ਪੰਜਾਬ ਸਰਕਾਰ ਨੇ ਖੇਤੀਬਾੜੀ ਮਸਲੇ ਵਿਚਾਰਨ ਲਈ ਬਣਾਈ ਕਮੇਟੀ

ਸਪੋਕਸਮੈਨ ਸਮਾਚਾਰ ਸੇਵਾ
Published Jan 4, 2019, 8:21 pm IST
Updated Jan 4, 2019, 8:21 pm IST
ਪੰਜਾਬ ਸਰਕਾਰ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਨਾਲ ਖੇਤੀਬਾੜੀ ਮਸਲਿਆਂ ਉਤੇ ਵਿਚਾਰ ਕਰਨ ਲਈ ਸੀਨੀਅਰ...
Punjab Government
 Punjab Government

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਨਾਲ ਖੇਤੀਬਾੜੀ ਮਸਲਿਆਂ ਉਤੇ ਵਿਚਾਰ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਅਪਣੀਆਂ ਸਿਫ਼ਾਰਸ਼ਾਂ ਸੂਬਾ ਸਰਕਾਰ ਨੂੰ ਸੌਂਪੇਗੀ। ਹੋਰ ਵੇਰਵੇ ਦਿੰਦਿਆਂ ਮੁੱਖ ਸਕੱਤਰ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਵਧੀਕ ਮੁੱਖ ਸਕੱਤਰ, ਵਿਕਾਸ ਇਸ ਕਮੇਟੀ ਦੇ ਚੇਅਰਪਰਸਨ ਹੋਣਗੇ। ਉਨ੍ਹਾਂ ਕਿਹਾ ਕਿ ਵਧੀਕ ਮੁੱਖ ਸਕੱਤਰ, ਮਾਲ ਜਾਂ ਉਨ੍ਹਾਂ ਦਾ ਨੁਮਾਇੰਦਾ, ਪ੍ਰਮੁੱਖ ਸਕੱਤਰ ਵਿੱਤ (ਡਾਇਰੈਕਟਰ ਇੰਸਟੀਟਿਊਸ਼ਨਲ ਤੇ ਫਾਈਨਾਂਸ ਐਂਡ ਬੈਂਕਿੰਗ),

ਸਕੱਤਰ ਖੇਤੀਬਾੜੀ, ਰਜਿਸਟਰਾਰ, ਸਹਿਕਾਰੀ ਸੁਸਾਇਟੀਆਂ, ਵਧੀਕ ਮੁੱਖ ਸਕੱਤਰ ਗ੍ਰਹਿ ਜਾਂ ਉਨ੍ਹਾਂ ਦਾ ਨੁਮਾਇੰਦਾ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਜਾਂ ਉਨ੍ਹਾਂ ਦਾ ਨੁਮਾਇੰਦਾ ਕਮੇਟੀ ਦਾ ਮੈਂਬਰ ਹੋਵੇਗਾ। ਬੁਲਾਰੇ ਨੇ ਕਿਹਾ ਕਿ ਇਸ ਸਬੰਧੀ ਹੁਕਮ ਮੁੱਖ ਸਕੱਤਰ, ਪੰਜਾਬ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕਮੇਟੀ ਅਪਣੀਆਂ ਸਿਫ਼ਾਰਸ਼ਾਂ ਛੇਤੀ ਦਾਖ਼ਲ ਕਰੇਗੀ।

Advertisement

Advertisement

 

Advertisement
Advertisement