ਹੁਣ ਕਿਸਾਨਾਂ ਤੋਂ ਮਹਿਜ਼ ਇੱਕ ਫੋਨ ਕਾਲ ਦੂਰ ਹੋਣਗੇ ਬਾਗ਼ਬਾਨੀ ਮਾਹਿਰ
Published : Dec 2, 2022, 7:14 pm IST
Updated : Dec 2, 2022, 7:14 pm IST
SHARE ARTICLE
Fauja Singh Sarari directs to publish contact numbers list of all Block Officers of Horticulture dept
Fauja Singh Sarari directs to publish contact numbers list of all Block Officers of Horticulture dept

ਫੌਜਾ ਸਿੰਘ ਸਰਾਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਸਮੂਹ ਬਲਾਕ ਅਫ਼ਸਰਾਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਤਾਂ ਜੋ ਕਿਸਾਨ ਲੋੜ ਪੈਣ ’ਤੇ ਲੈ ਸਕਣ ਸਲਾਹ

 

ਚੰਡੀਗੜ੍ਹ: ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸ਼ੁੱਕਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ 'ਤੇ ਕਿਸਾਨ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰ ਸਕਣ।

ਬਾਗ਼ਬਾਨੀ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਫੌਜਾ ਸਿੰਘ ਸਰਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਰੇਸ਼ਮ ਦੀ ਖੇਤੀ ਬਾਰੇ ਲੋੜੀਂਦੀ ਤਕਨੀਕੀ ਜਾਣਕਾਰੀ ਅਤੇ ਸਹਿਯੋਗ ਦੇਣ ਤਾਂ ਜੋ ਕਿਸਾਨਾਂ ਨੂੰ ਰੇਸ਼ਮ ਦੇ ਕੀੜਿਆਂ ਦੇ ਉਤਪਾਦਨ ਅਤੇ ਪਾਲਣ ਪੋਸ਼ਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਬਾਗ਼ਬਾਨੀ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਵੀ ਕਿਹਾ।

ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਦੱਸਿਆ ਕਿ ਤਕਰੀਬਨ 2900 ਏਕੜ ਤੋਂ ਵੱਧ ਰਕਬੇ ਨੂੰ ਨਵੇਂ ਬਾਗ਼ਾਂ ਹੇਠ ਲਿਆਂਦਾ ਗਿਆ ਹੈ ਅਤੇ ਹੋਰ ਰਕਬੇ ਨੂੰ ਬਾਗ਼ਾਂ ਅਧੀਨ ਲਿਆਉਣ ਵੀ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ 11000 ਮਧੂ ਮੱਖੀ ਦੇ ਡੱਬੇ ਖਰੀਦਣ ਦੇ ਨਾਲ-ਨਾਲ ਸੀਮਾਂਤ, ਪਾਣੀ ਦੀ ਘਾਟ ਵਾਲੇ ਖੇਤਰਾਂ ਵਿੱਚ ਛੋਟੇ ਪਲਾਟਾਂ, ਜਿੱਥੇ ਰਿਵਾਇਤੀ ਖੇਤੀ ਲਾਹੇਵੰਦ ਨਹੀਂ ਹੈ , ’ਤੇ ਵੱਧ ਲਾਭ ਵਾਲੀਆਂ ਫ਼ਸਲਾਂ ਦੀ ਕਾਸ਼ਤ ਲਈ ਲਗਭਗ 90 ਸੁਰੱਖਿਅਤ ਢਾਂਚੇ ਵਿਕਸਿਤ ਕਰਨ ਲਈ ਵਰਕ ਆਰਡਰ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਐਮ.ਆਈ.ਡੀ.ਐਚ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਸਟ ਹਾਰਵੈਸਟ ਮੈਨੇਜਮੈਂਟ ਤਹਿਤ ਕੋਲਡ ਸਟੋਰ, ਕੋਲਡ ਸਟੋਰ ’ਤੇ ਸੋਲਰ ਪੈਨਲ ਅਤੇ ਰਾਈਪਨਿੰਗ ਚੈਂਬਰ ਦੇ 100 ਯੂਨਿਟ ਬਣਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ 408 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਤਹਿਤ ਲਗਭਗ 2000 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement