ਕਣਕ ਦੀ ਪੱਕ ਚੁੱਕੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉ
Published : Jan 6, 2025, 7:42 am IST
Updated : Jan 6, 2025, 7:42 am IST
SHARE ARTICLE
Protect the ripe wheat crop from fire.
Protect the ripe wheat crop from fire.

ਅੱਗ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਰਖਣੀਆਂ ਚਾਹੀਦੀਆਂ ਹਨ ਤੇ ਕੋਈ ਅਣਗਹਿਲੀ ਨਹੀਂ ਕਰਨੀ ਚਾਹੀਦੀ।

 

Protect the ripe wheat crop from fire: ਅੱਜਕਲ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਤੇ ਇਸ ਨੂੰ ਕੁੱਝ ਹੀ ਦਿਨਾਂ ਬਾਅਦ ਕੱਟਿਆ ਜਾਣਾ ਹੈ। ਪਰ ਇਸ ਤੋਂ ਪਹਿਲਾਂ ਪੱਕ ਚੁੱਕੀ ਕਣਕ ਨੂੰ ਕਈ ਵਾਰ ਅੱਗ ਲੱਗਣ ਦੀਆਂ ਘਟਨਾ ਅਸੀਂ ਇਨ੍ਹਾਂ ਦਿਨਾਂ ਵਿਚ ਆਮ ਤੌਰ ’ਤੇ ਦੇਖਦੇ ਹਾਂ। ਅਪ੍ਰੈਲ ਅਤੇ ਮਈ ਦੇ ਮਹੀਨੇ ਵਿਚ ਗਰਮੀ ਦੇ ਵਧਣ ਕਾਰਨ ਫ਼ਸਲ ਪੱਕ ਕੇ ਸੁਕ ਜਾਂਦੀ ਹੈ ਜਿਸ ਕਰ ਕੇ ਅੱਗ ਬਹੁਤ ਛੇਤੀ ਲਗਦੀ ਹੈ। ਕਿਸਾਨ ਵਲੋਂ ਪੂਰੇ ਛੇ ਮਹੀਨੇ ਅਪਣੀ ਫ਼ਸਲ ਨੂੰ ਮਿਹਨਤ ਤੇ ਖ਼ਰਚਾ ਕਰ ਕੇ ਪਾਲਿਆ ਜਾਂਦਾ ਹੈ ਪਰ ਕਈ ਵਾਰ ਮੌਸਮ ਦੀ ਮਾਰ ਤੇ ਕਿਸੇ ਅਣਸੁਖਾਵੀ ਘਟਨਾ ਕਰ ਕੇ ਨੁਕਸਾਨ ਹੋ ਜਾਂਦਾ ਹੈ।

ਕਿਸਾਨ ਪੂਰੇ ਸਾਲ ਲਈ ਅਪਣੇ ਖਾਣ ਲਈ ਅਤੇ ਪਸ਼ੂਆਂ ਦੇ ਦਾਣੇ ਲਈ ਕਣਕ ਨੂੰ ਅਪਣੇ ਘਰ ਵਿਚ ਰਖਦਾ ਹੈ ਤੇ ਇਸ ਤੋਂ ਇਲਾਵਾ ਕਣਕ ਦੇ ਨਾੜ ਤੋਂ ਪਸ਼ੂਆਂ ਦੇ ਚਾਰੇ ਲਈ ਤੂੜੀ ਬਣਾਈ ਜਾਂਦੀ ਹੈ। ਪਰ ਜੇਕਰ ਕਣਕ ਨੂੰ ਅੱਗ ਲੱਗ ਜਾਂਦੀ ਹੈ ਤਾਂ ਕਿਸਾਨ ਦੀ ਆਰਥਕ ਦਸ਼ਾ ਤੇ ਵੀ ਇਸ ਦਾ ਪ੍ਰਭਾਵ ਪੈਂਦਾ ਹੈ। ਇਸ ਲਈ ਸਾਨੂੰ ਅੱਗ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਰਖਣੀਆਂ ਚਾਹੀਦੀਆਂ ਹਨ ਤੇ ਕੋਈ ਅਣਗਹਿਲੀ ਨਹੀਂ ਕਰਨੀ ਚਾਹੀਦੀ।

