ਪਾਕਿਸਤਾਨੀ ਜੰਗਲੀ ਸੂਰ ਇੰਝ ਕਰਦੇ ਹਨ ਸਰਹੱਦੀ ਖੇਤਰੀ ਫ਼ਸਲਾਂ ਦੀ ਬਰਬਾਦੀ
Published : Feb 6, 2019, 1:27 pm IST
Updated : Feb 6, 2019, 1:28 pm IST
SHARE ARTICLE
Wild Boar
Wild Boar

ਪਾਕਿ ਸਰਹੱਦ ਨਜ਼ਦੀਕ ਰਹਿੰਦੇ ਲੋਕਾਂ ਨੂੰ ਹਮੇਸ਼ਾ ਹੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ, ਭਾਵੇਂ ਉਹ ਜੰਗ ਦੇ ਖਤਰੇ ਦੌਰਾਨ ਪਿੰਡ ਖਾਲੀ ਕਰਨ ਦੌਰਾਨ, ਭਾਵੇਂ...

ਚੰਡੀਗੜ੍ਹ : ਪਾਕਿ ਸਰਹੱਦ ਨਜ਼ਦੀਕ ਰਹਿੰਦੇ ਲੋਕਾਂ ਨੂੰ ਹਮੇਸ਼ਾ ਹੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ, ਭਾਵੇਂ ਉਹ ਜੰਗ ਦੇ ਖਤਰੇ ਦੌਰਾਨ ਪਿੰਡ ਖਾਲੀ ਕਰਨ ਦੌਰਾਨ, ਭਾਵੇਂ ਸਤਲੁਜ ਦਰਿਆ ਤੋਂ ਪੈਦਾ ਹੋਈ ਹੜ੍ਹ ਜਿਹੀ ਸਥਿਤੀ ਦੌਰਾਨ। ਅੱਤਵਾਦੀਆਂ ਦੀ ਘੁਸਪੈਠ ਕਾਰਨ ਵੀ ਸਰਹੱਦ ਨਜ਼ਦੀਕ ਵੱਸਦੇ ਪਿੰਡਾਂ ਵਿਚ ਖੌਫ ਦੇ ਬੱਦਲ ਮੰਡਰਾਉਂਦੇ ਰਹਿੰਦੇ ਹਨ। ਸਰਹੱਦ ਕਿਨਾਰੇ ਜ਼ਿਆਦਾਤਰ ਛੋਟੇ ਕਿਸਾਨ ਰਹਿੰਦੇ ਹਨ, ਜੋ ਆਪਣੀਆਂ ਥੋੜ੍ਹੀਆਂ ਜ਼ਮੀਨਾਂ ’ਤੇ ਨਿਰਭਰ ਹਨ।

Pakistani PigPakistani Pig

ਜਿਨ੍ਹਾਂ ਉਪਰ ਕਾਸ਼ਤ ਕਰ ਕੇ ਆਪਣਾ ਗੁਜ਼ਾਰਾ ਚਲਾਉਂਦੇ ਹਨ ਪਰ ਇਸ ਵਕਤ ਕੰਡਿਆਲੀ ਤਾਰ ਤੋਂ ਪਾਰ ਜ਼ੀਰੋ ਲਾਈਨ ਨਜ਼ਦੀਕ ਖੇਤੀ ਕਰਦੇ ਕਿਸਾਨ ਜੰਗਲੀ ਸੂਰਾਂ ਤੋਂ ਕਾਫੀ ਪ੍ਰੇਸ਼ਾਨ ਹਨ। ਪਾਕਿਸਤਾਨ ਦੇ ਜੰਗਲੀ ਸੂਰ ਕਣਕ ਦੀਆਂ ਉੱਗ ਰਹੀਆਂ ਫਸਲਾਂ ਦਾ ਉਜਾੜਾ ਕਰ ਰਹੇ ਹਨ, ਜਿਨ੍ਹਾਂ ਦੀ ਕਿਸਾਨ ਪਹਿਰਾ ਦੇ ਕੇ ਵੀ ਰਾਖੀ ਨਹੀਂ ਕਰ ਸਕਦੇ ਕਿਉਂਕਿ ਦਿਨ ਵਿਚ ਕੁਝ ਟਾਈਮ ਹੀ ਸ਼ਾਮ ਢਲਣ ਤੋਂ ਪਹਿਲਾਂ ਹੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਛੋਟੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ’ਚੋਂ ਬਾਹਰ ਕੱਢ ਦਿੱਤਾ ਜਾਂਦਾ ਹੈ, ਜਿਸ ਉਪਰੰਤ ਗੇਟ ਬੰਦ ਕਰ ਦਿੱਤੇ ਜਾਂਦੇ ਹਨ।

Pakistani PigPakistani Pig

ਭਾਰਤ-ਪਾਕਿ ਸਰਹੱਦ ਕਿਨਾਰੇ ਵਸੇ ਪਿੰਡਾਂ ਦੇ ਮੁਖਤਿਆਰ ਸਿੰਘ, ਦਰਸ਼ਨ ਸਿੰਘ, ਸ਼ੇਰ ਸਿੰਘ, ਫੁੰਮਣ ਸਿੰਘ, ਗੁਰਨਾਮ ਸਿੰਘ, ਬਲਵੀਰ ਸਿੰਘ, ਰੇਸ਼ਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਜ਼ੀਰੋ ਲਾਈਨ ਦੇ ਨਜ਼ਦੀਕ ਹੈ, ਜਿਸ ਵਿਚ ਇਸ ਵਕਤ ਕਣਕ ਦੀ ਕਾਸ਼ਤ ਕੀਤੀ ਹੋਈ ਹੈ ਪਰ ਜੰਗਲੀ ਸੂਰ ਉਨ੍ਹਾਂ ਵੱਲੋਂ ਬੀਜਾਈ ਕੀਤੀ ਗਈ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਹਨ।

Pakistani PigPakistani Pig

ਉਨ੍ਹਾਂ ਦੱਸਿਆ ਕਿ ਸੂਰਾਂ ਤੋਂ ਆਪਣੀ ਫਸਲ ਬਚਾਉਣ ਵਾਸਤੇ ਆਪਣੇ ਖੇਤਾਂ ਦੇ ਕਿਨਾਰੇ ਕਈ ਵਾਰ ਕੰਡਿਆਲੀ ਤਾਰ ਕੀਤੀ ਗਈ ਪਰ ਸੂਰ ਕੰਡਿਆਲੀ ਤਾਰ ਲੱਗੇ ਹੋਣ ਦੇ ਬਾਵਜੂਦ  ਭਾਰੀ ਨੁਕਸਾਨ ਪਹੁੰਚਾ ਰਹੇ ਹਨ। ਭਾਰਤ-ਪਾਕਿ ਜ਼ੀਰੋ ਲਾਈਨ ਨਜ਼ਦੀਕ ਖੇਤੀ ਕਰਦੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਫਸਲ ਉਜਾੜੇ ਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੇ ਹੁੰਦੇ ਨੁਕਸਾਨ ਦੀ ਭਰਪਾਈ ਹੋ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement