Mohali News : DAP ਦੇ ਬਦਲ ਵੱਜੋਂ NPK ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

By : BALJINDERK

Published : Nov 1, 2024, 2:12 pm IST
Updated : Nov 1, 2024, 2:12 pm IST
SHARE ARTICLE
ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Mohali News : ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਡੀ ਏ ਪੀ ਦੇ ਬਦਲਵੇਂ ਸਰੋਤਾਂ ਨੂੰ ਵਰਤਣ ਦੀ ਅਪੀਲ

Mohali News : ਖਰੜ ਦੇ ਅਗਾਂਹਵਧੂ ਨੌਜਵਾਨ ਕਿਸਾਨ ਸ਼ਮਨਪ੍ਰੀਤ ਸਿੰਘ ਜੋ ਕਿ ਡੀ ਏ ਪੀ ਦੇ ਬਦਲ ਵਜੋਂ ਐਨ ਪੀ ਕੇ ਵਰਤਦੇ ਹਨ,  ਦਾ ਕਹਿਣਾ ਹੈ ਕਿ ਫਾਸਫੋਰਸ ਤੱਤ ਦੀ ਪੂਰਤੀ ਲਈ ਸਾਨੂੰ ਕੇਵਲ ਡੀ ਏ ਪੀ ਦੀ ਵਰਤੋਂ ਕਰਨ ਦੀ ਜਾਂ ਨਿਰਭਰ ਰਹਿਣ ਦੀ ਲੋੜ ਨਹੀਂ। ਉਸ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਸ ਵੱਲੋਂ ਡੀ ਏ ਪੀ ਦੀ ਬਹੁਤ ਸੀਮਤ ਵਰਤੋਂ ਕੀਤੀ ਗਈ ਸੀ ਅਤੇ ਉਸਦੇ ਮੁਕਾਬਲੇ ਐਨ ਪੀ ਕੇ 12:32:16 ਦੀ ਵਰਤੋਂ ਕਣਕ ਵਾਸਤੇ ਕੀਤੀ ਗਈ ਸੀ, ਜਿਸ ਦਾ ਨਤੀਜਾ ਬਹੁਤ ਵਧੀਆ ਰਿਹਾ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਨ੍ਹਾਂ ਵੱਲੋਂ ਡੀ ਏ ਪੀ 'ਤੇ ਨਿਰਭਰਤਾ ਘਟਾ ਕੇ ਟਰਿਪਲ ਸੁਪਰਫਾਸਫੇਟ ਦੀ ਵਰਤੋਂ 'ਤੇ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਫਾਸਫੋਰਸ ਦੀ ਪੂਰਤੀ ਲਈ ਕੇਵਲ ਡੀ ਏ ਪੀ 'ਤੇ ਹੀ ਨਿਰਭਰਤਾ ਨਾ ਰਹੇ।

ਧੜਾਕ ਕਲਾਂ ਦੇ ਸ਼ਮਨਪ੍ਰੀਤ ਸਿੰਘ ਜੋ ਕਿ ਕਣਕ ਦੇ ਨਾਲ-ਨਾਲ ਗੰਨੇ ਅਤੇ ਆਲੂ ਦੀ ਕਾਸ਼ਤ ਵੀ ਕਰਦੇ ਹਨ, ਦਾ ਕਹਿਣਾ ਹੈ ਕਿ ਡੀ ਏ ਪੀ ਚੋਂ ਫਾਸਫੋਰਸ ਦੀ ਪੂਰਤੀ ਨੂੰ ਅਸੀਂ ਆਪਣੀ ਨਿਰਭਰਤਾ ਦਾ ਸਾਧਨ ਬਣਾ ਲਿਆ ਹੈ ਅਤੇ ਅਸੀਂ ਬਦਲਵੇ ਸਰੋਤਾਂ ਦੀ ਵਰਤੋਂ ਕੇਵਲ ਇਸ ਕਰਕੇ ਨਹੀਂ ਕਰਦੇ ਕਿ ਸਾਡਾ ਝਾੜ ਘੱਟ ਜਾਵੇਗਾ, ਪਰੰਤੂ ਉਸ ਵੱਲੋਂ ਅਮਲੀ ਤੌਰ 'ਤੇ ਬਦਲਵੇਂ ਸਰੋਤ ਤੋਂ ਫਾਸਫੋਰਸ ਦੀ ਵਰਤੋਂ ਕੀਤੀ ਗਈ ਹੈ ਜਿਸ ਦੇ ਉਸਨੂੰ ਚੰਗੇ ਨਤੀਜੇ ਮਿਲੇ ਹਨ।

ਖਰੜ ਦੇ ਬਲਾਕ ਖੇਤੀਬਾੜੀ ਅਫ਼ਸਰ ਡਾ. ਸ਼ੁਭਕਰਨ ਸਿੰਘ ਧਾਲੀਵਾਲ, ਕਿਸਾਨ ਸ਼ਮਨਪ੍ਰੀਤ ਸਿੰਘ ਦੀ ਪ੍ਰੋੜਤਾ ਕਰਦੇ ਹੋਏ ਕਹਿੰਦੇ ਹਨ ਕਿ ਸ਼ਰਨਪ੍ਰੀਤ ਸਿੰਘ ਵੱਲੋਂ ਫਾਸਫੋਰਸ ਦੀ ਡੀ ਏ ਪੀ ਤੋਂ ਨਿਰਭਰਤਾ ਘਟਾ ਕੇ, ਹੋਰਨਾਂ ਫਾਸਫੋਰਸ ਸਰੋਤਾਂ ਤੋਂ ਪੂਰਤੀ ਕੀਤੀ ਗਈ ਹੈ, ਜਿਸ ਨਾਲ ਜਿੱਥੇ ਡੀ ਏ ਪੀ 'ਤੇ ਨਿਰਭਰਤਾ ਘਟੀ ਹੈ, ਉਥੇ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੋਰਸ ਸਰੋਤਾਂ 'ਤੇ ਵਿਸ਼ਵਾਸ ਬਣਿਆ ਹੈ।

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਐਨ ਪੀ ਕੇ 12:32:16 ਵਿੱਚ 32 ਫੀਸਦੀ ਫਾਸਫੋਰਸ ਤੱਤ ਤਾਂ ਹੁੰਦਾ ਹੀ ਹੈ, ਨਾਲ ਹੀ ਨਾਈਟ੍ਰੋਜਨ ਤੇ ਪੋਟਾਸ਼ ਵੀ ਮਿਲਦਾ ਹੈ ਜਦਕਿ ਇੱਕ ਹੋਰ ਬਦਲਵੇਂ ਸਰੋਤ ਟਰਿਪਲ ਸੁਪਰਫਾਸਫੇਟ ਵਿੱਚ 46 ਫੀਸਦੀ ਫਾਸਫੋਰਸ ਦੀ ਮਾਤਰਾ ਮੌਜੂਦ ਹੁੰਦੀ ਹੈ। ਉਨ੍ਹਾਂ ਕਿਹਾ ਕਿ  ਬਾਜ਼ਾਰ ਵਿੱਚ ਡੀ ਏ ਪੀ ਦੇ ਕਈ ਬਦਲ ਮੌਜੂਦ ਹਨ,  ਇਸ ਕਰਕੇ ਸਾਨੂੰ ਕੇਵਲ ਇੱਕ ਖਾਦ 'ਤੇ ਹੀ ਨਿਰਭਰ ਨਾ ਰਹਿ ਕੇ, ਹੋਰ ਬਦਲਵੇਂ ਸਰੋਤਾਂ ਤੋਂ ਵੀ ਫਾਸਫੋਰਸ ਦੀ ਪੂਰਤੀ ਕਰ ਲੈਣੀ ਚਾਹੀਦੀ ਹੈ।

(For more news apart from NPK and Triple Super Phosphate can also be used as an alternative to DAP - progressive farmer Shamanpreet Singh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement