Farming News: ਅਗਾਂਹਵਧੂ ਕਿਸਾਨ ਚਮਕੌਰ ਸਿੰਘ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ
Published : Oct 5, 2025, 6:29 am IST
Updated : Oct 5, 2025, 8:11 am IST
SHARE ARTICLE
Progressive farmer Chamkaur Singh becomes a source of inspiration for farmers Farming News
Progressive farmer Chamkaur Singh becomes a source of inspiration for farmers Farming News

ਝੋਨੇ ਦੀ ਪਰਾਲੀ ਨੂੰ ਖੇਤ ਵਿਚ ਵਾਹ ਕੇ ਵਾਤਾਵਰਣ ਦਾ ਬਣਿਆ ਰਖਵਾਲਾ

Farming News: ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਗੁਰੂਹਰਸਹਾਏ ਦੇ ਅਗਾਂਹਵਧੂ ਕਿਸਾਨ ਚਮਕੌਰ ਸਿੰਘ ਪੁੱਤਰ ਨਿਰਭੈ ਸਿੰਘ ਪਿੰਡ ਮੋਠਾਂ ਵਾਲਾ ਜੋ ਪਿਛਲੇ ਕਈ ਸਾਲਾ ਤੋਂ ਖੇਤ ਵਿਚ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਲਾਏ ਬਿਨਾਂ ਖੇਤੀ ਕਰ ਰਿਹਾ ਹੈ ਅਤੇ ਪੰਜਾਬ ਦੇ ਬਾਕੀ ਕਿਸਾਨਾਂ ਨੂੰ ਵੀ ਵਾਤਾਵਰਨ ਪੱਖੀ ਸੋਚ ਅਪਣਾ ਕੇ ਪਰਾਲੀ ਅਤੇ ਨਾੜ ਨੂੰ ਬਿਨਾਂ ਅੱਗ ਲਗਾਏ ਖੇਤ ਵਿਚ ਵਾਹ ਕੇ ਫ਼ਸਲ ਬੀਜਣ ਲਈ ਪ੍ਰੇਰਣਾ ਸਰੋਤ ਬਣਿਆ ਹੈ।

ਵਾਤਾਵਰਨ ਦਾ ਰਖਵਾਲਾ ਚਮਕੌਰ ਸਿੰਘ ਪਿਛਲੇ 3-4 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਮਲਚਰ ਅਤੇ ਐਮ.ਬੀ. ਪਲੋਅ ਅਤੇ ਹੋਰ ਆਧੁਨਿਕ ਮਸ਼ੀਨਰੀ ਨਾਲ ਖੇਤ ਵਿਚ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ। ਉਹ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਕਰ ਕੇ ਪਰਾਲੀ ਨਿਪਟਾਰਾ/ਸਾਂਭ-ਸੰਭਾਲ ਕਰਦਾ ਆ ਰਿਹਾ ਹੈ।

ਕਿਸਾਨ ਨੇ ਕਿਹਾ ਕਿ ਉਸ ਦੀ ਫ਼ਸਲ ਦੇ ਝਾੜ ਵਿਚ ਕਦੇ ਕੋਈ ਸਮੱਸਿਆ ਨਹੀਂ ਆਈ। ਉਸ ਨੇ ਦਸਿਆ ਕਿ ਉਹ ਜਿੱਥੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਵਿਚ ਅਪਣਾ ਯੋਗਦਾਨ ਪਾ ਰਿਹਾ ਹੈ, ਉੱਥੇ ਹੀ ਉਸ ਦੀ ਕਣਕ/ਝੋਨੇ ਦਾ ਝਾੜ ਵੀ ਬਹੁਤ ਵਧੀਆ ਨਿਕਲਦਾ ਹੈ। ਇਸ ਤੋਂ ਇਲਾਵਾ ਖੇਤ ਦੀ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਿਚ ਵੀ ਕਾਫ਼ੀ ਸੁਧਾਰ ਦੇਖਣ ਨੂੰ ਮਿਲਿਆ ਹੈ, ਜਿਸ ਕਾਰਨ ਯੂਰੀਆ ਅਤੇ ਹੋਰ ਖਾਦਾਂ ਦੀ ਖਪਤ ਵਿਚ ਵੀ ਕਮੀ ਆਈ ਹੈ।

ਉਸ ਨੇ ਬਾਕੀ ਕਿਸਾਨ ਭਰਾਵਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲਦਿਆਂ ਹਵਾ, ਪਾਣੀ ਅਤੇ ਧਰਤੀ ਦੀ ਮਹੱਤਤਾ ਨੂੰ ਸਮਝਦੇ ਹੋਏ ਵਾਤਾਵਰਨ ਪੱਖੀ ਸੋਚ ਅਪਣਾ ਕੇ ਖੇਤੀ ਕਰਨ ਦੀ ਅਪੀਲ ਕੀਤੀ। ਚਮਕੌਰ ਸਿੰਘ ਨੇ ਕਿਸਾਨ ਭਰਾਵਾਂ ਨੂੰ ਕਿਹਾ ਕਿ ਉਹ ਅਪਣੇ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਜ਼ਮੀਨ ਵਿਚ ਹੀ ਰਲਾਉਣ ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਬਣੀ ਰਹੇ। 

ਫ਼ਿਰੋਜ਼ਪੁਰ ਤੋਂ ਤਪਿੰਦਰ ਸਿੰਘ ਦੀ ਰਿਪੋਰਟ


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement