ਸੂਬੇ ਵਿਚ 170.16 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Dec 2, 2018, 6:58 pm IST
Updated : Dec 2, 2018, 6:58 pm IST
SHARE ARTICLE
 Paddy procurement of 170.16 lakh metric tonnes in the state
Paddy procurement of 170.16 lakh metric tonnes in the state

ਪੰਜਾਬ ਵਿਚ 1ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 170.16 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ...

ਚੰਡੀਗੜ੍ਹ (ਸਸਸ) : ਪੰਜਾਬ ਵਿਚ 1ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 170.16 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿਚੋਂ 168.92 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 124272 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 5915608.75 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 3886848.66 ਟਨ ਅਤੇ ਪਨਸਪ ਵਲੋਂ 3525991 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 1564644 ਮੀਟ੍ਰਿਕ ਟਨ ਅਤੇ 1748018.7 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 251281 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement