
ਹਾੜੀ ਮੰਡੀਕਰਨ ਸੀਜ਼ਨ 2020-21 ਦੌਰਾਨ ਕਣਕ ਦੀ 128 ਲੱਖ ਮੀਟਰਕ ਟਨ ਖਰੀਦ
ਚੰਡੀਗੜ੍ਹ: ਕਣਕ ਦੀ ਖਰੀਦ ਦੇ ਏਸ਼ੀਆ ਦੇ ਸਭ ਤੋਂ ਵੱਡੇ ਕਾਰਜ ਦੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ-19 ਦੇ ਸੰਕਟਕਾਲੀਨ ਸਮੇਂ ਦੇ ਬਾਵਜੂਦ 128 ਲੱਖ ਮੀਟਰਕ ਟਨ ਕਣਕ ਦੀ ਖਰੀਦ ਨੂੰ ਸਫਲਤਾਪੂਰਵਕ ਸਿਰੇ ਚੜਾਉਣ ਲਈ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਸਾਰੀਆਂ ਸਰਕਾਰੀ ਏਜੰਸੀਆਂ ਦਾ ਧੰਨਵਾਦ ਕੀਤਾ ਹੈ।
Captain Amarinder Singh
ਇਸ ਸ਼ਾਨਦਾਰ ਪ੍ਰਾਪਤੀ ਲਈ ਖੇਤੀਬਾੜੀ ਵਿਭਾਗ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਅਤੇ ਮਾਰਕਫੈਡ, ਪੰਜਾਬ ਸਟੇਟ ਵੇਅਰਹਾੳੂਸਿੰਗ ਕਾਰੋਪਰੇਸ਼ਨ, ਪਨਸਪ ਤੋਂ ਇਲਾਵਾ ਐਫ.ਸੀ.ਆਈ. ਸਮੇਤ ਖਰੀਦ ਏਜੰਸੀਆਂ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਦਰਮਿਆਨ ਕਣਕ ਦੀ ਪੜਾਅਵਾਰ ਆਮਦ ਲਈ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਅਤੇ ਕਾਰਜ ਪ੍ਰਬੰਧਨ ਸਦਕਾ ਮੌਜੂਦਾ ਹਾੜੀ ਸੀਜ਼ਨ ਦੌਰਾਨ ਡੇਢ ਮਹੀਨਾ ਲੰਮਾ ਚੱਲੇ ਖਰੀਦ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਈ।
Wheat
ਮਹਾਮਾਰੀ ਨਾਲ ਪੈਦਾ ਹੋਏ ਗੰਭੀਰ ਖਤਰੇ ਦੇ ਬਾਵਜੂਦ ਮੁੱਖ ਮੰਤਰੀ ਨੇ ਖਰੀਜ ਕਾਰਜ ਮੁਕੰਮਲ ਹੋਣ ’ਤੇ ਤਸੱਲੀ ਜ਼ਾਹਰ ਕਰਦਿਆਂ ਆਖਿਆ ਕਿ ਕਣਕ ਦੀ ਵਾਢੀ, ਖਰੀਦ ਅਤੇ ਭੰਡਾਰਨ ਦੌਰਾਨ ਦਿਖਾਏ ਗਏ ਸੰਜਮ, ਅਨੁਸ਼ਾਸਨ ਅਤੇ ਸਿਹਤ ਸੁਰੱਖਿਆ ਦੀ ਪਾਲਣਾ ਨੂੰ ਯਕੀਨੀ ਬਣਾਉਣ ਕਰਕੇ ਕੋਵਿਡ-19 ਨਾਲ ਸਬੰਧਤ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਧਿਰਾਂ ਨੇ ਇਕੱਠੇ ਹੋ ਕੇ ਸੰਕਟ ਦੇ ਇਸ ਸਮੇਂ ਮੁਲਕ ਨੂੰ ਅਨਾਜ ਪੱਖੋਂ ਆਤਮ-ਨਿਰਭਰਤਾ ਨੂੰ ਯਕੀਨੀ ਬਣਾਇਆ ਹੈ।
Captain Amarinder Singh
ਮੁੱਖ ਮੰਤਰੀ ਨੇ ਕਣਕ ਦੀ ਖਰੀਦ ਦੇ ਵਿਆਪਕ ਕਾਰਜ ਨੂੰ ਸਿਰੇ ਚੜਾਉਣ ਤੋਂ ਇਲਾਵਾ ਫਸਲ ਦੀ ਫੌਰੀ ਲਿਫਟਿੰਗ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਖਰੀਦ ਪ੍ਰਿਆ ਦੌਰਾਨ ਸਾਰਥਿਕ ਯਤਨ ਕਰਨ ਲਈ ਡਿਪਟੀ ਕਮਿਸ਼ਨਰਾਂ, ਗਾਰਡੀਅਨਜ਼ ਆਫ ਗਵਰਨੈਂਸ ਤੇ ਪੁਲੀਸ ਮੁਲਾਜ਼ਮਾਂ ਤੋਂ ਇਲਾਵਾ ਹੋਰ ਸਰਕਾਰੀ ਅਮਲੇ ਦੀ ਵੀ ਪ੍ਰਸੰਸ ਕੀਤੀ।
Bharat Bhushan Ashu
ਇਸੇ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਦੱਸਿਆ ਕਿ ਲੌਕਡਾਊਨ ਦੌਰਾਨ ਵਾਢੀ ਤੋਂ ਪਹਿਲਾਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਨੇ ਵਾਢੀ ਦੇ ਮੁਕੰਮਲ ਹੋਣ ਤੱਕ ਪੰਜਾਬ ਦੀਆਂ ਹੱਦਾਂ ਵਿੱਚ ਦਾਖਲ ਹੋਣ ਵਾਲੇ ਸਾਰੇ ਕੰਬਾਈਨ ਅਪਰੇਟਰਾਂ ਤੱਕ ਪਹੁੰਚ ਕਰਕੇ ਜਾਂਚ ਅਤੇ ਨਿਗਰਾਨੀ ਕਰਨ ਲਈ ਕਾਮਯਾਬੀ ਨਾਲ ਤਾਲਮੇਲ ਕੀਤਾ। ਇਹਨਾਂ ਕੰਬਾਈਨ ਚਾਲਕਾਂ ਵੱਲੋਂ ਕੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਅਜਿਹੇ ਸਾਰੇ ਚਾਲਕਾਂ ਦੀ ਸਿਹਤ ਦੀ ਜਾਂਚ ਨੂੰ ਯਕੀਨੀ ਬਣਾਇਆ ਗਿਆ। ਇਸੇ ਤਰਾਂ ਵਿਭਾਗ ਵੱਲੋਂ ਕੰਬਾਇਨਾਂ ਅਤੇ ਹੜੰਬਿਆਂ ਨੂੰ ਸੈਨੀਟਾਈਜ਼ ਕਰਨ ਤੋਂ ਇਲਾਵਾ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਹੱਥ ਧੋਣ ਦੇ ਉਪਾਵਾਂ ਨੂੰ ਵੀ ਯਕੀਨੀ ਬਣਾਇਆ ਗਿਆ।
Farmer
ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਹਰੇਕ ਮੰਡੀ ਵਿੱਚ ਕੋਵਿਡ ਤੋਂ ਬਚਾਅ ਕਰਨ ਲਈ ਸੁਰੱਖਿਆ ਸਟੇਸ਼ਨ ਸਥਾਪਤ ਕੀਤੇ ਸਨ ਜਿੱਥੇ ਹੱਥਾਂ ਦੀ ਛੋਹ ਤੋਂ ਬਗੈਰ ਹੱਥ ਧੋਣ ਵਾਲੇ ਯੂਨਿਟ ਤੇ ਸੈਨੀਟਾਈਜ਼ਰ ਤੋਂ ਇਲਾਵਾ 1.60 ਲੱਖ ਮਾਸਕ ਅਤੇ 35000 ਲਿਟਰ ਸੈਨੀਟਾਈਜ਼ਰ ਮੁਫਤ ਵੰਡਿਆ ਗਿਆ।
ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਨਵੀਨਤਮ ਪ੍ਰਬੰਧ ਲਾਗੂ ਕੀਤੇ ਗਏ ਜਿਨਾਂ ਵਿੱਚ ਪਿਛਲੇ ਸਾਲ ਨਾਲੋਂ ਮੰਡੀਆਂ ਦੀ ਗਿਣਤੀ ਵਿੱਚ ਦੁੱਗਣਾ ਵਾਧਾ ਕਰਦੇ ਹੋਏ 1838 ਤੋਂ ਵਧਾ ਕੇ ਲਗਪਗ 4000 ਮੰਡੀਆਂ ਸਥਾਪਤ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਵਿੱਚ ਲਿਆਉਣ ਲਈ ਆੜਤੀਆਂ ਰਾਹੀਂ 17.39 ਲੱਖ ਪਾਸ ਜਾਰੀ ਕੀਤੇ ਗਏ।
Captain Amarinder Singh
ਇਸੇ ਤਰਾਂ ਖੁਰਾਕ ਤੇ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਸੂਬੇ ਵਿੱਚ ਕਣਕ ਦੀ ਕਾਸ਼ਤ ਹੇਠ 35.08 ਲੱਖ ਹੈਕਟੇਅਰ ਰਕਬਾ ਸੀ ਅਤੇ ਇਸ ਮੁਸ਼ਕਲ ਦੌਰ ਵਿੱਚ ਵੱਖ-ਵੱਖ ਏਜੰਸੀਆਂ ਵੱਲੋਂ 127.62 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਗਈ। ਉਹਨਾਂ ਅੱਗੇ ਦੱਸਿਆ ਕਿ ਸਾਰੇ ਜ਼ਿਲਿਆਂ ਵਿੱਚੋਂ ਕਣਕ ਦੀ ਆਮਦ ਵਿੱਚ ਸੰਗਰੂਰ ਜ਼ਿਲੇ ਪਹਿਲੇ ਸਥਾਨ ’ਤੇ ਰਿਹਾ ਹੈ ਜਿੱਥੇ 12.24 ਲੱਖ ਮੀਟਰਕ ਟਨ ਕਣਕ ਮੰਡੀਆਂ ਵਿੱਚ ਪਹੁੰਚੀ ਜੋ ਸੂਬੇ ਵਿੱਚ ਕਣਕ ਦੀ ਕੁੱਲ ਆਮਦ ਦਾ ਲਗਪਗ 10 ਫੀਸਦੀ ਬਣਦਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਵਿੱਚ 9.70 ਲੱਖ ਮੀਟਰਕ ਟਨ ਅਤੇ ਬਠਿੰਡਾ ਵਿੱਚ 9.65 ਲੱਖ ਮੀਟਰਕ ਟਨ ਪਹੁੰਚੀ।
Mandi
ਪ੍ਰਮੁੱਖ ਸਕੱਤਰ ਨੇ ਇਹ ਵੀ ਖੁਲਾਸਾ ਕੀਤਾ ਕਿ ਬੀਤੇ ਸੀਜ਼ਨ ਦੇ ਮੁਕਾਬਲੇ ਇਸ ਵਾਰ ਸੂਬੇ ਵਿੱਚ ਕਣਕ ਦੀ ਖਰੀਦ 3 ਲੱਖ ਮੀਟਰਕ ਟਨ ਘਟੀ। ਉਹਨਾਂ ਦੱਸਿਆ ਕਿ ਪਟਿਆਲਾ, ਫਾਜ਼ਿਲਕਾ, ਅੰਮਿ੍ਰਤਸਰ ਅਤੇ ਤਰਨ ਤਾਰਨ ਜ਼ਿਲਿਆਂ ਵਿੱਚ ਕਮੀ ਦਰਜ ਕੀਤੀ ਗਈ ਜਦਕਿ ਲੁਧਿਆਣਾ, ਸੰਗਰੂਰ ਅਤੇ ਜਲੰਧਰ ਜ਼ਿਲਿਆਂ ਵਿੱਚ ਬੀਤੇ ਸਾਲ ਨਾਲੋਂ ਕਾਫੀ ਸੁਧਾਰ ਦੇਖਣ ਨੂੰ ਮਿਲਿਆ।