਼ਾ ਵੀ ਮਾਫ਼ ਕੀਤਾ ਜਾਵੇਗਾ ਅਤੇ ਕੋਆਪਰੇਟਿਵ ਅਦਾਰਿਆਂ ਤੋਂ ਬਾਅਦ ਕਮਰਸ਼ੀਅਲ ਬੈਂਕਾਂ ਦਾ ਕਰਜ਼ਾ ਵੀ ਮਾਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਕੇਂਦਰ ਵਿਚ ਕਾਂਗਰਸ ਦੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਸਮੇਤ ਪੂਰੇ ਹਿੰਦੋਸਤਾਨ ਦੇ ਕਿਸਾਨਾਂ ਦਾ ਕਰਜਾ ਮਾਫ਼ ਕੀਤਾ ਸੀ।

ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਪਿਛਲੇ 10 ਸਾਲਾਂ ਵਿਚ ਕੋਈ ਵੀ ਕਰਜਾ ਮਾਫ਼ ਨਹੀਂ ਕੀਤਾ ਅਤੇ ਨਾ ਹੀ ਕਿਸੇ ਖੁਦਕੁਸ਼ੀ ਪੀੜਤ ਪਰਵਾਰ ਨੂੰ ਕੋਈ ਮੁਆਵਜ਼ਾ ਦਿਤਾ, ਪ੍ਰੰਤੂ ਪੰਜਾਬ ਸਰਕਾਰ ਵਲੋਂ ਨਵੀਂਆਂ ਭਲਾਈ ਸਕੀਮਾਂ ਜਲਦੀ ਹੀ ਚਾਲੂ ਕਰਵਾਈਆਂ  (ਬਾਕੀ ਸਫ਼ਾ 10 'ਤੇ)
ਜਾਣਗੀਆਂ। ਉਨ੍ਹਾਂ ਨਸ਼ਿਆਂ ਸਬੰਧੀ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 60000 ਵਲੰਟੀਅਰ ਤਿਆਰ ਕੀਤੇ ਹਨ, ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਉਨ੍ਹਾਂ ਦੀ ਮਦਦ ਕਰਨਗੇ ਅਤੇ ਇਹ ਨਵੀਂ ਕਿਸਮ ਦਾ ਚਿੱਟਾ ਅਤੇ ਡਰੱਗ ਅਕਾਲੀਆਂ ਦੀ ਦੇਣ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਮਹਿੰਗੀਆਂ ਪੁਸ਼ਾਕਾਂ ਪਾ ਕੇ ਬਾਹਰ ਦੀ ਸੈਰ ਕਰਕੇ ਦੇਸ਼ ਦਾ ਪੈਸਾ ਖਰਾਬ ਕਰ ਰਿਹਾ ਹੈ। ਇਸ ਮੌਕੇ ਬੀਬੀ ਭੱਠਲ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਹਲਕੇ ਭਰ 'ਚੋਂ ਆਈ ਪਬਲਿਕ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਨਗਰ ਕੌਂਸਲ ਮੂਨਕ ਦੇ ਪ੍ਰਧਾਨ ਜਗਦੀਸ਼ ਗੋਇਲ, ਐਸ.ਡੀ.ਐਮ. ਵਿਕਰਮਜੀਤ ਸਿੰਘ ਸ਼ੇਰਗਿੱਲ, ਡੀ.ਐਸ.ਪੀ. ਮੂਨਕ ਅਜੇਪਾਲ ਸਿੰਘ ਅਤੇ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement