
ਪੰਜਾਬ ਵਿੱਚ 1 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10390158 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ...
ਚੰਡੀਗੜ੍ਹ (ਸ.ਸ.ਸ) : ਪੰਜਾਬ ਵਿੱਚ 1 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10390158 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 10316018 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 74140 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
Paddy
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 3531979 ਟਨ, ਮਾਰਕਫੈੱਡ ਵੱਲੋਂ 2388079 ਟਨ ਅਤੇ ਪਨਸਪ ਵੱਲੋਂ 2122613 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1018800 ਟਨ ਅਤੇ 1076876 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 177671 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।