ਝੋਨੇ ਨੇ ਕਢਾਇਆ ਕਿਸਾਨਾਂ ਦੇ ਨਾਸੀ ਧੂੰਆਂ, ਜੇ ਕੁਝ ਦਿਨ ਹੋਰ ਮੀਂਹ ਨਾ ਪਿਆ ਤਾਂ...
Published : Jul 2, 2019, 3:52 pm IST
Updated : Jul 2, 2019, 3:52 pm IST
SHARE ARTICLE
Farmer
Farmer

ਪੰਜਾਬ ਵਿੱਚ ਮੀਂਹ ਨਾ ਪੈਣ ਕਰਕੇ ਕਿਸਾਨਾਂ ਨੂੰ ਝੋਨੇ ਵਿੱਚ ਪਾਣੀ ਖੜ੍ਹਾਉਣਾ ਮੁਸ਼ਕਿਲ ਹੋਇਆ ਪਿਆ ਹੈ...

ਚੰਡੀਗੜ੍ਹ: ਪੰਜਾਬ ਵਿੱਚ ਮੀਂਹ ਨਾ ਪੈਣ ਕਰਕੇ ਕਿਸਾਨਾਂ ਨੂੰ ਝੋਨੇ ਵਿੱਚ ਪਾਣੀ ਖੜ੍ਹਾਉਣਾ ਮੁਸ਼ਕਿਲ ਹੋਇਆ ਪਿਆ ਹੈ। ਅੱਤ ਦੀ ਗਰਮੀ ਵਿੱਚ ਮੋਟਰਾਂ ਲਈ ਦਿੱਤੀ ਜਾਂਦੀ ਬਿਜਲੀ ਸਪਲਾਈ ਵੀ ਕੁਝ ਨਹੀਂ ਕਰ ਰਹੀ, ਹੁਣ ਮੀਂਹ ਨਾ ਪੈਣ ਕਾਰਨ ਸਾਉਣੀ ਦੀਆਂ ਫ਼ਸਲਾਂ ਨੂੰ ਕਾਇਮ ਰੱਖਣ ਲਈ ਟਿਊਬਵੈੱਲ ਚਲਾਏ ਜਾਣ ਲੱਗੇ ਹਨ। ਜਿਸ ਕਰਕੇ ਕਿਸਾਨਾਂ ਨੂੰ ਟਿਊਬਵੈੱਲਾਂ ’ਤੇ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਝੋਨੇ ਨੂੰ ਪਾਣੀ ਲਾਉਣਾ ਪੈ ਰਿਹਾ ਹੈ।

Paddy Paddy

ਪਿੰਡ ਤਿਉਣਾ ਦੇ ਕਿਸਾਨ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਅੱਠ ਏਕੜ ਝੋਨੇ ਲਈ ਰਕਬਾ ਹੈ। ਮੀਂਹ ਨਾ ਪੈਣ ਕਾਰਨ ਝੋਨੇ ’ਚ ਪਾਣੀ ਖੜ੍ਹਾਉਣਾ ਮੁਸ਼ਕਿਲ ਹੋਇਆ ਪਿਆ ਹੈ। ਕਈ ਥਾਵਾਂ ’ਤੇ ਜਨਰੇਟਰਾਂ ਨਾਲ ਟਿਊਬਵੈੱਲ ਚਲਾਏ ਜਾ ਰਹੇ ਹਨ। ਪਾਵਰ ਕਾਰਪੋਰੇਸ਼ਨ ਵੱਲੋਂ ਅੱਠ ਘੰਟੇ ਸਪਲਾਈ ਦੇਣ ਦੇ ਬਾਵਜੂਦ ਕਿਸਾਨਾਂ ਦਾ ਘਰ ਪੂਰਾ ਨਹੀਂ ਹੋ ਰਿਹਾ ਤੇ ਝੋਨੇ ਦੇ ਖੇਤਾਂ ਵਿੱਚ ਪਾਣੀ ਖੜ੍ਹਾਉਣਾ ਮੁਸ਼ਕਲ ਹੋ ਗਿਆ ਹੈ। ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਲਈ ਮਹਿੰਗੇ ਭਾਅ ਦਾ ਡੀਜ਼ਲ ਬਾਲਣਾ ਮਜਬੂਰੀ ਬਣ ਗਈ ਹੈ।

Kissan Kissan

ਉਨ੍ਹਾਂ ਦੱਸਿਆ ਕਿ ਮੀਂਹ ਨਾ ਪੈਣ ਕਾਰਨ ਝੋਨੇ ’ਚ ਪਾਣੀ ਨਹੀਂ ਖੜ੍ਹ ਰਿਹਾ ਜਿਸ ਕਾਰਨ ਹਰ ਰੋਜ਼ ਪਾਣੀ ਲਾਉਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪਾਣੀ ਪੂਰਾ ਨਾ ਆਉਣ ਕਾਰਨ ਝੋਨੇ ਦੇ ਖੇਤਾਂ ’ਚ ਤਰੇੜਾਂ ਪੈ ਗਈਆਂ ਹਨ ਤੇ ਕੱਖ ਵੀ ਪੁੰਗਰ ਆਏ ਹਨ। ਜੇ ਕੁਝ ਦਿਨਾਂ ਵਿੱਚ ਮੀਂਹ ਨਾ ਪਿਆ ਤਾਂ ਕਿਸਾਨਾਂ ਦਾ ਦਿਵਾਲਾ ਨਿੱਕਲ ਜਾਵੇਗਾ, ‘ਤਾ ਫ਼ਸਲਾਂ ਦਾ ਨੁਕਸਾਨ ਵੀ ਹੋਵੇਗਾ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement