ਖ਼ਬਰਾਂ |

ਤਾਜ਼ਾ |

ਪਰਾਲੀ ਤੋਂ ਪੈਲੇਟਸ ਤਿਆਰ ਕਰ ਕੇ ਵਾਤਾਵਰਨ ਸੰਭਾਲ 'ਚ ਯੋਗਦਾਨ ਪਾ ਰਿਹੈ ਬੂਟਾ ਸਿੰਘ
Published : Nov 1, 2026, 7:31 am IST
Updated : Nov 1, 2026, 7:31 am IST
SHARE ARTICLE
photo
photo

ਐਸਡੀਐਮ ਤਪਾ ਆਯੂਸ਼ ਗੋਇਲ ਵਲੋਂ ਪੈਲੇਟ ਯੂਨਿਟ ਦਾ ਦੌਰਾ

ਬਰਨਾਲਾ (ਰਾਮ ਸਿੰਘ ਧਨੌਲਾ): ਜ਼ਿਲ੍ਹਾ ਬਰਨਾਲਾ ’ਚ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੀ ਅਗਵਾਈ ਪਰਾਲੀ ਪ੍ਰਬੰਧਨ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਐਸਡੀਐਮ ਤਪਾ ਆਯੂਸ਼ ਗੋਇਲ ਆਈਏਐਸ ਵਲੋਂ ਪੱਖੋਂ ਕਲਾਂ ’ਚ ਪੈਲੇਟ ਯੂਨਿਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਖੁੱਡੀ ਕਲਾਂ ਦੇ ਕਿਸਾਨ ਬੂਟਾ ਸਿੰਘ ਵਲੋਂ ਅਪਣੇ ਚਚੇਰੇ ਭਰਾ ਪਰਵਿੰਦਰ ਸਿੰਘ ਨਾਲ ਮਿਲ ਕੇ ਪਿੰਡ ਪੱਖੋਂ ਕਲਾਂ ਵਿਖੇ ਚਲਾਇਆ ਜਾ ਰਿਹਾ ਪੈਲੇਟ ਯੂਨਿਟ ਪਰਾਲੀ ਪ੍ਰਬੰਧਨ ਦੀ ਇਕ ਪ੍ਰੇਰਨਾਦਾਇਕ ਮਿਸਾਲ ਹੈ। ਇਸ ਯੂਨਿਟ ’ਚ ਝੋਨੇ ਦੀ ਪਰਾਲੀ ਤੋਂ ਪੈਲੇਟਸ (ਟਿੱਕੀਆਂ) ਤਿਆਰ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਦੀ ਸਪਲਾਈ ਵੱਖ-ਵੱਖ ਪਾਵਰ ਪਲਾਂਟਾਂ ਤੇ ਹੋਰ ਸਬੰਧਤ ਥਾਵਾਂ ’ਤੇ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਯੂਨਿਟ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਪਰਾਲੀ ਦੀ ਵਰਤੋਂ ਕਰ ਕੇ ਵਾਤਾਵਰਨ ਪੱਖੀ ਕਾਰੋਬਾਰ ਸਥਾਪਤ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਯੂਨਿਟ ਦੇ ਮਾਲਕ ਬੂਟਾ ਸਿੰਘ (39 ਸਾਲ) ਵਾਸੀ ਖੁੱਡੀ ਕਲਾਂ ਨੇ ਦਸਿਆ ਕਿ ਉਨ੍ਹਾਂ ਨੇ ਇਸ ਕਾਰੋਬਾਰ ਦੀ ਸ਼ੁਰੂਆਤ ਪਿਛਲੇ ਸਾਲ ਅਪਣੇ ਚਚੇਰੇ ਭਰਾ ਪਰਵਿੰਦਰ ਸਿੰਘ ਨਾਲ ਮਿਲ ਕੇ ਕੀਤੀ ਸੀ। ਇਸ ਉਦੇਸ਼ ਲਈ ਉਨ੍ਹਾਂ ਨੇ 22 ਏਕੜ ਜ਼ਮੀਨ ਲੀਜ਼ ’ਤੇ ਲੈ ਕੇ ਪੈਲੇਟ ਯੂਨਿਟ ਸਥਾਪਤ ਕੀਤਾ, ਜਿਸ ’ਚੋਂ 12 ਏਕੜ ਜ਼ਮੀਨ ਪੰਚਾਇਤੀ ਹੈ। ਉਨ੍ਹਾਂ ਦਸਿਆ ਕਿ ਇਹ ਕਾਰੋਬਾਰ ਸ਼ੁਰੂ ਕਰਨ ਪਿੱਛੇ ਉਨ੍ਹਾਂ ਦਾ ਮੁੱਖ ਉਦੇਸ਼ ਪਰਾਲੀ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਤੇ ਇਸ ਰਾਹੀਂ ਆਮਦਨ ਦਾ ਇਕ ਟਿਕਾਊ ਸਾਧਨ ਵਿਕਸਿਤ ਕਰਨਾ ਸੀ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ’ਚ ਅੱਗ ਲਗਾਉਣ ਦੀ ਬਜਾਏ ਇਸ ਤੋਂ ਪੈਲੇਟਸ ਤਿਆਰ ਕਰਨਾ ਵਾਤਾਵਰਨ ਦੀ ਸੰਭਾਲ ਵੱਲ ਇਕ ਅਹਿਮ ਕਦਮ ਹੈ। ਇਸ ਨਾਲ ਜਿੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਸੰਭਵ ਹੁੰਦੀ ਹੈ, ਉਥੇ ਹੀ ਇਸ ਨੂੰ ਇਕ ਲਾਭਦਾਇਕ ਉਤਪਾਦ ’ਚ ਬਦਲਿਆ ਜਾ ਸਕਦਾ ਹੈ। ਬੂਟਾ ਸਿੰਘ ਨੇ ਦਸਿਆ ਕਿ ਉਨ੍ਹਾਂ ਦੇ ਪੈਲੇਟ ਯੂਨਿਟ ’ਚ ਬੇਲਰ ਮਾਲਕਾਂ ਰਾਹੀਂ ਇਕੱਠੀ ਕੀਤੀ ਪਰਾਲੀ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਅਨੁਸਾਰ, ਇਸ ਯੂਨਿਟ ਲਈ ਹਰ ਸਾਲ ਕਰੀਬ ਢਾਈ ਲੱਖ ਕੁਇੰਟਲ ਪਰਾਲੀ ਖ਼ਰੀਦਦੇ ਹਨ। ਉਨ੍ਹਾਂ ਦਸਿਆ ਕਿ ਤਿਆਰ ਕੀਤੇ ਗਏ ਪੈਲੇਟਸ ਵੱਖ-ਵੱਖ ਥਰਮਲ ਪਾਵਰ ਪਲਾਂਟਾਂ ਤੋਂ ਇਲਾਵਾ ਹੋਰ ਸਬੰਧਤ ਇਕਾਈਆਂ ਨੂੰ ਵੀ ਸਪਲਾਈ ਕੀਤੇ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਇਕ ਕਾਰੋਬਾਰੀ ਮੌਕੇ ਵਜੋਂ ਅਪਨਾਉਣ ਨਾਲ ਕਿਸਾਨਾਂ ਤੇ ਬੇਲਰ ਮਾਲਕਾਂ ਨੂੰ ਵੀ ਪਰਾਲੀ ਦੀ ਸੁਚੱਜੀ ਵਰਤੋਂ ਲਈ ਉਤਸ਼ਾਹ ਮਿਲਦਾ ਹੈ। ਇਸ ਤਰ੍ਹਾਂ ਖੇਤੀਬਾੜੀ ਦੀ ਰਹਿੰਦ-ਖੂੰਹਦ ਨੂੰ ਬੇਕਾਰ ਸਮਝਣ ਦੀ ਬਜਾਏ ਇਸ ਨੂੰ ਉਪਯੋਗੀ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ। ਇਸ ਮੌਕੇ ਐਸਡੀਐਮ ਤਪਾ ਆਯੂਸ਼ ਗੋਇਲ ਨੇ ਕਿਸਾਨ ਬੂਟਾ ਸਿੰਘ ਤੇ ਪਰਵਿੰਦਰ ਸਿੰਘ ਵਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਅਜਿਹੇ ਯਤਨ ਵਾਤਾਵਰਨ ਦੀ ਸੰਭਾਲ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵਰਤੋਂ ਦੇ ਬਦਲਵੇਂ ਤਰੀਕੇ ਅਪਨਾਉਣੇ ਚਾਹੀਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਦੇ ਆਧੁਨਿਕ ਤੇ ਵਾਤਾਵਰਨ ਪੱਖੀ ਤਰੀਕਿਆਂ ਨੂੰ ਅਪਣਾ ਕੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ’ਚ ਆਪਣਾ ਯੋਗਦਾਨ ਪਾਉਣ।
ਫੋਟੋ31ਬੀਐਨਐਲ7
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | 16 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

16 Nov 2026 1:45 PM

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM
Advertisement