ਖੁਸ਼ ਹੋ ਜਾਓ ਪੰਜਾਬ ਦੇ ਕਿਸਾਨੋਂ, ਮਿਲਣਗੇ ਤੁਹਾਨੂੰ ਵੱਡੇ ਐਵਾਰਡ, ਇੰਝ ਕਰੋ ਅਪਲਾਈ
Published : Dec 5, 2019, 3:42 pm IST
Updated : Dec 5, 2019, 3:42 pm IST
SHARE ARTICLE
Awards for farmers
Awards for farmers

ਇਸ ਦਾ ਲਾਭ ਕਿਸਾਨ ਅਤੇ ਕਿਸਾਨ ਬੀਬੀਆਂ ਲੈ ਸਕਣਗੀਆਂ।

ਲੁਧਿਆਣਾ: ਪੰਜਾਬ ਦੇ ਕਿਸਾਨਾਂ ਲਈ ਹੁਣ ਸੁਨਹਿਰੀ ਮੌਕਾ ਆਇਆ ਹੈ। ਇਸ ਦਾ ਲਾਭ ਕਿਸਾਨ ਅਤੇ ਕਿਸਾਨ ਬੀਬੀਆਂ ਲੈ ਸਕਣਗੀਆਂ। ਜੀ ਹਾਂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾਇਰੈਕਟੋਰੇਟ ਪਾਸਾਰ ਸਿੱਖਿਆ ਵੱਲੋਂ ਰਾਜ ਭਰ ਦੇ ਕਿਸਾਨਾਂ ਤੋਂ ਮਾਰਚ 2020 ਵਿਚ ਦਿੱਤੇ ਜਾਣ ਵਾਲੇ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ ਹਨ।

FarmerFarmer ਇਹ ਐਵਾਰਡ ਮਾਰਚ 2020 ਦੇ ਪੀਏਯੂ ਕਿਸਾਨ ਮੇਲੇ ਦੌਰਾਨ ਕਿਸਾਨਾਂ ਤੇ ਕਿਸਾਨ ਬੀਬੀਆਂ ਨੂੰ ਦਿੱਤੇ ਜਾਣਗੇ। ਫਾਰਮ ਨਿਰਦੇਸ਼ਕ ਪਾਸਾਰ ਸਿੱਖਿਆ ਪੀਏਯੂ ਦੇ ਦਫ਼ਤਰ ਪਹੁੰਚਾਉਣ ਦੀ ਆਖਰੀ ਮਿਤੀ 10 ਜਨਵਰੀ ਹੈ। ਨਿਰਦੇਸ਼ਕ ਪਾਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਦੱਸਿਆ ਕਿ ਕੁੱਲ ਛੇ ਵਰਗਾਂ ਵਿਚ ਐਵਾਰਡ ਦਿੱਤੇ ਜਾਣੇ ਹਨ ਜਿਨ੍ਹਾਂ ਵਿੱਚੋਂ ਪਹਿਲਾ ਮੁੱਖ ਮੰਤਰੀ ਖੇਤੀ ਐਵਾਰਡ (25,000 ਰੁਪਏ ਤੇ ਪ੍ਰਸ਼ੰਸਾ ਪੱਤਰ) ਮੁੱਖ ਫ਼ਸਲਾਂ ਦੀ ਖੇਤੀ ਕਰਨ ਵਿੱਚ ਪੰਜਾਬ ਦੇ ਮੋਹਰੀ ਕਿਸਾਨ ਨੂੰ ਦਿੱਤਾ ਜਾਵੇਗਾ।

Punjab FarmerPunjab Farmer ਦੂਜਾ, ਮੁੱਖ ਮੰਤਰੀ ਬਾਗਬਾਨੀ ਐਵਾਰਡ (25,000 ਰੁਪਏ ਤੇ ਪ੍ਰਸ਼ੰਸਾ ਪੱਤਰ), ਬਾਗਬਾਨੀ ਦੇ ਖੇਤਰ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਉੱਦਮੀ ਕਿਸਾਨ ਨੂੰ ਦਿੱਤਾ ਜਾਵੇਗਾ। ਸੀਆਰਆਈ ਪੰਪਸ ਵੱਲੋਂ ਤਿੰਨ ਹੋਰ ਇਨਾਮ (10,000 ਰੁਪਏ ਤੇ ਪ੍ਰਸ਼ੰਸਾ ਪੱਤਰ) ਦਿੱਤੇ ਜਾਣਗੇ ਜਿਨ੍ਹਾਂ ਵਿੱਚੋਂ ਪਹਿਲਾ ਵਿਕਸਿਤ ਪਾਣੀ ਪ੍ਰਬੰਧ ਤਕਨੀਕ ਅਪਣਾਉਣ, ਦੂਜਾ ਵਿਕਸਿਤ ਖੇਤ ਮਸ਼ੀਨਰੀ ਅਪਨਾਉਣ ਵਾਲੇ ਤੇ ਤੀਜਾ ਜੈਵਿਕ ਖੇਤੀ ਨਾਲ ਜੁੜੇ ਕਿਸਾਨ ਲਈ ਹੈ।

Farmer Farmerਛੇਵਾਂ ਇਨਾਮ ਸਰਦਾਰਨੀ ਪ੍ਰਕਾਸ਼ ਕੌਰ ਸਰਾ ਯਾਦਗਾਰੀ ਐਵਾਰਡ ਖੇਤੀ (5,000 ਰੁਪਏ ਅਤੇ ਪ੍ਰਸ਼ੰਸਾ ਪੱਤਰ), ਬਾਗਬਾਨੀ, ਫੁੱਲਾਂ ਦੀ ਖੇਤੀ ਤੇ ਸਹਾਇਕ ਧੰਦਿਆਂ ’ਚ ਮੋਹਰੀ ਕਿਸਾਨਾਂ ਨੂੰ ਦਿੱਤਾ ਜਾਵੇਗਾ।

FarmersFarmersਮਾਹਲ ਨੇ ਦੱਸਿਆ ਕਿ ਚਾਹਵਾਨ ਕਿਸਾਨ ਪੀ.ਏ.ਯੂ. ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਡਿਪਟੀ ਡਾਇਰੈਕਟਰ, ਖੇਤਰੀ ਖੋਜ ਸਟੇਸ਼ਨ ਦੇ ਨਿਰਦੇਸ਼ਕ, ਜ਼ਿਲ੍ਹਾ ਪਾਸਾਰ ਮਾਹਿਰ, ਮੁੱਖ ਖੇਤੀਬਾੜੀ ਅਫ਼ਸਰ, ਬਾਗਬਾਨੀ ਦੇ ਡਿਪਟੀ ਡਾਇਰੈਕਟਰ ਤੇ ਪੀਏਯੂ ਦੇ ਪਾਸਾਰ ਸਿੱਖਿਆ ਡਾਇਰੈਕਟੋਰੇਟ ਤੋਂ ਇਹ ਫਾਰਮ ਹਾਸਲ ਕਰ ਸਕਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।                                                                      

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement