 
          	ਟਿੱਡੀਆਂ ਦੇ ਹਮਲੇ ਨਾਲ ਭਾਰਤ ਅਤੇ ਪਾਕਿਸਤਾਨ ਦੇ ਸੂਬੇ ਪਰੇਸ਼ਾਨ ਹਨ।
ਨਵੀਂ ਦਿੱਲੀ: ਟਿੱਡੀਆਂ ਦੇ ਹਮਲੇ ਨਾਲ ਭਾਰਤ ਅਤੇ ਪਾਕਿਸਤਾਨ ਦੇ ਸੂਬੇ ਪਰੇਸ਼ਾਨ ਹਨ। ਪਾਕਿਸਤਾਨ ਤੋਂ ਭਾਰਤ ਵਿਚ ਦਾਖਲ ਹੋਈਆਂ ਟਿੱਡੀਆਂ ਨੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿਚ ਫਸਲਾਂ ਨੂੰ ਅਪਣਾ ਨਿਸ਼ਾਨਾ ਬਣਾਇਆ ਹੈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ।
 Photo
Photo
ਪਾਕਿਸਤਾਨ ਨੇ ਟਿੱਡੀਆਂ ਦੇ ਹਮਲੇ ਤੋਂ ਬਚਣ ਲਈ ਇਕ ਤਰੀਕਾ ਲੱਭਿਆ ਹੈ। ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਟਿੱਡੀਆਂ ਨੂੰ ਫੜ੍ਹ ਕੇ ਉਹਨਾਂ ਨੂੰ ਸੌਂਪਣ, ਜਿਸ ਦੀ ਵਰਤੋਂ ਮੁਰਗੀਆਂ ਦੇ ਦਾਣਿਆਂ ਦੇ ਰੂਪ ਵਿਚ ਕੀਤੀ ਜਾਵੇਗੀ। ਇਸ ਨਾਲ ਕਿਸਾਨਾਂ ਨੂੰ ਭਾਰੀ ਆਮਦਨ ਵੀ ਹੋ ਸਕੇਗੀ।
 Photo
Photo
ਇਕ ਮੀਡੀਆ ਰਿਪੋਰਟ ਅਨੁਸਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਪਣੀ ਇਸ ਪਾਇਲਟ ਯੋਜਨਾ ਨੂੰ ਦੇਸ਼ ਭਰ ਵਿਚ ਫੈਲਾਉਣਾ ਚਾਹੁੰਦੇ ਹਨ। ਟਿੱਡੀਆਂ ਨੂੰ ਫੜਨ ਦੇ ਬਦਲੇ ਕਿਸਾਨਾਂ ਨੂੰ ਸਰਕਾਰ ਪੈਸੇ ਦੇਵੇਗੀ, ਇਸ ਨਾਲ ਗਰੀਬ ਕਿਸਾਨਾਂ ਨੂੰ ਫਾਇਦਾ ਹੋਵੇਗਾ।
 Imran khan
Imran khan
ਇਹਨਾਂ ਟਿੱਡੀਆਂ ਨਾਲ ਪੋਲਟਰੀ ਫਾਰਮ ਲਈ ਪ੍ਰੋਟੀਨ ਭਰਪੂਰ ਚਾਰਾ ਬਣਾਇਆ ਜਾਵੇਗਾ। ਇਸ ਯੋਜਨਾ ਨੂੰ ਪਹਿਲਾਂ ਪਾਇਲਟ ਪ੍ਰਾਜੈਕਟ ਦੇ ਤੌਰ 'ਤੇ ਪੰਜਾਬ ਪ੍ਰਾਂਤ ਦੇ ਓਕਰਾ ਵਿਚ ਲਾਗੂ ਕੀਤਾ ਗਿਆ, ਜਿੱਥੇ ਕਿਸਾਨਾਂ ਨੂੰ 20 ਰੁਪਏ ਪ੍ਰਤੀ ਕਿਲੋ ਦਾ ਭੁਗਤਾਨ ਕੀਤਾ ਗਿਆ। ਟਿੱਡੀਆਂ ਦੇ ਹਮਲੇ ਨਾਲ ਪਾਕਿਸਤਾਨ ਦੇ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ।
 Farmer
Farmer
ਇਸ ਤੋਂ ਇਲਾਵਾ ਪੂਰਬੀ ਅਫਰੀਕਾ ਅਤੇ ਦੱਖਣੀ ਏਸ਼ੀਆ ਦੇ ਕਈ ਦੇਸ਼ਾਂ ਵਿਚ ਹਜ਼ਾਰਾਂ ਹੈਕਟੇਅਰ ਵਿਚ ਫਸਲਾਂ ਬਰਬਾਦ ਹੋਈਆਂ ਹਨ। ਸੰਯੁਕਤ ਰਾਸ਼ਟਰ ਨੇ ਚੇਤਾਵਨੀ ਦਿੱਤੀ ਹੈ ਕਿ ਟਿੱਡੀਆਂ ਦਾ ਨਵਾਂ ਦਲ ਈਰਾਨ ਅਤੇ ਪੱਛਮੀ ਅਫਰੀਕਾ ਵਿਚ ਸਥਿਤ ਦੇਸ਼ਾਂ 'ਤੇ ਹਮਲਾ ਕਰ ਸਕਦਾ ਹੈ।
 
                     
                
 
	                     
	                     
	                     
	                     
     
     
     
     
     
                     
                     
                     
                     
                    