ਕਣਕ ਖ਼ਰੀਦਣ ਲਈ ਸਰਕਾਰ ਵਲੋਂ ਪੱਕੇ ਪ੍ਰਬੰਧ : ਸਿੱਧੂ
Published : Apr 6, 2018, 3:02 am IST
Updated : Apr 6, 2018, 3:02 am IST
SHARE ARTICLE
Buying Wheat by Govt
Buying Wheat by Govt

ਮੰਡੀਆਂ 'ਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਵੇਗੀ 

ਪਿੰਡ ਭਾਗੋਮਾਜਰਾ ਦੀ ਫ਼ੋਕਲ ਪੁਆਇੰਟ ਮੰਡੀ ਵਿਖੇ ਕਣਕ ਦੀ ਢੇਰੀ ਦੀ ਬੋਲੀ ਲਗਾ ਕੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਉਪਰੰਤ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਕਿਸਾਨਾਂ ਸਮੇਤ ਹਰ ਵਰਗ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਸਰਕਾਰ ਨੇ ਸਾਲਾਨਾ ਬਜਟ ਵਿਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ 4250 ਕਰੋੜ ਰੁਪਏ ਦੀ ਵਿਵਸਥਾ ਕਰ ਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤੀ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਜਾਰੀ ਹੈ ਅਤੇ ਅਜ ਇਸੇ ਤਹਿਤ ਗੁਰਦਾਸਪੁਰ ਵਿਖੇ ਕਰਵਾਏ ਸਮਾਗਮ ਵਿਚ 6 ਜ਼ਿਲ੍ਹਿਆਂ ਦੇ 26,998 ਕਿਸਾਨਾਂ ਨੂੰ 156.12 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫ਼ੀਕੇਟ ਦਿਤੇ ਗਏ। ਉਨ੍ਹਾਂ ਕਿਹਾ ਕਿ ਜਦ ਵੀ ਰਾਜ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੋਂਦ ਵਿਚ ਆਈ, ਉਦੋਂ ਕਿਸਾਨਾਂ ਨੂੰ ਮੰਡੀਆਂ ਵਿਚ ਖੁੱਜਲ ਖ਼ੁਆਰ ਨਹੀਂ ਹੋਣਾ ਪਿਆ ਅਤੇ ਇਸ ਵਾਰ ਵੀ ਮੰਡੀਆਂ ਵਿਚ ਕਣਕ ਵੇਚਣ ਲਈ ਕਿਸਾਨਾਂ ਨੂੰ ਪ੍ਰੇਸ਼ਾਨ ਨਹੀਂ ਹੋਣਾ ਪਵੇਗਾ। ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਿੱਧੂ ਨੇ ਇਸ ਮੌਕੇ ਕਿਹਾ ਕਿ ਫੋਕਲ ਪੁਆਇੰਟ ਵਿਖੇ ਸਥਾਪਤ ਮੰਡੀ ਦਾ ਇਸ ਇਲਾਕੇ ਦੇ 30 ਪਿੰਡਾਂ ਨੂੰ ਫ਼ਾਇਦਾ ਹੋਵੇਗਾ। 

Buying Wheat by GovtBuying Wheat by Govt

ਇਸ ਮੌਕੇ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ਚੰਦ ਸ਼ਰਮਾ ਮੱਛਲੀ ਕਲਾਂ, ਡੀਐਫਐਸਓ ਹੇਮਰਾਜ ਸ਼ਰਮਾ, ਏਐਫਐਸਓ ਰਾਜਨ ਗੁਪਤਾ, ਸਕੱਤਰ ਮਾਰਕੀਟ ਕਮੇਟੀ ਖਰੜ ਮਲਕੀਅਤ ਸਿੰਘ, ਇੰਸਪੈਕਟਰ ਖੁਰਾਕ ਤੇ ਸਿਵਲ ਸਪਲਾਈ ਸ਼ਿਵ ਸ਼ੰਕਰ, ਮਨਜੀਤ ਕੌਰ, ਸੁਪਰਵਾਈਜ਼ਰ ਹਰਜੀਤ ਸਿੰਘ,  ਠੇਕੇਦਾਰ ਮੋਹਨ ਸਿੰਘ ਬਠਲਾਣਾ, ਗੁਰਚਰਨ ਸਿੰਘ ਭੰਵਰਾ, ਭਾਗੋਮਾਜਰਾ ਦੇ ਸਰਪੰਚ ਜਸਵਿੰਦਰ ਸਿੰਘ ਭੋਲਾ ਆਦਿ ਹਾਜ਼ਰ ਸਨ। ਚੌਧਰੀ ਹਰਨੇਕ ਸਿੰੰਘ ਨੇਕੀ ਸਨੇਟਾ, ਸਾਬਕਾ ਸਰਪੰਚ ਸਨੇਟਾ ਚੌਧਰੀ ਰਿਸ਼ੀਪਾਲ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਰਣਧੀਰ ਸਿੰਘ ਧੀਰਾ, ਮਨੌਲੀ ਦੇ ਸਾਬਕਾ ਸਰਪੰਚ ਮੇਜਰ ਸਿੰਘ, ਜਗਤਾਰ ਸਿੰਘ ਮਨੌਲੀ, ਤੰਗੋਰੀ ਦੇ ਸਾਬਕਾ ਸਰਪੰਚ ਮਨਜੀਤ ਸਿੰਘ, ਕਿਸਾਨ ਟਹਿਲ ਸਿੰਘ ਮਾਣਕਪੁਰ ਕੱਲਰ, ਸ਼ੇਰ ਸਿੰਘ ਦੈੜੀ, ਸਰਪੰਚ ਗਡਾਣਾ ਕੁਲਵੀਰ ਸਿੰਘ, ਸਾਬਕਾ ਸਰਪੰਚ ਸੋਮਨਾਥ, ਮੋਹਨ ਲਾਲ, ਅਮਰੀਕ ਸਿੰਘ ਕੰਬਾਲਾ, ਨਛੱਤਰ ਸਿੰਘ ਕੰਬਾਲਾ, ਐਚ.ਐਸ.ਢਿੱਲੋਂ, ਅਤੇ ਸਤਪਾਲ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement