
ਕਿਸਾਨਾਂ ਦਾ ਮੰਨਣਾ ਹੈ ਕਿ ਸਰਕਾਰ ਖੇਤੀਬਾੜੀ ਨੂੰ ਪ੍ਰਾਈਵੇਟ ਕੰਪਨੀਆਂ ਦੇ ਰਹਿਮੋ-ਕਰਮ 'ਤੇ ਛੱਡ ਕੇ ਆਪ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।
ਨਵੀਂ ਦਿੱਲੀ: ਖੇਤੀਬਾੜੀ ਵੀ ਪ੍ਰਾਈਵੇਟ ਕੰਪਨੀਆਂ ਦੇ ਰਹਿਮ 'ਤੇ ਹੋਣ ਜਾ ਰਹੀ ਹੈ। ਮੋਦੀ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ 'ਤੇ ਲਿਆਂਦੇ ਖੇਤੀ ਆਰਡੀਨੈਂਸਾਂ ਦਾ ਅਸਰ ਸ਼ੁਰੂ ਹੋ ਗਿਆ ਹੈ। ਸਰਕਾਰੀ ਸੂਤਰਾਂ ਦਾ ਦਾਅਵਾ ਹੈ ਕਿ ਕਈ ਪ੍ਰਾਈਵੇਟ ਕੰਪਨੀਆਂ ਨੇ ਖੇਤੀ ਸੈਕਟਰ ਵਿਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ।
Farm sector sees spike in private investment after reforms
ਸਰਕਾਰ ਦਾਅਵਾ ਕਰ ਰਹੀ ਹੈ ਕਿ ਪ੍ਰਾਈਵੇਟ ਕੰਪਨੀਆਂ ਦੇ ਨਿਵੇਸ਼ ਨਾਲ ਕਿਸਾਨਾਂ ਨੂੰ ਵੀ ਕਾਫੀ ਲਾਭ ਮਿਲੇਗੀ ਪਰ ਕਿਸਾਨ ਜਥੇਬੰਦੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਸਰਕਾਰ ਖੇਤੀਬਾੜੀ ਨੂੰ ਪ੍ਰਾਈਵੇਟ ਕੰਪਨੀਆਂ ਦੇ ਰਹਿਮੋ-ਕਰਮ 'ਤੇ ਛੱਡ ਕੇ ਆਪ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।
Farmer
ਇਸ ਸਬੰਧੀ ਖੇਤੀਬਾੜੀ ਸਕੱਤਰ ਸੰਜੈ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਨੇ ਖੇਤੀ ਆਰਡੀਨੈਂਸਾਂ ਰਾਹੀਂ ਇਸ ਸੈਕਟਰ ’ਚ ਕਈ ਸੁਧਾਰ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸੁਧਾਰ ਸਹੀ ਦਿਸ਼ਾ ’ਚ ਲਿਆਂਦੇ ਗਏ ਹਨ ਜੋ ਕਿਸਾਨਾਂ ਦੀ ਆਮਦਨ ਵਧਾਉਣ ’ਚ ਮਦਦ ਕਰਨਗੇ।
Farmer
ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਸੁਧਾਰ ਲਾਗੂ ਕਰਨ ਲਈ ਸਨਅਤੀ ਇਕਾਈਆਂ ਨਾਲ ਪਹਿਲਾਂ ਹੀ ਚਰਚਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ’ਚ ਸਨਅਤੀ ਇਕਾਈਆਂ ਇਸ ਖੇਤਰ ’ਚ ਨਿਵੇਸ਼ ਕਰਨ ਲਈ ਯੋਜਨਾ ਬਣਾ ਰਹੀਆਂ ਹਨ ਜਦਕਿ ਕੁਝ ਨਿਵੇਸ਼ ਕਰ ਚੁੱਕੀਆਂ ਹਨ।