ਸੱਭ ਤੋਂ ਪਹਿਲਾਂ ਤਾਂ ਕਿਸਾਨਾਂ ਨੂੰ ਅਪਣੇ ਖੇਤਾਂ ਵਿਚੋਂ ਬਿਜਲੀ ਦੀ ਸਪਲਾਈ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਬਿਜਲੀ ਦੀਆਂ ਢਿੱਲੀਆਂ/ਨੀਵੀਆਂ ਤਾਰਾਂ ਅਤੇ ਜੀ.ਓ ਸਵਿਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫ਼ਸਲ ਨੂੰ ਕਈ ਵਾਰ ਅੱਗ ਲੱਗ ਜਾਂਦੀ ਹੈ। ਇਸ ਤੋਂ ਬਚਾਅ ਰੱਖਣ ਲਈ ਕਿਸਾਨਾਂ ਨੂੰ ਸਮੇਂ ਸਿਰ ਇਨ੍ਹਾਂ ਨੂੰ ਬਿਜਲੀ ਵਿਭਾਗ ਤੋਂ ਠੀਕ ਕਰਵਾਉਣਾ ਚਾਹੀਦਾ ਹੈ ਤਾਂ ਜੋ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਇਆ ਜਾ ਸਕੇ। ਖੇਤਾਂ ਵਿਚ ਪਾਣੀ ਵਾਲੀ ਮੋਟਰ ਦੇ ਕੋਲ ਲੱਗੇ ਟਰਾਂਸਫ਼ਾਰਮਰ ਦੇ ਆਲੇ-ਦੁਆਲੇ ਦੀ ਇਕ-ਦੋ ਮਰਲੇ ਕਣਕ ਪਹਿਲਾਂ ਹੀ ਕੱਟ ਲੈਣੀ ਚਾਹੀਦੀ ਹੈ। ਟਰਾਂਸਫ਼ਾਰਮਰ ਦੇ ਆਲੇ-ਦੁਆਲੇ ਦੇ ਘੇਰੇ ਨੂੰ ਪਾਣੀ ਨਾਲ ਗਿੱਲਾ ਰਖਿਆ ਜਾਵੇ, ਤਾਂ ਜੋ ਕੋਈ ਚੰਗਿਆੜੀ ਡਿੱਗਣ  ਨਾਲ ਅੱਗ ਲੱਗਣ ਤੋਂ ਬਚਿਆ ਜਾ ਸਕੇ। ਇਨ੍ਹਾਂ ਦਿਨਾਂ ਦੌਰਾਨ ਕਣਕ ਦੇ ਖੇਤ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਤੇ ਨਾ ਹੀ ਖੇਤ ਨੇੜੇ ਅੱਗ ਨੂੰ ਬਾਲਣਾ ਚਾਹੀਦਾ ਹੈ।

ਕਿਸਾਨਾਂ ਵਲੋਂ ਅਪਣੇ ਕਣਕ ਦੇ ਖੇਤ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ਤੇ ਵੀ ਨਿਗਰਾਨੀ ਰਖਣੀ ਚਾਹੀਦੀ ਹੈ। ਕਣਕ ਦੀ ਕਟਾਈ ਲਈ ਕੰਬਾਈਨ ਸਿਰਫ਼ ਦਿਨ ਵੇਲੇ ਹੀ ਚਲਾਈ ਜਾਵੇ। ਕੰਬਾਈਨ, ਰੀਪਰ ਅਤੇ ਹੜੰਬੇ ਆਦੀ ਦੇ ਪੁਰਜਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਦਾ ਧਿਆਨ ਰਖਣਾ ਚਾਹੀਦਾ ਹੈ। ਜੇਕਰ ਕਿਸੇ ਕਣਕ ਦੇ ਖੇਤ ਵਿਚ ਅੱਗ ਲੱਗ ਜਾਂਦੀ ਹੈ ਤਾਂ ਕਿਸਾਨਾਂ ਨੂੰ ਅਪਣੇ ਨੇੜਲੇ ਫ਼ਾਇਰ ਸਟੇਸ਼ਨ ਨਾਲ ਜਲਦ ਤੋਂ ਜਲਦ ਸੰਪਰਕ ਕਰਨਾ ਚਾਹੀਦਾ ਹੈ। ਕਿਸਾਨਾਂ ਨੂੰ ਅਪਣੇ ਖੇਤਾਂ ਦੇ ਨੇੜੇ ਪਾਣੀ ਵਾਲੀਆਂ ਟੈਂਕੀਆਂ ਨੂੰ ਭਰ ਕੇ ਰਖਣਾ ਚਾਹੀਦਾ ਹੈ ਤਾਂ ਜੋ ਲੋੜ ਪੈਣ ’ਤੇ ਉਨ੍ਹਾਂ ਨੂੰ ਵਰਤਿਆ ਜਾ ਸਕੇ। ਸਰਕਾਰ ਤੇ ਖੇਤੀਬਾੜੀ ਵਿਭਾਗ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਇਸ ਸਬੰਧੀ ਜਾਗ੍ਰਿਤ ਕਰਦੀ ਰਹੇ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਫ਼ਾਇਰ ਸਟੇਸ਼ਨਾਂ ਤੇ ਅੱਗ ਬਝਾਊ ਗੱਡੀਆਂ ਦਾ ਪ੍ਰਬੰਧ ਕਰ ਕੇ ਰਖਣਾ ਚਾਹੀਦਾ ਹੈ।

-ਗੁਰਪ੍ਰੀਤ ਸਿੰਘ ਗਿੱਲ , 
ਸ੍ਰੀ ਮੁਕਤਸਰ ਸਾਹਿਬ। 9463043649

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement