
ਝੋਨੇ ਦੇ ਸੀਜ਼ਨ ਸਬੰਧੀ ਕੀਤਾ ਜਾਵੇਗਾ ਵਿਚਾਰ ਵਟਾਂਦਰਾ
ਮੰਗਲਵਾਰ ਦੁਪਹਿਰ 1 ਵਜੇ ਪੰਜਾਬ ਭਵਨ ਵਿਖੇ ਹੋਵੇਗੀ ਮੀਟਿੰਗ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੀਆਂ 23 ਜਥੇਬੰਦੀਆਂ ਦੇ ਆਗੂ 10 ਮਈ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ETO ਨਾਲ ਮੁਲਾਕਾਤ ਕਰਨਗੇ।
Harbhajan Singh ETO
ਇਹ ਮੁਲਣੀ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ।
letter
ਇਸ ਸਬੰਧੀ ਪੰਜਾਬ ਪਾਵਰਕਾਮ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ 23 ਜਥੇਬੰਦੀਆਂ ਦੇ ਆਗੂਆਂ ਦੀ ਬਿਜਲੀ ਮੰਤਰੀ ਪੰਜਾਬ ਨਾਲ 10 ਮਈ ਦੁਪਹਿਰ 1:00 ਵਜੇ ਮੀਟਿਗਾਂ ਨਿਰਧਾਰਿਤ ਕੀਤੀ ਗਈ ਹੈ ਦੱਸ ਦੇਈਏ ਕਿ ਇਹ ਮੀਟਿੰਗ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਹੋਵੇਗੀ।