ਖ਼ਬਰਾਂ |

ਤਾਜ਼ਾ |

ਸੂਬੇ ਵਿੱਚ 170.23 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 
Published : Dec 5, 2018, 3:11 pm IST
Updated : Dec 5, 2018, 3:11 pm IST
SHARE ARTICLE
Paddy
Paddy

ਜਾਬ ਵਿੱਚ 4 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.23 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ...

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿੱਚ 4 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.23 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.97 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 125778 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 168.92 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ ਅਤੇ ਆੜ੍ਹਤੀਆਂ/ਕਿਸਾਨਾਂ ਨੂੰ ਸਰਕਾਰ ਵੱਲੋਂ 29330.52 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

PaddyPaddy

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5918250.75 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3888208.66 ਟਨ ਅਤੇ ਪਨਸਪ ਵੱਲੋਂ 3526031 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1564176 ਮੀਟ੍ਰਿਕ ਟਨ ਅਤੇ 1748626.7 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 251433 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement