ਖੁਸ਼ਕ ਇਲਾਕਿਆਂ ਦੇ ਕਿਸਾਨਾਂ ਲਈ ਲਾਹੇਵੰਦ ਹੋ ਸਕਦੀ ਹੈ ਬੇਰ ਦੀ ਖੇਤੀ
Published : Oct 1, 2022, 7:52 am IST
Updated : Oct 1, 2022, 9:04 am IST
SHARE ARTICLE
Indian jujube Cultivation
Indian jujube Cultivation

ਬੇਰ ਦੀ ਖੇਤੀ ਆਮ ਤੌਰ 'ਤੇ ਖੁਸ਼ਕ ਇਲਾਕਿਆਂ ਵਿਚ ਕੀਤੀ ਜਾਂਦੀ ਹੈ। ਬੇਰ ਵਿਚ ਕਾਫੀ ਮਾਤਰਾ ਵਿਚ ਪ੍ਰੋਟੀਨ, ਵਿਟਾਮਿਨ-ਸੀ ਅਤੇ ਪੌਸ਼ਟਿਕ ਖਣਿਜ਼ ਅਤੇ ਤੱਤ ਪਾਏ ਜਾਂਦੇ ਹਨ ...

 

ਬੇਰ ਦੀ ਖੇਤੀ ਆਮ ਤੌਰ 'ਤੇ ਖੁਸ਼ਕ ਇਲਾਕਿਆਂ ਵਿਚ ਕੀਤੀ ਜਾਂਦੀ ਹੈ। ਬੇਰ ਵਿਚ ਪ੍ਰੋਟੀਨ, ਵਿਟਾਮਿਨ-ਸੀ ਅਤੇ ਪੌਸ਼ਟਿਕ ਖਣਿਜ਼ ਅਤੇ ਤੱਤ ਕਾਫੀ ਮਾਤਰਾ ਵਿਚ ਪਾਏ ਜਾਂਦੇ ਹਨ।  ਇਸ ਦੀ ਖੇਤੀ ਮੁੱਖ ਤੌਰ 'ਤੇ ਮੱਧ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਆਦਿ ਰਾਜਾਂ ਵਿਚ ਕੀਤੀ ਜਾਂਦੀ ਹੈ। ਪੰਜਾਬ ਰਾਜ ਵਿਚ ਕਿਨੂੰ, ਅੰਬ ਅਤੇ ਅਮਰੂਦ ਆਦਿ ਤੋਂ ਬਾਅਦ ਉਗਾਈ ਜਾਣ ਵਾਲੀ ਫਲਾਂ ਦੀ ਮੁੱਖ ਫ਼ਸਲ ਬੇਰ ਹੀ ਹੈ।

ਇਸ ਨੂੰ ਜ਼ਿਆਦਾ ਅਤੇ ਘੱਟ ਡੂੰਘਾਈ ਵਾਲੀ ਮਿੱਟੀ ਤੋਂ ਇਲਾਵਾ ਰੇਤਲੀ ਅਤੇ ਚੀਕਣੀ ਮਿੱਟੀ ਵਿਚ ਵੀ ਉਗਾਇਆ ਜਾ ਸਕਦਾ ਹੈ। ਇਸ ਦੀ ਖੇਤੀ ਬੰਜਰ ਅਤੇ ਬਰਾਨੀ ਇਲਾਕਿਆਂ ਵਿਚ ਕੀਤੀ ਜਾ ਸਕਦੀ ਹੈ। ਇਸ ਦੀ ਖੇਤੀ ਲੂਣੀ, ਖਾਰੀ ਅਤੇ ਦਲਦਲੀ ਮਿੱਟੀ 'ਤੇ ਕੀਤੀ ਜਾ ਸਕਦੀ ਹੈ। ਇਸ ਦੀ ਚੰਗੀ ਪੈਦਾਵਾਰ ਲਈ ਪਾਣੀ ਨੂੰ ਸੋਖਣ ਦੇ ਸਮਰੱਥ ਰੇਤਲੀ ਮਿੱਟੀ, ਜਿਸ ਵਿਚ ਪਾਣੀ ਦੇ ਨਿਕਾਸ ਦਾ ਢੁਕਵਾ ਪ੍ਰਬੰਧ ਹੋਵੇ, ਠੀਕ ਰਹਿੰਦੀ ਹੈ। ਬੇਰ ਦੇ ਬੀਜਾਂ ਨੂੰ 17-18 % ਨਮਕ ਦੇ ਘੋਲ ਵਿਚ 24 ਘੰਟਿਆਂ ਲਈ ਭਿਉ ਕੇ ਰੱਖੋ ਫਿਰ ਅਪ੍ਰੈਲ ਦੇ ਮਹੀਨੇ ਨਰਸਰੀ ਵਿਚ ਬਿਜਾਈ ਕਰੋ।

3 ਤੋਂ 4 ਹਫਤੇ ਬਾਅਦ ਬੀਜ ਪੁੰਗਰਣਾ ਸ਼ੁਰੂ ਹੋ ਜਾਂਦਾ ਹੈ ਅਤੇ ਪੌਦਾ ਅਗਸਤ ਮਹੀਨੇ ਵਿਚ ਕਲਮ ਲਗਾਉਣ ਲਈ ਤਿਆਰ ਹੋ ਜਾਂਦਾ ਹੈ। ਟੀ ਦੇ ਆਕਾਰ ਵਿਚ ਕੱਟ ਕੇ ਜੂਨ- ਸਤੰਬਰ ਮਹੀਨੇ ਵਿਚ ਇਸ ਨੂੰ ਲਗਾਉਣਾ ਚਾਹੀਦਾ ਹੈ। ਪੌਦੇ ਲਗਾਉਣ ਤੋਂ ਪਹਿਲਾਂ 60 x 60 x 60 ਸੈ:ਮੀ: ਦੇ ਟੋਏ ਪੁੱਟੋ ਅਤੇ 15 ਦਿਨਾਂ ਲਈ ਧੁੱਪ ਵਿਚ ਖੁੱਲੇ ਛੱਡ ਦਿਉ। ਇਸ ਤੋਂ ਬਾਅਦ ਇਹਨਾਂ ਟੋਇਆਂ ਨੂੰ ਮਿੱਟੀ ਅਤੇ ਗੋਹੇ ਨਾਲ ਭਰ ਦਿਉ। ਇਸ ਤੋਂ ਬਾਅਦ ਪੌਦੇ ਨੂੰ ਇਹਨਾਂ ਟੋਇਆਂ ਵਿਚ ਲਗਾ ਦਿਉ। ਧਿਆਨ ਰੱਖੋ ਕਿ ਨਰਸਰੀ ਦੇ ਵਿਚ ਇਕ ਤਣੇ ਵਾਲਾ ਪੌਦਾ ਹੋਵੇ। ਖੇਤ ਵਿਚ ਰੋਪਣ ਵੇਲੇ ਪੌਦੇ ਦਾ ਉੱਪਰਲਾ ਸਿਰਾ ਸਾਫ ਹੋਵੇ ਅਤੇ 30-45 ਸੈ:ਮੀ: ਲੰਮੀਆਂ 4-5 ਮਜ਼ਬੂਤ ਟਾਹਣੀਆਂ ਹੋਣ।

ਪੌਦੇ ਦੀਆਂ ਟਾਹਣੀਆਂ ਦੀ ਕਟਾਈ ਕਰੋ ਤਾਂ ਜੋ ਟਾਹਣੀਆਂ ਧਰਤੀ ਤੇ ਨਾਂ ਫੈਲ ਸਕਣ। ਪੌਦੇ ਦੀਆਂ ਸੁੱਕੀਆਂ, ਟੁੱਟੀਆਂ ਹੋਈਆਂ ਅਤੇ ਬਿਮਾਰੀ ਵਾਲੀਆਂ ਟਾਹਣੀਆਂ ਨੂੰ ਕੱਟ ਦਿਉ। ਮਈ ਦੇ ਦੂਜੇ ਪੰਦਰਵਾੜੇ ਵਿਚ ਪੌਦੇ ਦੀ ਛਟਾਈ ਕਰੋ ਜਦੋਂ ਕਿ ਪੌਦਾ ਨਾ ਵੱਧ ਰਿਹਾ ਹੋਵੇ। ਅਗਸਤ ਮਹੀਨੇ ਦੇ ਪਹਿਲੇ ਪੰਦਰਵਾੜੇ ਦੀ ਸ਼ੁਰੂਆਤ ਮੌਕੇ 1.2 ਕਿਲੋਗ੍ਰਾਮ ਡਿਊਰੋਨ ਨਦੀਨਾਸ਼ਕ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨਾ ਚਾਹੀਦਾ ਹੈ।

ਆਮ ਤੌਰ ਤੇ ਲਗਾਏ ਪੌਦਿਆਂ ਨੂੰ ਜਲਦੀ ਸਿੰਚਾਈ ਦੀ ਜਰੂਰਤ ਨਹੀ ਹੁੰਦੀ ਜਦੋਂ ਪੌਦਾ ਸ਼ੁਰੂਆਤੀ ਸਮੇਂ ਵਿਚ ਹੁੰਦਾ ਹੈ ਤਾਂ ਇਸ ਨੂੰ ਜਿਆਦਾ ਪਾਣੀ ਦੀ ਜ਼ਰੂਰਤ ਨਹੀ ਹੁੰਦੀ। ਫਲ ਬਣਨ ਦੇ ਸਮੇਂ ਪਾਣੀ ਦੀ ਜਰੂਰਤ ਹੁੰਦੀ ਹੈ। ਇਸ ਪੜਾਅ ਵੇਲੇ ਤਿੰਨ ਤੋਂ ਚਾਰ ਹਫਤਿਆਂ ਦੇ ਫਾਸਲੇ ਤੇ ਮੌਸਮ ਦੇ ਹਿਸਾਬ ਨਾਲ ਪਾਣੀ ਦਿੰਦੇ ਰਹੋ। ਮਾਰਚ ਦੇ ਦੂਜੇ ਪੰਦਰਵਾੜੇ ਵਿਚ ਸਿੰਚਾਈ ਬੰਦ ਕਰ ਦਿਉ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement