ਸੂਬੇ ਵਿੱਚ 170.17 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 
Published : Dec 3, 2018, 5:57 pm IST
Updated : Dec 3, 2018, 5:57 pm IST
SHARE ARTICLE
Paddy
Paddy

ਪੰਜਾਬ ਵਿੱਚ 2 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.17 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ....

ਚੰਡੀਗੜ (ਸ.ਸ.ਸ) : ਪੰਜਾਬ ਵਿੱਚ 2 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.17 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.93 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 124379 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 168.83 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।

PaddyPaddy

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5915996.75 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3886848.66 ਟਨ ਅਤੇ ਪਨਸਪ ਵੱਲੋਂ 3525991 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1564644 ਮੀਟ੍ਰਿਕ ਟਨ ਅਤੇ 1748018.7 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 251281 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement