ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ, 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ
Published : Nov 6, 2024, 5:29 pm IST
Updated : Nov 6, 2024, 5:29 pm IST
SHARE ARTICLE
SUGARCANE CRUSHING IN PUNJAB TO BEGIN FROM NOVEMBER 25
SUGARCANE CRUSHING IN PUNJAB TO BEGIN FROM NOVEMBER 25

ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦੀ ਵਾਧਾ ਹੋਇਆ ਹੈ। ਪਿਛਲੇ ਸਾਲ ਦੇ 95,000 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਇੱਕ ਲੱਖ ਹੈਕਟੇਅਰ ਰਕਬੇ 'ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦਾ ਅਨੁਮਾਨ ਹੈ।

ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਹਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਪੰਜਾਬ ਖੇਤੀਬਾੜੀ ਕਮਿਸ਼ਨਰ ਮਿਸ ਨੀਲਿਮਾ, ਸਕੱਤਰ ਖ਼ਰਚਾ ਸ੍ਰੀ ਵੀ.ਐਨ.ਜ਼ਾਦੇ, ਐਮ.ਡੀ. ਸ਼ੂਗਰਫੈੱਡ ਡਾ. ਸੇਨੂ ਦੁੱਗਲ, ਡਾਇਰੈਕਟਰ ਖੇਤੀਬਾੜੀ ਸ੍ਰੀ ਜਸਵੰਤ ਸਿੰਘ, ਕੇਨ ਕਮਿਸ਼ਨਰ, ਪੰਜਾਬ ਸ੍ਰੀ ਦਿਲਬਾਗ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾਇਰੈਕਟਰ ਸ੍ਰੀ ਗੁਲਜ਼ਾਰ ਸਿੰਘ ਸੰਘੇੜਾ ਅਤੇ ਰਾਜ ਗੰਨਾ ਕੰਟਰੋਲ ਬੋਰਡ ਦੇ ਮੈਂਬਰ ਕਮਲ ਓਸਵਾਲ, ਕੁਨਾਲ ਯਾਦਵ, ਸ਼ੇਰ ਪ੍ਰਤਾਪ ਸਿੰਘ ਚੀਮਾ ਅਤੇ ਹੋਰ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

08 Dec 2024 3:10 PM

ਕਿਸਾਨਾਂ ਦੀਆਂ ਅੱਖਾਂ 'ਚ ਪੁਲਿਸ ਮਾਰ ਰਹੀ Spray, Spray ਤੋਂ ਬਾਅਦ ਕਿਸਾਨਾਂ ਤੇ ਸੁੱਟੇ Tear Gas ਦੇ ਗੋਲੇ

08 Dec 2024 3:07 PM

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM
Advertisement