ਕਿਵੇਂ ਕੀਤੀ ਜਾਵੇ ਖਰਬੂਜ਼ੇ ਦੀ ਖੇਤੀ
Published : Jun 1, 2023, 2:23 pm IST
Updated : Jun 1, 2023, 2:23 pm IST
SHARE ARTICLE
photo
photo

ਖਰਬੂਜ਼ਾ ਗਰਮੀ ਰੁੱਤ ਦੀ ਫ਼ਸਲ ਹੈ ਅਤੇ ਕੋਰਾ ਸਹਿਣ ਨਹੀਂ ਕਰ ਸਕਦਾ

 

ਖਰਬੂਜ਼ਾ ਗਰਮੀ ਰੁੱਤ ਦੀ ਫ਼ਸਲ ਹੈ ਅਤੇ ਕੋਰਾ ਸਹਿਣ ਨਹੀਂ ਕਰ ਸਕਦਾ। ਇਹ ਭਾਰਤ ਦੇ ਮਹੱਤਵਪੂਰਨ ਫਲਾਂ ਵਾਲੀ ਫ਼ਸਲ ਹੈ। ਭਾਰਤ ਵਿਚ ਖਰਬੂਜ਼ਾ ਉਗਾਉਣ ਵਾਲੇ ਸੂਬਿਆਂ ਵਿਚ ਪੰਜਾਬ, ਤਾਮਿਲਨਾਡੂ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ ਵੀ ਸ਼ਾਮਲ ਹੈ। ਇਹ ਡੂੰਘੀ ਉਪਜਾਊ ਅਤੇ ਜਲਦੀ ਪਾਣੀ ਦਾ ਨਿਕਾਸ ਕਰਨ ਵਾਲੀ ਮਿੱਟੀ ਵਿਚ ਜਲਦੀ ਵਧਦਾ ਹੈ। ਇਸ ਦੀ ਵਧੀਆ ਪੈਦਾਵਾਰ ਲਈ ਚੀਕਣੀ, ਰੇਤਲੀ ਅਤੇ ਪਾਣੀ ਨੂੰ ਜਲਦੀ ਸੋਖਣ ਵਾਲੀ ਮਿੱਟੀ ਵਧੀਆ ਮੰਨੀ ਜਾਂਦੀ ਹੈ। ਫ਼ਸਲੀ ਚੱਕਰ ਅਨੁਸਾਰ ਹੀ ਫ਼ਸਲ ਬੀਜਣੀ ਚਾਹੀਦੀ ਹੈ ਕਿਉਂਕਿ ਇਕੋ ਖੇਤ ਵਿਚ ਵਾਰ-ਵਾਰ ਇਕ ਹੀ ਫ਼ਸਲ ਬੀਜਣ ਨਾਲ ਮਿੱਟੀ ਦੇ ਪੋਸ਼ਕ ਤੱਤ ਅਤੇ ਪੈਦਵਾਰ ਵੀ ਘੱਟਦੀ ਹੈ। ਬੀਮਾਰੀਆ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਮਿੱਟੀ ਦੀ  6-7 ਹੋਣੀ ਚਾਹੀਦੀ ਹੈ। ਨਮਕ ਦੀ ਜ਼ਿਆਦਾ ਮਾਤਰਾ ਵਾਲੀ ਖਾਰੀ ਮਿੱਟੀ ਇਸ ਦੀ ਪੈਦਾਵਾਰ ਲਈ ਠੀਕ ਨਹੀ। ਖੇਤ ਨੂੰ ਚੰਗੀ ਤਰ੍ਹਾਂ ਵਾਹ ਕੇ ਤਿਆਰ ਕਰੋ।

ਉੱਤਰੀ ਭਾਰਤ ਵਿਚ ਇਸ ਦੀ ਬਿਜਾਈ ਫ਼ਰਵਰੀ ਦੇ ਅੱਧ ਵਿਚ ਕੀਤੀ ਜਾਂਦੀ ਹੈ। ਉੱਤਰੀ ਪੂਰਬੀ ਅਤੇ ਪਛਮੀ ਭਾਰਤ ਵਿਚ ਬਿਜਾਈ ਨਵੰਬਰ ਤੋਂ ਜਨਵਰੀ ਵਿਚ ਕੀਤੀ ਜਾਂਦੀ ਹੈ। ਖਰਬੂਜ਼ੇ ਨੂੰ ਸਿੱਧਾ ਬੀਜ ਰਾਹੀ ਅਤੇ ਪਨੀਰੀ ਲਗਾ ਕੇ ਵੀ ਬੀਜਿਆ ਜਾ ਸਕਦਾ ਹੈ। ਬੀਜਣ ਵਾਲੀ ਕਿਸਮ ਦੇ ਆਧਾਰ ਤੇ 3-4 ਮੀਟਰ ਦੇ ਬੈੱਡ ਤਿਆਰ ਕਰੋ। ਬੈੱਡ ਤੇ ਦੋ ਬੀਜ ਹਰ ਵੱਟ ਤੇ ਬੀਜੋ ਅਤੇ ਵੱਟਾਂ ਦਾ ਫ਼ਾਸਲਾ 60 ਸੈ:ਮੀ: ਹੋਣਾ ਚਾਹੀਦਾ ਹੈ। ਬਿਜਾਈ ਲਈ 1.5 ਸੈ:ਮੀ: ਡੂੰਘੇ ਬੀਜ ਬੀਜੋ। ਜਨਵਰੀ ਦੇ ਅਖ਼ੀਰਲੇ ਹਫ਼ਤੇ ਤੋਂ ਫ਼ਰਵਰੀ ਦੇ ਪਹਿਲੇ ਹਫ਼ਤੇ ਤਕ 100 ਗਜ਼ ਦੀ ਮੋਟਾਈ ਵਾਲੇ 15 ਸੈ:ਮੀ:12 ਸੈ:ਮੀ: ਅਕਾਰ ਦੇ ਪੋਲੀਥੀਨ ਬੈਗ ਵਿਚ ਬੀਜ ਬੀਜਿਆ ਜਾ ਸਕਦਾ ਹੈ। ਪੋਲੀਥੀਨ ਬੈਗ ਵਿਚ ਗਾਂ ਦਾ ਗੋਬਰ ਅਤੇ ਮਿੱਟੀ ਨੂੰ ਇਕੋ ਜਿੰਨੀ ਮਾਤਰਾ ਵਿਚ ਭਰ ਲਵੋ। ਪੌਦੇ ਫ਼ਰਵਰੀ ਦੇ ਅਖ਼ੀਰ ਜਾਂ ਮਾਰਚ ਦੇ ਪਹਿਲੇ ਹਫ਼ਤੇ ਬਿਜਾਈ ਲਈ ਤਿਆਰ ਹੋ ਜਾਂਦੇ ਹਨ।

25-30 ਦਿਨਾਂ ਦੇ ਪੌਦੇ ਨੂੰ ਪੁੱਟ ਕੇ ਖੇਤ ਵਿਚ ਲਗਾ ਦਿਉ ਅਤੇ ਪੌਦੇ ਖੇਤ ਵਿਚ ਲਗਾਉਣ ਤੋਂ ਤੁਰਤ ਬਾਅਦ ਪਹਿਲਾਂ ਪਾਣੀ ਲਗਾਉਣਾ ਚਾਹੀਦਾ ਹੈ। ਗਰਮੀਆਂ ਦੇ ਮੌਸਮ ਵਿਚ ਹਰ ਹਫ਼ਤੇ ਸਿੰਚਾਈ ਕਰਨੀ ਚਾਹੀਦੀ ਹੈ। ਫ਼ਸਲ ਪੱਕਣ ਦੇ ਸਮੇਂ ਉਦੋਂ ਸਿੰਚਾਈ ਕਰੋ ਜਦੋਂ ਜ਼ਰੂਰਤ ਹੋਵੇ। ਜ਼ਰੂਰਤ ਤੋਂ ਜ਼ਿਆਦਾ ਪਾਣੀ ਨਹੀਂ ਲਗਾਉਣਾ ਚਾਹੀਦਾ। ਸਿੰਚਾਈ ਸਮੇਂ ਖਰਬੂਜ਼ੇ ਦੇ ਫਲ ਤੇ ਪਾਣੀ ਨਹੀਂ ਪੈਣਾ ਚਾਹੀਦਾ। ਭਾਰੀਆਂ ਮਿੱਟੀਆਂ ਵਿਚ ਜ਼ਿਆਦਾ ਸਿੰਚਾਈ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਪੌਦੇ ਨੂੰ ਲੋੜ ਤੋਂ ਜ਼ਿਆਦਾ ਵਧਾ ਦਿੰਦਾ ਹੈ। ਜ਼ਿਆਦਾ ਮਿਠਾਸ ਲਈ ਕਟਾਈ ਤੋਂ 3-6 ਦਿਨ ਪਹਿਲਾਂ ਸਿੰਚਾਈ ਨਹੀਂ ਕਰਨੀ ਚਾਹੀਦੀ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement